ਵਿਧਾਇਕ ਫਾਜ਼ਿਲਕਾ ਨੇ 10 ਲੱਖ ਦੀ ਲਾਗਤ ਨਾਲ ਬਣਨ ਵਾਲੇ ਰਾਏ ਸਿੱਖ ਕਮਿਊਨਿਟੀ ਹਾਲ ਦੇ ਨਵੀਨੀਕਰਨ ਦੇ ਕੰਮ ਦਾ ਰੱਖਿਆ ਨੀਂਹ ਪੱਥਰ

ਵਿਧਾਇਕ ਫਾਜ਼ਿਲਕਾ ਨੇ 10 ਲੱਖ ਦੀ ਲਾਗਤ ਨਾਲ ਬਣਨ ਵਾਲੇ ਰਾਏ ਸਿੱਖ ਕਮਿਊਨਿਟੀ ਹਾਲ ਦੇ ਨਵੀਨੀਕਰਨ ਦੇ ਕੰਮ ਦਾ ਰੱਖਿਆ ਨੀਂਹ ਪੱਥਰ

ਫਾਜ਼ਿਲਕਾ 5 ਅਕਤੂਬਰ
 ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ 10 ਲੱਖ ਦੀ ਲਾਗਤ ਨਾਲ ਬਣਨ ਵਾਲੇ ਫਾਜ਼ਿਲਕਾ ਸ਼ਹਿਰ ਵਿੱਚ ਰਾਏ ਸਿੱਖ ਕਮਿਊਨਿਟੀ ਹਾਲ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ| ਊਨਾ ਕਿਹਾ ਕਿ ਨਵੀਨੀਕਰਨ ਦੇ ਕੰਮ ਨੂੰ ਜਲਦ ਪੂਰਾ ਕਰਕੇ ਲੋਕ ਸਪਰਪਿਤ ਕਰ ਦਿੱਤਾ ਜਾਵੇਗਾ |
 ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਹੇਠਲੇ ਵਰਗ ਤੋਂ ਲੈ ਕੇ ਉੱਚ ਵਰਗ ਦੇ ਹਰੇਕ  ਨਾਗਰਿਕ ਦੀ ਭਲਾਈ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਰਾਏ ਸਿੱਖ ਬਰਾਦਰੀ ਨਾਲ ਸੰਬਧ ਰੱਖਣ ਵਾਲੇ ਲੋਕ ਖੁਸ਼ੀ ਗਮੀ ਦੇ ਪ੍ਰੋਗਰਾਮ ਲਈ  ਕਮਿਊਨਿਟੀ ਹਾਲ ਦੀ ਵਰਤੋਂ ਕਰ ਸਕਣਗੇ ਜਿਸ ਨਾਲ ਉਨਾਂ ਤੇ ਵਾਧੂ ਖਰਚ ਦਾ ਬੋਝ ਵੀ ਘਟੇਗਾ | ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਪਰਿਵਾਰ ਜੋ ਆਰਥਿਕ ਸਥਿਤੀ ਵਿੱਚ ਕਮਜ਼ੋਰ ਹੁੰਦੇ ਹਨ ਉਨਾਂ ਲਈ ਇਹ ਕਮੇਟੀ ਹਾਲ ਕਾਫੀ ਹੱਦ ਤੱਕ ਲਾਹੇਵੰਦ ਸਾਬਤ ਹੋਵੇਗਾ |
ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਨੂੰ ਉੱਚਾ ਚੁੱਕਣ ਲਈ ਵੀ ਲਗਾਤਾਰ ਉਪਰਾਲੇ ਕਰ ਰਹੀ ਹੈ ਤੇ ਉਨ੍ਹਾਂ ਲਈ ਵੀ ਲਗਾਤਾਰ ਸਕੀਮਾਂ ਤੇ ਯੋਜਨਾਵਾਂ ਲਿਆ ਰਹੀ ਹੈ |
 ਇਸ ਮੌਕੇ ਸੰਦੀਪ ਚਲਾਣਾ, ਸੁਰਿੰਦਰ ਘੋਗਾ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ | 

Advertisement

Latest News

ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ
*ਚੰਡੀਗੜ੍ਹ, 17 ਅਪ੍ਰੈਲ 2026*   ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ)...
ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਚੁੱਕੇ ਕਦਮਾਂ ਦਾ ਵਿਦਿਆਰਥੀਆਂ ਨੂੰ ਹੋਇਆ ਬੇਹੱਦ ਲਾਭ : ਬ੍ਰਮ ਸ਼ੰਕਰ ਜਿੰਪਾ
ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ ਭਵਾਨੀਗੜ੍ਹ ਵਿਖੇ ਹਾਕੀ ਐਸਟ੍ਰੋਟਰਫ ਗਰਾਊਂਡ ਦੇ ਕੰਮ ਦੀ ਸ਼ੁਰੂਆਤ
ਯੁੱਧ ਨਸ਼ਿਆਂ ਵਿਰੁੱਧ; ਨਸ਼ਿਆਂ ਖਿਲਾਫ਼ ਜਾਗਰੂਕਤਾ ਦਾ ਸੁਨੇਹਾ ਦਿੰਦੀ ਸਵੇਰੇ 6 ਵਜੇ ਰਵਾਨਾ ਹੋਵੇਗੀ ਸਾਈਕਲੋਥਾਨ
ਫੂਡ ਸੇਫਟੀ ਟੀਮ ਵੱਲੋਂ ਡੇਅਰੀਆਂ ਅਤੇ ਫੂਡ ਆਉਟਲੈਟਾਂ ਦਾ ਅਚਨਚੇਤ ਨਿਰੀਖਣ
ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ
ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ