ਵਿਧਾਇਕ ਚੱਢਾ ਨੇ 66 ਲੱਖ ਦੀ ਲਾਗਤ ਨਾਲ਼ ਹੋਣ ਵਾਲੇ ਹੁਸੈਨਪੁਰ-ਲਾਡਲ ਸੜਕ ਦਾ ਕੰਮ ਕਰਵਾਇਆ ਸ਼ੁਰੂ
By Azad Soch
On
ਰੂਪਨਗਰ, 30 ਨਵੰਬਰ: ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਕੁਮਾਰ ਚੱਢਾ ਵੱਲੋਂ ਅੱਜ ਕਰੀਬ 66 ਲੱਖ ਦੀ ਲਾਗਤ ਨਾਲ਼ ਹੋਣ ਵਾਲੇ ਹੁਸੈਨਪੁਰ-ਲਾਡਲ ਸੜਕ ਦਾ ਕੰਮ ਸ਼ੁਰੂ ਕਰਵਾਇਆ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿੰਡਾਂ ਤੇ ਸ਼ਹਿਰਾਂ ਦੀਆਂ ਸਾਰੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਤੇ ਆਉਣ ਵਾਲੇ 6 ਮਹੀਨਿਆਂ ਵਿੱਚ ਸਾਰੀਆਂ ਸਾਰੀਆਂ ਸੜਕਾਂ ਨਵੀਆਂ ਬਣ ਕੇ ਤਿਆਰ ਹੋ ਜਾਣਗੀਆਂ।
ਇਸ ਸੜਕ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਨੇ ਦੱਸਿਆ ਕਿ ਇਸ ਸੜਕ ਦੀ ਹਾਲਤ ਕਾਫੀ ਸਮੇਂ ਤੋਂ ਤਰਸਯੋਗ ਸੀ, ਉਨ੍ਹਾਂ ਦੱਸਿਆ ਕਿ ਇਹ 2.67 ਕਿਲੋਮੀਟਰ ਲੰਬੀ ਸੜਕ ਨੈਸ਼ਨਲ ਹਾਈਵੇ 21 ਤੋਂ ਹੁਸੈਨਪੁਰ ਲਾਡਲ ਤੋਂ ਹੁੰਦੀ ਹੋਈ ਐਸਵਾਈਐਲ ਨਹਿਰ ਨਾਲ ਜੋੜਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ 550 ਮੀਟਰ ਸੜਕ ਦੌਰਾਨ ਟਾਈਲਾਂ ਵੀ ਲਗਾਈਆ ਜਾਣਗੀਆਂ।
ਵਿਧਾਇਕ ਚੱਢਾ ਨੇ ਇਹ ਵੀ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਅਤੇ ਆਮ ਆਦਮੀ ਪਾਰਟੀ ਹਮੇਸ਼ਾ ਆਮ ਲੋਕਾਂ ਦੇ ਨਾਲ ਖੜ੍ਹੀ ਹੈ ਤੇ ਲੋਕਾਂ ਦੇ ਵਿਸ਼ਵਾਸ ਤੇ ਖਰਾ ਉਤਰਨਾ ਹੀ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ।
ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਸਰਪੰਚ ਪੰਚ ਤੇ ਮੋਹਤਬਰ ਸੱਜਣ ਹਾਜ਼ਰ ਸਨ।
Related Posts
Latest News
13 Dec 2025 16:54:49
ਬਿਜਲੀ ਇਕ ਕੌਮੀ ਸਰਮਾਇਆ, ਬਿਜਲੀ ਦੀ ਬੱਚਤ ਕਰਨਾ ਸਭ ਨਾਗਰਿਕਾਂ ਦੀ ਨੈਤਿਕ ਜ਼ਿੰਮੇਵਾਰੀ: ਅਮਰਜੀਤ ਕੌਰ ਪੂਜਾ
ਚੰਡੀਗੜ੍ਹ 13 ਦਸੰਬਰ, 2025:-...


