ਵਿਧਾਇਕ ਜਿੰਪਾ ਨੇ ਵਾਰਡ ਨੰਬਰ 2 ਦੀ ਵੈਲੀ ਹਾਈਟ ਕਲੋਨੀ ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ

ਵਿਧਾਇਕ ਜਿੰਪਾ ਨੇ ਵਾਰਡ ਨੰਬਰ 2 ਦੀ ਵੈਲੀ ਹਾਈਟ ਕਲੋਨੀ ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ

ਹੁਸ਼ਿਆਰਪੁਰ, 13 ਜੂਨ:
        ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 2 ਵਿੱਚ ਵੈਲੀ ਹਾਈਟ ਕਲੋਨੀ ਵਿਖੇ ਇਕ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ। ਇਹ ਪਹਿਲਕਦਮੀ ਇਲਾਕੇ ਦੇ ਵਸਨੀਕਾਂ ਨੂੰ ਨਿਰਵਿਘਨ ਪਾਣੀ ਦੀ ਸਪਲਾਈ ਯਕੀਨੀ ਬਣਾਏਗੀ, ਜਿਸ ਨਾਲ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਚੱਲ ਰਹੀ ਪਾਣੀ ਦੀ ਕਿੱਲਤ ਤੋਂ ਰਾਹਤ ਮਿਲੇਗੀ।
    ਵਿਧਾਇਕ ਜਿੰਪਾ ਨੇ ਦੱਸਿਆ ਕਿ ਲੱਗਭਗ 55 ਲੱਖ ਰੁਪਏ ਦੀ ਲਾਗਤ ਨਾਲ ਇਸ ਟਿਊਬਵੈਲ ਦਾ ਨਿਰਮਾਣ ਅਤੇ ਪਾਈਪਲਾਈਨ ਵਿਛਾਵੁਣ ਦਾ ਕੰਮ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਹ ਮਹੱਤਵਪੂਰਨ ਪ੍ਰੋਜੈਕਟ ਸਫਲਤਾਪੂਰਵਕ ਮੁਕੰਮਲ ਹੋਇਆ ਹੈ, ਜਿਸ ਨਾਲ ਸਥਾਨਕ ਨਿਵਾਸੀਆਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ। ਉਨ੍ਹਾਂ ਖਾਸ ਤੌਰ 'ਤੇ ਤਿਲਕ ਰਾਜ ਗੁਪਤਾ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਟਿਊਬਵੈੱਲ ਨੂੰ ਲਗਾਉਣ ਲਈ ਆਪਣੀ ਜ਼ਮੀਨ ਪ੍ਰਦਾਨ ਕੀਤੀ। ਵਿਧਾਇਕ ਨੇ ਕਿਹਾ ਕਿ ਅਜਿਹੇ ਵਿਕਾਸ ਕਾਰਜ ਸਿਰਫ਼ ਭਾਈਚਾਰਕ ਭਾਗੀਦਾਰੀ ਨਾਲ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੂਰੇ ਕੀਤੇ ਜਾ ਸਕਦੇ ਹਨ।
      ਵਿਧਾਇਕ ਨੇ ਕਿਹਾ ਕਿ ਇਲਾਕੇ ਦਾ ਵਿਕਾਸ ਅਤੇ ਨਾਗਰਿਕ ਸਹੂਲਤਾਂ ਵਿਚ ਸੁਧਾਰ ਉਨ੍ਹਾਂ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਕਈ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨਾਗਰਿਕਾਂ ਨੂੰ ਪਾਣੀ ਬਚਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਾਨੂੰ ਪਾਣੀ ਬਚਾਉਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿਚ ਪਾਣੀ ਦਾ ਸੰਕਟ ਨਾ ਆਵੇ।
     ਵਿਧਾਇਕ ਜਿੰਪਾ ਨੇ ਭਰੋਸਾ ਦਿੱਤਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਭਵਿੱਖ ਵਿਚ ਵੀ ਲੋੜੀਂਦੀਆਂ ਸਹੂਲਤਾਂ ਦੇ ਵਿਸਥਾਰ ਲਈ ਯੋਜਨਾਵਾਂ ਬਣਾਈਆਂ ਜਾਣਗੀਆਂ।
     ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਰਣਜੀਤ ਚੌਧਰੀ, ਕੌਂਸਲਰ ਲਵਕੇਸ਼ ਓਹਰੀ, ਜੋਗਿੰਦਰ ਰਾਜਾ, ਤਿਲਕ ਰਾਜ ਗੁਪਤਾ, ਸੁਰਿੰਦਰ ਭੋਗਲ, ਅਜੈ ਸੈਣੀ, ਐਡਵੋਕੇਟ ਵਿਸ਼ਾਲ ਨੰਦਾ ਅਤੇ ਸੁਭਾਸ਼ ਪੁੰਜ ਸਮੇਤ ਕਈ ਪਤਵੰਤੇ ਹਾਜ਼ਰ ਸਨ।

Advertisement

Latest News

ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ
Chandigarh,17,JULY,2025,(Azad Soch News):- ਸੁਰੱਖਿਆ ਨੂੰ ਲੈ ਕੇ ਹਰਿਆਣਾ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਤਣਾਅ ਵਧ ਗਿਆ ਹੈ,ਇੰਡੀਅਨ ਨੈਸ਼ਨਲ ਲੋਕ...
ਖਾਲੀ ਪੇਟ ਪੀਓ 1 ਗਿਲਾਸ ਧਨੀਏ ਦਾ ਪਾਣੀ
ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦੇ ਬੱਚਿਆਂ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ
ਇਜ਼ਰਾਈਲੀ ਫੌਜ ਨੇ ਦਮਿਸ਼ਕ ਵਿਚ ਸੀਰੀਆ ਦੇ ਰੱਖਿਆ ਮੰਤਰਾਲੇ ਦੇ ਪ੍ਰਵੇਸ਼ ਦੁਆਰ ਦੇ ਨੇੜੇ ਹਮਲਾ ਕੀਤਾ
ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਘਰ ਧੀ ਨੇ ਜਨਮ ਲਿਆ
ਸੀਨੀਅਰ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਗੁੱਟ 'ਤੇ ਸੱਟ ਲੱਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-07-2025 ਅੰਗ 646