ਵਿਧਾਇਕ ਡਾ: ਅਜੇ ਗੁਪਤਾ ਨੇ ਨਿਗਮ ਅਧਿਕਾਰੀਆਂ ਨਾਲ ਸੀਵਰੇਜ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਸਿਸਟਮ ਸਬੰਧੀ ਕੀਤੀ |ਮੀਟਿੰਗ

ਵਿਧਾਇਕ ਡਾ: ਅਜੇ ਗੁਪਤਾ ਨੇ ਨਿਗਮ ਅਧਿਕਾਰੀਆਂ ਨਾਲ ਸੀਵਰੇਜ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਸਿਸਟਮ ਸਬੰਧੀ ਕੀਤੀ |ਮੀਟਿੰਗ

 ਅੰਮ੍ਰਿਤਸਰ14 ਜੂਨ : ਵਿਧਾਨ ਸਭਾ ਹਲਕਾ ਕੇਂਦਰੀ ਵਿੱਚ ਸੀਵਰੇਜਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਵਸਥਾ ਸਬੰਧੀ ਵਿਧਾਇਕ ਡਾ: ਅਜੇ ਗੁਪਤਾ ਨੇ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸੀ.ਈ.ਓ.ਓ.ਐਂਡ.ਐਮ. ਸੁਰਜੀਤ ਸਿੰਘਐਮ.ਐਚ.ਓ. ਡਾ. ਯੋਗੇਸ਼ ਅਰੋੜਾਕਾਰਪੋਰੇਸ਼ਨ ਓ.ਐਂਡ.ਐਮ. ਵਿਭਾਗ ਦੇ ਐਸ.ਡੀ.ਓ ਅਤੇ ਜੇ.ਈ. ਮੀਟਿੰਗ ਵਿੱਚ ਹਾਜ਼ਰ ਹੋਏ। ਵਿਧਾਇਕ ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਸੀਵਰੇਜ ਅਤੇ ਵਾਟਰ ਸਪਲਾਈ ਨੂੰ ਲੈ ਕੇ ਵਾਰਡ ਵਾਰਡ ਵਿੱਚ ਜਿੱਥੇ ਵੀ ਸਮੱਸਿਆਵਾਂ ਆ ਰਹੀਆਂ ਹਨਉਨ੍ਹਾਂ ਬਾਰੇ ਵਿਸਥਾਰ ਵਿੱਚ ਦੱਸਿਆ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿੱਚ ਲੋਕਾਂ ਨੂੰ ਸੀਵਰੇਜ ਅਤੇ ਵਾਟਰ ਸਪਲਾਈ ਸਬੰਧੀ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈਉੱਥੇ ਤੁਰੰਤ ਪ੍ਰਭਾਵ ਨਾਲ ਕੰਮ ਕਰਕੇ ਇਨ੍ਹਾਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਕਾਸ ਕਾਰਜਾਂ ਲਈ ਵਰਕ ਆਰਡਰ ਜਾਰੀ ਕੀਤੇ ਜਾ ਚੁੱਕੇ ਹਨਉਨ੍ਹਾਂ ਨੂੰ ਵੀ ਮਿੱਥੇ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਤਿੰਨ ਥਾਵਾਂ ਤੇ ਨਵੇਂ ਟਿਊਬਵੈੱਲ ਲਗਾਏ ਜਾਣੇ ਹਨ ਅਤੇ ਇਨ੍ਹਾਂ ਦੀ ਟੈਂਡਰਿੰਗ ਪ੍ਰਕਿਰਿਆ ਮੁਕੰਮਲ ਕੀਤੀ ਜਾਵੇ।

ਕੰਪਨੀ ਵੱਲੋਂ ਸਫ਼ਾਈ ਦੇ ਮੁਕੰਮਲ ਪ੍ਰਬੰਧ ਕੀਤੇ ਜਾਣ

 ਵਿਧਾਇਕ ਡਾ: ਅਜੇ ਗੁਪਤਾ ਨੇ ਨਗਰ ਨਿਗਮ ਦੇ ਐਮ.ਐਚ.ਓ ਡਾ: ਯੋਗੇਸ਼ ਅਰੋੜਾ ਤੋਂ ਘਰ-ਘਰ ਕੂੜਾ ਇਕੱਠਾ ਕਰਨ ਵਾਲੀ ਕੰਪਨੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਕੰਪਨੀ ਵੱਲੋਂ ਸਫ਼ਾਈ ਦੇ ਮੁਕੰਮਲ ਪ੍ਰਬੰਧ ਕੀਤੇ ਜਾਣ ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਘਰ-ਘਰ ਕੂੜਾ ਇਕੱਠਾ ਕਰਨ ਵਾਲੀ ਕੰਪਨੀ ਦੀਆਂ ਗੱਡੀਆਂ ਘੱਟ ਗਿਣਤੀ ਵਿੱਚ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਾਹਨਾਂ ਦੀ ਗਿਣਤੀ ਵਧਾਈ ਜਾਵੇ।

Tags:

Advertisement

Latest News

ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ
Chandigarh,22 OCT,2024,(Azad Soch News):- ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ,ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਤਾਪਮਾਨ ਵਿੱਚ...
South Korea ਦੇ ਦਾਅਵਿਆਂ ਨੂੰ ਬੇਬੁਨਿਆਦ ਦੱਸਦੇ ਹੋਏ ਉੱਤਰੀ ਕੋਰੀਆ ਦੇ ਸੈਨਿਕ Russia-Ukraine ਯੁੱਧ 'ਚ ਹਿੱਸਾ ਨਹੀਂ ਲੈਣਗੇ
ਵੱਧਦੇ ਪ੍ਰਦੂਸ਼ਣ ਨੂੰ ਲੈ ਕੇ ਹਰਿਆਣਾ ਵਿੱਚ 24 ਅਧਿਕਾਰੀ ਮੁਅੱਤਲ
ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ: ਕੁਲਦੀਪ ਸਿੰਘ ਧਾਲੀਵਾਲ
ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ
ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ  
ਮਾਪੇ ਅਧਿਆਪਕ ਮਿਲਣੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਵਿਚ ਅਹਿਮ ਭੂਮਿਕਾ ਨਿਭਾਈ: ਹਰਜੋਤ ਸਿੰਘ ਬੈਂਸ