ਵਿਧਾਇਕ ਫਾਜ਼ਿਲਕਾ ਤੇ ਵਧੀਕ ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਦਾ ਕੀਤਾ ਦੌਰਾ, ਸਿਹਤ ਸੇਵਾਵਾਂ ਦਾ ਲਿਆ ਜਾਇਜਾ

ਵਿਧਾਇਕ ਫਾਜ਼ਿਲਕਾ ਤੇ ਵਧੀਕ ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਦਾ ਕੀਤਾ ਦੌਰਾ, ਸਿਹਤ ਸੇਵਾਵਾਂ ਦਾ ਲਿਆ ਜਾਇਜਾ

ਫਾਜ਼ਿਲਕਾ, 8 ਜੁਲਾਈ
ਸਿਵਲ ਹਸਪਤਾਲਾਂ ਵਿਖੇ ਸਿਹਤ ਸੇਵਾਵਾਂ ਨੂੰ ਹਰ ਹੀਲੇ ਲੋਕਾਂ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ।ਹਸਪਤਾਲ ਵਿਖੇ ਕਿਸੇ ਵੀ ਨਾਗਰਿਕ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਸਿਵਲ ਹਸਪਤਾਲ ਫਾਜ਼ਿਲਕਾ ਦਾ ਦੌਰਾ ਕਰਦਿਆਂ ਕੀਤਾ।
ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਸਵਨਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਦੋਂ ਦੀ ਪੰਜਾਬ ਸਰਕਾਰ ਬਣੀ ਹੈ ਉਦੋਂ ਤੋ ਹੀ ਸਿਹਤ ਸੇਵਾਵਾਂ ਵਿਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਜ਼ਿਲੇ੍ਹ ਅੰਦਰ ਵੀ ਵੱਖ—ਵੱਖ ਮਾਹਰ ਡਾਕਟਰਾਂ ਦੀ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਤਾਇਨਾਤੀ ਦੇ ਨਾਲ—ਨਾਲ ਹਰੇਕ ਲੋੜੀਂਦੀਆਂ ਸਿਹਤ ਸਹੂਲਤਾਂ ਦੀ ਪੂਰਤੀ ਕਰਨੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਲੋੜੀਂਦੀਆਂ ਸਿਹਤ ਸੁਵਿਧਾਵਾਂ ਦੀ ਪੂਰਤੀ ਹੋਣ ਦੇ ਸਦਕਾ ਹੀ ਇਲਾਜ ਕਰਵਾਉਣ ਆਉਣ ਵਾਲੇ ਲੋਕਾਂ ਦੀ ਗਿਣਤੀ ਅਗੇ ਨਾਲੋ ਵਧੀ ਹੈ।
ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਸਪਤਾਲ ਵਿਖੇ ਰਹਿੰਦੀਆਂ ਸਿਹਤ ਸੇਵਾਵਾਂ ਨੂੰ ਵੀ ਜਲਦ ਪੂਰਾ ਕੀਤਾ ਜਾ ਰਿਹਾ ਹੈ।ਉਨ੍ਹਾਂ ਹਸਪਤਾਲ ਵਿਖੇ ਸਾਫ—ਸਫਾਈ ਦੀ ਵਿਵਸਥਾ ਦਾ ਦੌਰਾ ਕਰਦਿਆਂ ਕਿਹਾ ਕਿ ਹਸਪਤਾਲ ਵਿਖੇ ਸਫਾਈ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਜ਼ੋ ਬਿਮਾਰੀਆਂ ਨਾ ਪੈਦਾ ਹੋ ਸਕਣ। ਉਨ੍ਹਾਂ ਸਫਾਈ ਸੇਵਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਡਿਉਟੀ ਵਿਚ ਕੋਈ ਅਣਗਹਿਲੀ ਨਾ ਕੀਤੀ ਜਾਵੇ।ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਦਵਾਈਆਂ ਦੇਣ ਵਾਲੇ ਕਾਉਂਟਰ ਅਤੇ ਓ.ਪੀ.ਡੀ. ਕਾਉਂਟਰ *ਤੇ ਲੋੜੀਂਦਾ ਸਟਾਫ ਤਾਇਨਾਤ ਹੋਵੇ ਤਾਂ ਜ਼ੋ ਮਰੀਜਾਂ ਨੂੰ ਜਿਆਦਾ ਸਮਾਂ ਇੰਤਜਾਰ ਨਾ ਕਰਨਾ ਪਵੇ।
ਦੌਰੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਸਪਤਾਲ ਵਿਖੇ ਬੁਨਿਆਦੀ ਸਹੂਲਤਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਤਾਂ ਜ਼ੋ ਆਪਣਾ ਇਲਾਜ ਲੈਣ ਆਏ ਮਰੀਜਾਂ ਤੇ ਨਾਲ ਪਰਿਵਾਰਕ ਮੈਂਬਰਾਂ ਨੂੰ ਕੋਈ ਖਜਲ—ਖੁਆਰੀ ਨਾ ਹੋਵੇ। ਉਨ੍ਹਾਂ ਅਧਿਕਾਰੀਆਂ ਨੁੰ ਕਿਹਾ ਕਿ ਹਸਪਤਾਲ ਵਿਖੇ ਲੋਕਾਂ ਦੇ ਬੈਠਣ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਨੂੰ ਹਰ ਹੀਲੇ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਸਪਤਾਲ ਵਿਖੇ ਡਾਕਟਰ ਆਪਣੇ ਤੈਅ ਸਮੇਂ *ਤੇ ਪਹੁੰਚ ਕੇ ਮਰੀਜਾਂ ਦਾ ਇਲਾਜ ਕਰਨ ਅਤੇ ਮਰੀਜਾਂ ਨਾਲ ਵਤੀਰਾ ਵੀ ਚੰਗਾ ਵਰਤਿਆ ਜਾਵੇ।
ਉਨ੍ਹਾਂ ਕਿਹਾ ਕਿ ਹਸਪਤਾਲ ਵਿਖੇ ਸਾਫ—ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨ੍ਹਾਂ ਸਿਹਤ ਸਟਾਫ ਨਾਲ ਸਖਤੀ ਨਾਲ ਪੇਸ਼ ਆਉਂਦਿਆਂ ਕਿਹਾ ਕਿ ਡਿਉਟੀ ਵਿਚ ਕੁਤਾਹੀ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਦੂਰ—ਦਰਾਡੇ ਤੋਂ ਆਪਣਾ ਇਲਾਜ ਕਰਵਾਉਣ ਆਏ ਲੋਕ ਪਹਿਲਾਂ ਤੋਂ ਦੁਖੀ ਹੁੰਦੇ ਹਨ, ਇਸ ਲਈ ਉਨ੍ਹਾਂ ਨਾਲ ਹਮਦਰਦੀ ਨਾਲ ਪੇਸ਼ ਆਉਂਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਦੂਰ ਕੀਤੀਆਂ ਜਾਣ।
ਇਸ ਮੌਕੇ ਡਾ. ਕਵਿਤਾ, ਡਾ. ਰੋਹਿਤ ਗੋਇਲ, ਡਾ. ਐਰਿਕ, ਮਾਰਕੀਟ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ, ਅਤਿੰਦਰ ਸਿੰਘ, ਪਾਰਸ ਕਟਾਰੀਆ ਆਦਿ ਸਿਹਤ ਸਟਾਫ ਮੌਜ਼ੂਦ ਸੀ।

Tags:

Advertisement

Latest News

'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ 'ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ' ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ ਮਾਨ 'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ 'ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ' ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ ਮਾਨ
ਨਵੀਂ ਦਿੱਲੀ, 12 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ 'ਇੱਕ ਦੇਸ਼, ਇੱਕ ਚੋਣ' ਤੋਂ...
ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ ਨੇ ਵਨ ਨੇਸ਼ਨ-ਵਨ ਇਲੈਕਸ਼ਨ ਦੇ ਫੈਸਲੇ ਦਾ ਕੀਤਾ ਸਵਾਗਤ
ਪੰਜਾਬ ਦੀ ਕਾਨੂੰਨ ਵਿਵਸਥਾ ਦੇਸ਼ ਵਿੱਚ ਸਭ ਤੋਂ ਬਿਹਤਰ: ਮੁੱਖ ਮੰਤਰੀ
ਡੀ.ਸੀ ਵੱਲੋਂ ਗੁਰੂ ਨਾਨਕ ਸਟੇਡੀਅਮ ਵਿੱਚ ਖਿਡਾਰੀਆਂ ਲਈ ਜਿਮ ਦੀ ਕਾਇਆਕਲਪ ਕਰਨ ਦਾ ਐਲਾਨ
ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਅਤੇ ਉਸਾਰੀਆਂ ਉੱਪਰ ਚੱਲਿਆ ਪੀਲਾ ਪੰਜਾ
ਮਿੱਟੀ ਪਰਖ ਦੇ ਅਧਾਰ ’ਤੇ ਖਾਦਾਂ ਦੀ ਵਰਤੋਂ ਕਰਨ ਕਿਸਾਨ- ਮੁੱਖ ਖੇਤੀਬਾੜੀ ਅਫ਼ਸਰ
ਸ਼ਹੀਦ ਨੰਦ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕਰਕੇ ਦਿੱਤੀ ਸ਼ਰਧਾਂਜਲੀ