ਵਿਧਾਇਕ ਫਾਜ਼ਿਲਕਾ ਨੇ ਵਾਰਡ ਨੰ. 8 ਵਿਖ਼ੇ 22 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਲਗਣ ਵਾਲੀਆਂ 92 ਸਟਰੀਟ ਲਾਈਟਾਂ ਦਾ ਰੱਖਿਆ ਨੀਂਹ ਪੱਥਰ

ਵਿਧਾਇਕ ਫਾਜ਼ਿਲਕਾ ਨੇ ਵਾਰਡ ਨੰ. 8 ਵਿਖ਼ੇ 22 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਲਗਣ ਵਾਲੀਆਂ 92 ਸਟਰੀਟ ਲਾਈਟਾਂ ਦਾ ਰੱਖਿਆ ਨੀਂਹ ਪੱਥਰ

ਫਾਜ਼ਿਲਕਾ 30 ਸੰਤਬਰ
ਫਾਜਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕੇ ਦੇ ਵਾਰਡ ਨੰਬਰ 8 ਵਿਖੇ 22 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਲਗਣ ਵਾਲੀਆਂ 92 ਸਟਰੀਟ ਲਾਈਟਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀ ਦੀ ਪੂਰਤੀ ਕਰਨ ਲਈ ਕਾਰਜਸ਼ੀਲ ਹੈ|
ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਕੋਈ ਵੀ ਵਾਰਡ ਸਟਰੀਟ ਲਾਈਟਾਂ ਤੋਂ ਵਾਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਆਖਿਆ ਕਿ ਫਾਜ਼ਿਲਕਾ ਸ਼ਹਿਰ ਲਾਈਆਂ ਨਾਲ ਰੋਸ਼ਨਾਉਂਦਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਨੇਰੇ ਦੀ ਆੜ ਵਿਚ ਕੋਈ ਵੀ ਸ਼ਰਾਰਤੀ ਅਨਸਰ ਕੋਈ ਨੁਕਸਾਨ ਨਾ ਕਰ ਸਕੇ ਅਤੇ ਵਾਰਡ ਵਾਸੀ ਆਰਾਮ ਨਾਲ ਆਪਣਾ ਜੀਵਨ ਬਤੀਤ ਕਰ ਸਕਣ। ਇਸ ਲੜੀ ਵਾਰਡ ਵਾਸੀਆਂ ਦੀਆਂ ਮੰਗਾਂ ਨੂੰ ਲੜੀਵਾਰ ਪੂਰਾ ਕੀਤਾ ਜਾ ਰਿਹਾ ਹੈ।
ਉਨਾਂ ਕਿਹਾ ਕਿ ਸਟਰੀਟ ਲਾਈਟਾਂ ਦੇ ਨਾਲ-ਨਾਲ ਪਾਰਕ ਤੇ ਸੜਕਾਂ ਦਾ ਨਿਰਮਾਣ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਬਚੇ ਪਾਰਕਾਂ ਵਿਚ ਖੇਡ ਸਕਣ, ਲੋਕ ਸੈਰ ਕਰ ਸਕਣ, ਕਸਰਤ ਕਰ ਸਕਣ, ਸੜਕਾਂ ਦੇ ਨਿਰਮਾਣ ਨਾਲ ਆਵਾਜਾਈ ਵਿਚ ਕੋਈ ਪ੍ਰੇਸ਼ਾਨੀ ਨਾ ਆਵੇ, ਇਸ ਲਈ ਲਗਾਤਾਰ ਵਿਕਾਸ ਪ੍ਰੋਜੈਕਟ ਉਲੀਕੇ ਜਾ ਰਹੇ ਹਨ।
ਇਸ ਮੌਕੇ ਈ ਓ ਵਿਕਰਮ ਧੁੜੀਆ, ਸਟਰੀਟ ਲਾਈਟ ਇੰਚਾਰਜ ਚਿਮਨ ਲਾਲ ਸੱਚੂ,ਆਤਮਾ ਰਾਮ ਕੰਬੋਜ ਸੀਨੀਅਰ ਆਗੂ, ਕ੍ਰਿਸ਼ਨ ਕੰਬੋਜ ਬਲਾਕ ਪ੍ਰਧਾਨ, ਸੰਦੀਪ ਚਲਾਣਾ ਬਲਾਕ ਪ੍ਰਧਾਨ, ਅਮਨ ਦੁਰੇਜਾ ਐਮ. ਸੀ, ਬੰਸੀ ਸਾਮਾ, ਸੁਨੀਲ ਮੈਨੀ, ਸ਼ਿਵ ਜੁਜ਼ੋਰੀਆ, ਖਜਾਨ ਸਿੰਘ, ਬੋਬੀ ਸੇਤੀਆ, ਰਾਜਨ ਸੇਤੀਆ, ਨਰੇਸ਼ ਰਾਜਦੇਵ, ਰਾਣਾ ਬਮਰਾ, ਬਿੱਟੂ ਸੇਤੀਆ, ਅਤੇ ਵਾਰਡ ਵਾਸੀ ਹਾਜਰ ਸਨ |

 

Advertisement

Latest News

ਮਾਲੇਰਕੋਟਲਾ ਪੁਲਿਸ ਵੱਲੋਂ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਦੋਸ਼ੀ ਕਾਬੂ ਮਾਲੇਰਕੋਟਲਾ ਪੁਲਿਸ ਵੱਲੋਂ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਦੋਸ਼ੀ ਕਾਬੂ
ਮਾਲੇਰਕੋਟਲਾ, 24 ਮਈ - ਐਸ.ਐਸ.ਪੀ ਗੁਰਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਕਰਦੇ ਹੋਏ ਕਪਤਾਨ ਪੁਲਿਸ ਪੀ.ਬੀ.ਆਈ....
ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਪੋਲਿੰਗ ਸਟਾਫ਼ ਦੀ ਤੀਜੀ ਰੇਂਡਮਾਈਜੇਸ਼ਨ ਪ੍ਰਕਿਰਿਆ ਹੋਈ ਪੂਰੀ
ਵਿਵੇਕਸ਼ੀਲ ਸੋਨੀ ਆਈ ਪੀ ਐੱਸ ਨਗਰ ਨਿਗਮ/ਕੌਂਸਲ ਚੋਣਾਂ ਲਈ ਪੁਲਿਸ ਆਬਜ਼ਰਵਰ ਨਿਯੁਕਤ
ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 269 ਗ੍ਰਿਫ਼ਤਾਰ
ਵਿਵੇਕਸ਼ੀਲ ਸੋਨੀ ਆਈ ਪੀ ਐੱਸ ਨਗਰ ਨਿਗਮ/ਕੌਂਸਲ ਚੋਣਾਂ ਲਈ ਪੁਲਿਸ ਆਬਜ਼ਰਵਰ ਨਿਯੁਕਤ
ਗਰਮੀ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ
ਰਿਹਰਸਲ ਦੌਰਾਨ ਗੈਰ-ਹਾਜ਼ਰ ਰਹੇ ਚੋਣ ਕਰਮੀਆਂ ਨੂੰ ਨੋਟਿਸ ਜਾਰੀ