ਵਿਧਾਇਕ ਬੁੱਧ ਰਾਮ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਪ੍ਰੀਖਿਆਵਾਂ ਵਿਚੋਂ ਮੈਰਿਟ 'ਤੇ ਆਈਆਂ ਵਿਦਿਆਰਥਣਾਂ ਦਾ ਸਨਮਾਨ

ਵਿਧਾਇਕ ਬੁੱਧ ਰਾਮ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਪ੍ਰੀਖਿਆਵਾਂ ਵਿਚੋਂ ਮੈਰਿਟ 'ਤੇ ਆਈਆਂ ਵਿਦਿਆਰਥਣਾਂ ਦਾ ਸਨਮਾਨ

ਬੁਢਲਾਡਾ, 14 ਮਈ:ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਨਤੀਜਿਆਂ ਵਿੱਚ ਬੁਢਲਾਡਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।

 ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਦਸਵੀਂ ਅਤੇ ਬਾਰ੍ਹਵੀਂ ਦੀਆਂ ਮੈਰਿਟ ਵਿੱਚ ਆਉਣ ਵਾਲੀਆਂ ਵਿਦਿਆਰਥਣਾ ਨੂੰ ਸਨਮਾਨਿਤ ਕੀਤਾ।

ਵਿਧਾਇਕ ਬੁੱਧ ਰਾਮ ਨੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੁਢਲਾਡਾ ਹਲਕਾ, ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਦਸਵੀਂ ਜਮਾਤ ਵਿੱਚ ਦੋ ਵਿਦਿਆਰਥਣਾਂ ਅਤੇ ਬਾਰਵੀਂ ਜਮਾਤ ਵਿੱਚ ਇੱਕ ਮੈਡੀਕਲ ਵਿਦਿਆਰਥਣ ਵੱਲੋਂ ਮੈਰਿਟ ਵਿੱਚ ਸਥਾਨ ਪ੍ਰਾਪਤ ਕਰਨਾ ਪੂਰੇ ਇਲਾਕੇ ਲਈ ਮਾਣ ਵਾਲੀ ਗੱਲ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਹੋਣਹਾਰ ਧੀਆਂ ਨੇ ਆਪਣੇ ਮਾਪਿਆਂ, ਸਕੂਲਾਂ ਅਤੇ ਸਮੁੱਚੇ ਬੁਢਲਾਡਾ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਹ ਨਤੀਜੇ ਸਾਬਤ ਕਰਦੇ ਹਨ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਮਿਹਨਤ ਅਤੇ ਲਗਨ ਨਾਲ ਵੱਡੀਆਂ ਉਪਲੱਬਧੀਆਂ ਹਾਸਲ ਕਰ ਰਹੇ ਹਨ।

ਜ਼ਿਲ੍ਹਾ ਸਿੱਖਿਆ ਅਫ਼ਸਰ ਨੀਲਮ ਰਾਣੀ ਨੇ ਦੱਸਿਆ  ਕਿ ਪੀ.ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬੁਢਲਾਡਾ ਦੀ ਵਿਦਿਆਰਥਣ ਲਖਵਿੰਦਰ ਕੌਰ ਨੇ ਬਾਰਵੀਂ ਜਮਾਤ ਵਿੱਚ 97 ਫੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿੱਚੋਂ 16ਵਾਂ ਸਥਾਨ ਹਾਸਲ ਕੀਤਾ ਹੈ। ਉਹ ਮਾਨਸਾ ਜ਼ਿਲ੍ਹੇ ਵਿੱਚ ਮੈਡੀਕਲ ਸਟ੍ਰੀਮ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਬਣੀ ਹੈ।

ਇਸੇ ਤਰ੍ਹਾਂ ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਪ੍ਰਾਚੀ ਨੇ ਵੀ ਮੈਰਿਟ ਵਿੱਚ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਪਰਿਵਾਰ ਦਾ ਨਾਮ ਚਮਕਾਇਆ ਹੈ। ਉੱਥੇ ਹੀ ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਦੀ ਵਿਦਿਆਰਥਣ ਰਿਤੂ ਸ਼ਰਮਾ ਨੇ ਦਸਵੀਂ ਜਮਾਤ ਵਿੱਚ ਮਾਨਸਾ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਅੰਕ ਹਾਸਲ ਕਰਕੇ ਮੈਰਿਟ ਵਿੱਚ ਆਪਣਾ ਵਿਸ਼ੇਸ਼ ਸਥਾਨ ਬਣਾਇਆ ਹੈ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਮੰਜੂ ਬਾਲਾ, ਪ੍ਰਿੰਸੀਪਲ ਗੁਰਮੀਤ ਸਿੰਘ ਸਿੱਧੂ , ਲੈਕਚਰਾਰ ਡਾ. ਜਸਬੀਰ ਸਿੰਘ, ਲੈਕਚਰਾਰ ਦੀਪਕ ਗੁਪਤਾ, ਲੈਕਚਰਾਰ ਕੁਲਵਿੰਦਰ ਸਿੰਘ, ਲੈਕਚਰਾਰ ਰਵਿੰਦਰ ਕੁਮਾਰ, ਲੈਕਚਰਾਰ ਰਾਜਪਾਲ ਸਿੰਘ ਅਤੇ ਰਿਸ਼ੀਪਾਲ ਹਾਜ਼ਰ ਸਨ। 

Advertisement

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ
ਚੱਬੇਵਾਲ (ਹੁਸ਼ਿਆਰਪੁਰ); 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ...
ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ
ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੀ ਗਈ ਬੈਠਕ
ਫੂਡ ਸੇਫਟੀ ਟੀਮ ਵੱਲੋਂ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ
ਵਿਭਾਗਾਂ ਨੂੰ ਸਮੁੱਚੇ ਇੰਤਜ਼ਾਮ ਆਪਸੀ ਬਿਹਤਰ ਤਾਲਮੇਲ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ
ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ ਪਿੰਡ ਮਿਓਂਵਾਲ ਦੇ ਮਾਮਲੇ ਵਿੱਚ ਰਿਪੋਰਟ ਤਲਬ
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ