ਵਿਧਾਇਕ ਚੱਢਾ ਨੇ ਪਿੰਡ ਖੁਆਸਪੁਰਾ ਵਿਖੇ ਬਹੁਜਨ ਨਾਇਕ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੀ ਯਾਦ 'ਚ ਬਣੇ ਗੇਟ ਦਾ ਉਦਘਾਟਨ ਕੀਤਾ
By Azad Soch
On
ਰੂਪਨਗਰ, 15 ਅਪ੍ਰੈਲ: ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਅੱਜ ਪਿੰਡ ਖੁਆਸਪੁਰਾ ਵਿਖੇ ਬਹੁਜਨ ਨਾਇਕ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੀ ਯਾਦ ਵਿੱਚ ਬਣਾਏ ਗਏ ਯਾਦਗਾਰੀ ਗੇਟ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ਼੍ਰੀ ਦਿਨੇਸ਼ ਚੱਢਾ ਨੇ ਕਿਹਾ ਕਿ ਹਰ ਵਰਗ ਦੇ ਲੋੜਵੰਦਾਂ ਦੇ ਮਸੀਹਾ ਡਾ. ਭੀਮ ਰਾਓ ਅੰਬੇਡਕਰ ਜੀ ਤੋਂ ਬਾਅਦ ਬਹੁਜਨ ਸਮਾਜ ਦੇ ਮਹਾਨ ਨੇਤਾ ਕਾਂਸ਼ੀ ਰਾਮ ਜੀ ਨੇ ਸਮਾਜ ਵਿੱਚ ਪਿੱਛੜੇ ਵਰਗਾਂ ਨੂੰ ਉੱਪਰ ਲਿਆਂਦਾ ਅਤੇ ਉਨ੍ਹਾਂ ਦੇ ਅਧਿਕਾਰਾਂ ਦੇ ਰੱਖਿਆ ਲਈ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਵਿਅਕਤੀਆਂ ਦੀ ਯਾਦ ਨੂੰ ਸੰਭਾਲਣਾ ਅਤੇ ਨਵੀਂ ਪੀੜ੍ਹੀ ਤੱਕ ਉਨ੍ਹਾਂ ਦੀ ਸੋਚ ਨੂੰ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਲਾਕੇ ਦੇ ਵਿਕਾਸ ਲਈ ਲਗਾਤਾਰ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾ ਰਿਹਾ ਹੈ।
ਸਰਪੰਚ ਸਰਬਜੀਤ ਕੌਰ ਦੀ ਅਗਵਾਈ ਵਾਲੀ ਸਮੂਹ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਨੇ ਵੀ ਇਸ ਯਾਦਗਾਰੀ ਗੇਟ ਦੇ ਨਿਰਮਾਣ ਲਈ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਗੇਟ ਪਿੰਡ ਦੀ ਸ਼ਾਨ ਵਿੱਚ ਵਾਧਾ ਕਰੇਗਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਕਾਂਸ਼ੀ ਰਾਮ ਜੀ ਦੀ ਸੇਵਾ ਅਤੇ ਸੰਘਰਸ਼ ਦੀ ਯਾਦ ਦਿਵਾਉਂਦਾ ਰਹੇਗਾ।
ਇਸ ਮੌਕੇ ਹੋਰ ਪ੍ਰਮੁੱਖ ਸ਼ਖਸੀਅਤਾਂ ਜਿਨ੍ਹਾਂ ਵਿੱਚ ਮਾਸਟਰ ਜਗਦੀਸ਼ ਸਿੰਘ ਹਵੇਲੀ, ਬਨਵਾਰੀ ਲਾਲ ਮੱਟੂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਕਾਂਸ਼ੀ ਰਾਮ ਜੀ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਚਾਨਣ ਪਾਇਆ।
ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਰੂਪਨਗਰ ਮਲਕੀਤ ਸਿੰਘ ਭੰਗੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਤਿੰਦਰ ਕੌਰ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ, ਪੰਚ ਦਵਿੰਦਰ ਸਿੰਘ, ਪੰਚ ਖੁਸ਼ਹਾਲ ਸਿੰਘ, ਪੰਚ ਸੁਰਿੰਦਰ ਕੌਰ, ਪੰਚ ਬਲਜੀਤ ਕੌਰ, ਪੰਚ ਪਰਮਜੀਤ ਕੌਰ, ਸਾਬਕਾ ਸਰਪੰਚ ਰੁਪਿੰਦਰ ਸਿੰਘ ਰੂਪਾ, ਬਿਕਰਮ ਸਿੰਘ, ਦਰਬਾਰਾ ਸਿੰਘ, ਅਮਰੀਕ ਸਿੰਘ, ਐਡਵੋਕੇਟ ਕੁਲਜਿੰਦਰ ਸਿੰਘ ਹੈਪੀ, ਹੋਰ ਪਤਵੰਤੇ ਸੱਜਣ ਅਤੇ ਸਥਾਨਕ ਵਾਸੀ ਹਾਜ਼ਰ ਸਨ।
Related Posts
Latest News
30 May 2026 20:32:43
ਚੰਡੀਗੜ੍ਹ, 30 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਮੁਲਾਜ਼ਮਾਂ ਦੇ ਹੱਕ...

