ਵਿਧਾਇਕ ਜਿੰਪਾ ਨੇ ਜਹਾਨਖੇਲਾਂ-ਨਾਰਾ-ਡੱਲੇਵਾਲ-ਠਰੋਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
By Azad Soch
On
ਹੁਸ਼ਿਆਰਪੁਰ, 28 ਅਕਤੂਬਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ-ਊਨਾ ਰੋਡ ਨਾਲ ਜੁੜਨ ਵਾਲੀ ਜਹਾਨਖੇਲਾਂ ਤੋਂ ਨਾਰਾ, ਡੱਲੇਵਾਲ ਅਤੇ ਠਰੋਲੀ ਤੱਕ 50.47 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ।ਉਨ੍ਹਾਂ ਕਿਹਾ ਕਿ ਇਹ ਸੜਕ ਲੰਬੇ ਸਮੇਂ ਤੋਂ ਖਸਤਾ ਹਾਲਤ ਵਿੱਚ ਸੀ ਅਤੇ ਪਿਛਲੇ ਦਸ ਸਾਲਾਂ ਤੋਂ ਅਣਗੌਲੀ ਪਈ ਸੀ।
ਵਿਧਾਇਕ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਰ ਪਿੰਡ ਵਿਕਾਸ ਨਾਲ ਰੋਸ਼ਨ ਹੋਵੇ ਅਤੇ ਕੋਈ ਵੀ ਇਲਾਕਾ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਕਿਹਾ ਕਿ ਸੜਕ ਦੀ ਉਸਾਰੀ ਪੂਰੀ ਹੋਣ ਤੋਂ ਬਾਅਦ, ਆਲੇ-ਦੁਆਲੇ ਦੇ ਪਿੰਡਾਂ ਨੂੰ ਬਿਹਤਰ ਸੰਪਰਕ ਸਹੂਲਤਾਂ ਮਿਲਣਗੀਆਂ, ਜਿਸ ਨਾਲ ਲੋਕਾਂ ਨੂੰ ਆਉਣ-ਜਾਣ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਸਥਾਨਕ ਕਾਰੋਬਾਰ ਅਤੇ ਖੇਤੀਬਾੜੀ ਗਤੀਵਿਧੀਆਂ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ।
ਇਸ ਮੌਕੇ ਵਿਧਾਇਕ ਨੇ ਸਥਾਨਕ ਲੋਕਾਂ ਨੂੰ ਵਿਕਾਸ ਕਾਰਜਾਂ ਵਿੱਚ ਸਰਗਰਮੀ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਤਾਂ ਜੋ ਪ੍ਰੋਜੈਕਟ ਸਮੇਂ ਸਿਰ ਅਤੇ ਗੁਣਵੱਤਾ ਨਾਲ ਪੂਰੇ ਹੋ ਸਕਣ। ਉਨ੍ਹਾਂ ਭਰੋਸਾ ਦਿੱਤਾ ਕਿ ਇਲਾਕੇ ਵਿੱਚ ਵਿਕਾਸ ਕਾਰਜਾਂ ਦੀ ਗਤੀ ਨਿਰੰਤਰ ਬਣੀ ਰਹੇਗੀ।
ਇਸ ਮੌਕੇ ਸਰਪੰਚ ਰੀਨਾ ਰਾਣੀ ਠਰੋਲੀ, ਸਰਪੰਚ ਹਰਦੀਪ ਕੌਰ ਡੱਲੇਵਾਲ, ਪ੍ਰੀਤਪਾਲ ਸਿੰਘ (ਯੂਥ ਕਲੱਬ ਪ੍ਰਧਾਨ), ਬਾਬਾ ਜੀ ਵਿਨੋਦ ਕੁਮਾਰ ਠਰੋਲੀ, ਹਰਵਿੰਦਰ ਸਿੰਘ ਠਰੋਲੀ, ਰਵੀ ਕੁਮਾਰ ਡੱਲੇਵਾਲ, ਨੰਬੜਦਾਰ ਓਮ ਪ੍ਰਕਾਸ਼, ਅਮਰਜੀਤ ਸਿੰਘ, ਅਮਰੀਕ ਸਿੰਘ, ਵੀਰਪਾਲ ਸਿੰਘ ਠਰੋਲੀ, ਜਤਿੰਦਰ ਕੁਮਾਰ ਜੱਸਾ ਅਤੇ ਮਨੀਸ਼ ਕੁਮਾਰ ਸਮੇਤ ਹੋਰ ਪਤਵੰਤੇ ਵਿਅਕਤੀ ਵੀ ਮੌਜੂਦ ਸਨ।

Related Posts
Latest News
14 Mar 2026 20:57:38
ਚੰਡੀਗੜ੍ਹ, 14 ਮਾਰਚ:
ਨਵਿਆਉਣ ਯੋਗ ਊਰਜਾ ਦੇ ਖੇਤਰ ਪੰਜਾਬ ਵਿੱਚ ਅਥਾਹ ਸੰਭਾਵਨਾਵਾਂ ਹਨ ਅਤੇ ਇਹ ਦੇਸ਼ ਦੀ 20 ਫੀਸਦੀ ਊਰਜਾ...