ਵਿਧਾਇਕ ਫਾਜ਼ਿਲਕਾ ਨੇ 9.12 ਕਰੋੜ ਰੁਪਏ ਨਾਲ ਚੌੜੀਆਂ ਹੋਣ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ

ਵਿਧਾਇਕ ਫਾਜ਼ਿਲਕਾ ਨੇ 9.12 ਕਰੋੜ ਰੁਪਏ ਨਾਲ ਚੌੜੀਆਂ ਹੋਣ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ

ਫਾਜ਼ਿਲਕਾ 7 ਮਾਰਚ
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਜੰਡਵਾਲਾ ਖਰਤਾ ਅਤੇ ਸਾਬੂਆਣਾ ਵਿਖੇ ਪਹੁੰਚ ਕੇ ਚੋੜੀਆਂ ਨਵੀਆਂ ਸੜਕਾਂ ਬਣਾਉਣ ਦੇ ਕੰਮਾਂ ਦੀ  ਸ਼ੁਰੂਆਤ ਕਰਵਾਈ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ |

ਵਿਧਾਇਕ ਸ਼੍ਰੀ ਸਵਨਾ ਨੇ ਵੇਰਵਾ ਦਿੰਦਿਆਂ ਦੱਸਿਆ ਕਿ ਓਡੀਆਂ-ਕੇਰੀਆ ਰੋਡ ਤੋਂ ਸਾਬੂਆਣਾ ਅਤੇ ਬੰਨਵਾਲਾ ਹਨਵੰਤਾ ਤੋਂ ਜੰਡਵਾਲਾ ਖਰਤਾ ਤੋਂ ਸਾਬੂਆਣਾ ਤੋਂ ਬਾਂਡੀ ਵਾਲਾ ਤੱਕ ਸੜਕਾਂ ਨੂੰ ਚੌੜਾ ਕਰਨ ਲਈ 9.12 ਕਰੋੜ ਦੀ ਲਾਗਤ ਨਾਲ ਬਣਾਈਆਂ ਜਾਣ ਵਾਲੀਆਂ ਚੋੜੀਆਂ ਨਵੀਂਆਂ ਸੜਕਾਂ ਦੇ ਨੀਂਹ ਪੱਥਰ ਰੱਖ ਕੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਸਰਵਪਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਪਿੰਡਾਂ ਨੂੰ ਮਾਡਲ ਪਿੰਡ ਬਣਾਇਆ ਜਾ ਸਕੇ ਅਤੇ ਲੋੜੀਂਦੀਆਂ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ |
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਹਿੱਤ ਵਿਕਾਸ ਪ੍ਰੋਜੈਕਟ ਉਲੀਕ ਰਹੀ ਹੈ | ਉਨ੍ਹਾਂ ਕਿਹਾ ਕਿ ਵਿਕਾਸ ਪ੍ਰੋਜੈਕਟਾ ਦੀ ਸਥਾਪਨਾ ਨਾਲ ਪਿੰਡ ਵਾਸੀਆਂ ਦਾ ਆਉਣਾ ਜਾਣਾ ਸੁਖਾਲਾ ਹੋਵੇਗਾ ਤੇ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ |
ਇਸ ਮੌਕੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਆਮ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ਤੇ ਅਧਿਕਾਰੀਆਂ ਨੂੰ ਮੁਸ਼ਕਿਲਾਂ ਦੇ ਹੱਲ ਲਈ ਲੋੜੀਂਦੇ ਆਦੇਸ਼ ਦਿੱਤੇ | 

Advertisement

Latest News

ਸਦਨ ਤੋਂ ਕਾਂਗਰਸ ਦੀ ਗੈਰਹਾਜ਼ਰੀ ਵੀ ਇੱਕ ਤਰ੍ਹਾਂ ਨਾਲ ਸਰਕਾਰ ਦੇ ਭਰੋਸੇ ਦੇ ਵੋਟ ਦਾ ਸਮਰਥਨ- ਭਗਵੰਤ ਸਿੰਘ ਮਾਨ ਸਦਨ ਤੋਂ ਕਾਂਗਰਸ ਦੀ ਗੈਰਹਾਜ਼ਰੀ ਵੀ ਇੱਕ ਤਰ੍ਹਾਂ ਨਾਲ ਸਰਕਾਰ ਦੇ ਭਰੋਸੇ ਦੇ ਵੋਟ ਦਾ ਸਮਰਥਨ- ਭਗਵੰਤ ਸਿੰਘ ਮਾਨ
*ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ* *ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ...
ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ
ਸਰਕਾਰੀ ਅਤੇ ਪ੍ਰਾਈਵੇਟ ਸੈਕਟਰ ਦੇ ਸਾਰੇ ਰਜਿਸਟਰਡ ਕਾਮਿਆਂ ਨੂੰ ਉਜਰਤ ਵਿੱਚ ਵਾਧੇ ਦਾ ਲਾਭ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵੱਖ-ਵੱਖ ਸੂਬਿਆਂ ਵਿੱਚ ਈ.ਡੀ., ਸੀ.ਬੀ.ਆਈ. ਦੇ ਛਾਪਿਆਂ ਰਾਹੀਂ ਡਰਾ-ਧਮਕਾ ਕੇ ਚੁਣੀਆਂ ਹੋਈਆਂ ਸਰਕਾਰਾਂ ਨੂੰ ਕਮਜ਼ੋਰ ਕਰ ਰਹੀ ਹੈ ਭਾਜਪਾ: ਹਰਪਾਲ ਸਿੰਘ ਚੀਮਾ
ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ
ਚੋਣਾਂ ਤੋਂ ਬਾਅਦ ਮੋਦੀ ਸਰਕਾਰ ਵੱਲੋਂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 994 ਰੁਪਏ ਦਾ ਵਾਧਾ ਮਜ਼ਦੂਰਾਂ 'ਤੇ ਸਿੱਧਾ ਹਮਲਾ ਹੈ, ਭਾਜਪਾ ਨੇ ਚੋਣਾਂ ਖ਼ਤਮ ਹੋਣ ਤੱਕ ਆਪਣੇ ਇਰਾਦੇ ਛੁਪਾ ਕੇ ਰੱਖੇ: ਹਰਪਾਲ ਸਿੰਘ ਚੀਮਾ
ਕਾਂਗਰਸ ਨੇ ਆਪਣੀ ਘਟੀਆ ਮਾਨਸਿਕਤਾ ਕੀਤਾ ਪ੍ਰਦਰਸ਼ਨ, ਭਾਜਪਾ ਅਤੇ ਅਕਾਲੀ ਦਲ ਦਾ ਅਸਲੀ ਚਿਹਰਾ ਹੋਇਆ ਬੇਨਕਾਬ : ਹਰਪਾਲ ਸਿੰਘ ਚੀਮਾ