ਵਿਧਾਇਕ ਫਾਜ਼ਿਲਕਾ ਨੇ ਅਧਿਕਾਰੀਆਂ ਨੂੰ ਨਾਲ ਲੈ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਪੁਜ ਕੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਵਿਧਾਇਕ ਫਾਜ਼ਿਲਕਾ ਨੇ ਅਧਿਕਾਰੀਆਂ ਨੂੰ ਨਾਲ ਲੈ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਪੁਜ ਕੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ 3 ਅਕਤੂਬਰ

ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਧਿਕਾਰੀਆਂ ਨੂੰ ਨਾਲ ਲੈ ਕੇ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਦਾ ਦੌਰਾ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਮੌਕੇ *ਤੇ ਸਮੱਸਿਆਵਾਂ ਦਾ ਨਿਪਟਾਰਾ ਵੀ ਕੀਤਾ ਗਿਆ ਅਤੇ ਪਸ਼ੂ ਪਾਲਕਾਂ ਨੂੰ ਕੈਟਲ ਫੀਡ ਵੀ ਮੁਹੱਈਆ ਕਰਵਾਈ ਗਈ। ਇਸ ਮੌਕੇ ਐਸ.ਡੀ.ਐਮ. ਫਾਜ਼ਿਲਕਾ ਮੈਡਮ ਵੀਰਪਾਲ ਕੌਰ ਵਿਸ਼ੇਸ਼ ਤੌਰ *ਤੇ ਨਾਲ ਮੌਜੂਦ ਸਨ।

ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰੇਕ ਹੜ੍ਹ ਪੀੜ੍ਹਤ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਰਾਮ ਸਿੰਘ ਭੈਣੀ, ਝੰਗੜ ਭੈਣੀ, ਗੁਲਾਬਾ ਭੈਣੀ, ਗੱਟੀ ਨੰ. 1, ਰੇਤੇ ਵਾਲੀ ਭੈਣੀ, ਢਾਣੀ ਸੱਦਾ ਸਿੰਘ ਆਦਿ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਮੌਕੇ *ਤੇ ਹੀ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਕਿਹਾ ਕਿ ਫਸਲਾਂ ਦੀ ਗਿਰਦਾਵਰੀ ਦਾ ਕੰਮ ਲਗਭਗ ਮੁਕੰਮਲ ਹੋ ਗਿਆ ਤੇ ਨੁਕਸਾਨੇ ਗਏ ਮਕਾਨਾਂ ਦਾ ਸਰਵੇਅ ਚੱਲ ਰਿਹਾ ਤੇ ਜਿਵੇਂ ਹੀ ਮੁਕੰਮਲ ਹੋ ਗਿਆ ਤਾਂ ਜਲਦ ਤੋਂ ਜਲਦ ਹਰੇਕ ਨੁਕਸਾਨ ਦਾ ਮੁਆਵਜਾ ਹੜ੍ਹ ਪੀੜਤ ਨੂੰ ਮੁਹਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਪੀੜਤਾਂ ਦੇ ਨੁਕਸਾਨ ਦੀ ਹਰ ਤਰ੍ਹਾਂ ਨਾਲ ਭਰਪਾਈ ਕਰੇਗੀ।

ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਵੀ ਆਦੇਸ਼ ਦਿੱਤੇ ਗਏ ਹਨ ਕਿ ਹੜ੍ਹਾਂ ਨਾਲ ਜਿਸ ਕਿਸੇ ਦਾ ਜੋ ਵੀ ਨੁਕਸਾਨ ਹੋਇਆ ਹੈ, ਸਾਰੇ ਨੁਕਸਾਨ ਦੀ ਰਿਪੋਰਟ ਤਿਆਰ ਕੀਤੀ ਜਾਵੇਗੀ, ਕਿਸੇ ਨੂੰ ਵੀ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਮੁਆਵਜੇ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੜ੍ਹਾਂ ਕਰਕੇ ਕਿਸਾਨਾਂ ਤੇ ਲੋਕਾਂ ਨੂੰ ਪਹਿਲਾਂ ਹੀ ਨੁਕਸਾਨ ਬਹੁਤ ਹੋਇਆ ਹੈ, ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।

ਉਹ ਪਸ਼ੂ ਪਾਲਕਾਂ ਲਈ ਪਿੰਡਾਂ ਵਿਚ ਕੈਟਲ ਫੀਡ ਲੈ ਕੇ ਵੀ ਪਹੁੰਚ ਰਹੇ ਹਨ ਤਾਂ ਜੋ ਕੋਈ ਵੀ ਬੇਜੁਬਾਨ ਖੁਰਾਕ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਬੇਜੁਬਾਨਾਂ ਲਈ ਫੀਡ ਲਗਾਤਾਰ ਪਸ਼ੂ ਪਾਲਕਾਂ ਤੱਕ ਪੁੱਜਦੀ ਕਰ ਰਹੇ ਹਨ ਤਾਂ ਲੋਕਾਂ ਦਾ ਹਰੇ ਚਾਰੇ ਦਾ ਵੀ ਨੁਕਸਾਨ ਹੋ ਗਿਆ ਹੈ, ਇਸ ਦੇ ਬਦਲ ਵਜੋਂ ਕੈਟਲ ਫੀਡ ਦਿੱਤੀ ਜਾ ਰਹੀ ਹੈ।

ਇਸ ਮੌਕੇ ਬਿਜਲੀ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਰਜਿੰਦਰ, ਐਸ.ਡੀ.ਓ ਮਨੋਹਰ ਲਾਲ, ਪੰਚਾਇਤੀ ਰਾਜ, ਮੰਡੀ ਬੋਰਡ, ਪੰਚਾਇਤ ਅਫਸਰ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ। 

Advertisement

Latest News

ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੇ ਸ਼ੁੱਕਰਵਾਰ ਨੂੰ ਆਪਣਾ ਆਖਰੀ ਹਾਈ-ਸਪੀਡ ਟ੍ਰਾਇਲ ਸਫਲਤਾਪੂਰਵਕ ਪੂਰਾ ਕਰ ਲਿਆ ਹੈ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੇ ਸ਼ੁੱਕਰਵਾਰ ਨੂੰ ਆਪਣਾ ਆਖਰੀ ਹਾਈ-ਸਪੀਡ ਟ੍ਰਾਇਲ ਸਫਲਤਾਪੂਰਵਕ ਪੂਰਾ ਕਰ ਲਿਆ ਹੈ
ਨਵੀਂ ਦਿੱਲੀ, 27, ਜੂਨ, 2026, (ਆਜ਼ਾਦ ਸੋਚ ਨਿਊਜ਼):-  ਭਾਰਤੀ ਰੇਲਵੇ ਅਤੇ ਦੇਸ਼ ਦੇ ਵਿਗਿਆਨਕ ਖੇਤਰ ਲਈ ਇੱਕ ਬਹੁਤ ਹੀ ਇਤਿਹਾਸਕ...
ਸੌਦਾ ਸਾਧ ਆਪਣੀ 30 ਦਿਨਾਂ ਦੀ ਪੈਰੋਲ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਇੱਕ ਵਾਰ ਫਿਰ ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਵਾਪਸ ਆ ਗਿਆ
ਵੈਨੇਜ਼ੁਏਲਾ ਵਿੱਚ ਬੁੱਧਵਾਰ (24 ਜੂਨ 2026) ਨੂੰ ਆਏ ਦੋ ਭਿਆਨਕ ਅਤੇ ਵਿਨਾਸ਼ਕਾਰੀ ਭੂਚਾਲਾਂ ਕਾਰਨ ਹਾਲਾਤ ਬਹੁਤ ਗੰਭੀਰ ਬਣੇ ਹੋਏ ਹਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-06-2026 ਅੰਗ 796
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪ੍ਰਕਾਸ਼ ਉਤਸਵ ਤੋਂ ਪਹਿਲਾਂ ਜਲੰਧਰ ’ਚ ਸਤਿਗੁਰੂ ਕਬੀਰ ਚੌਕ ਦਾ ਉਦਘਾਟਨ
ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ
ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਅਤੇ ਗੈਂਗਸਟਰ ਮੁਕਤ ਪੰਜਾਬ ਲਈ ਮਾਨ ਸਰਕਾਰ ਦੀ ਇਤਿਹਾਸਕ ਜੰਗ ਲਗਾਤਾਰ ਜਾਰੀ