ਵਿਧਾਇਕ ਜਿੰਪਾ ਨੇ ਵਾਰਡ ਨੰਬਰ 4 ਦੇ ਸ਼ਿਵ ਸ਼ਕਤੀ ਨਗਰ ਵਿਚ ਸੜਕ ਨਿਰਮਾਣ ਕਾਰਜ ਦਾ ਕੀਤਾ ਉਦਘਾਟਨ
By Azad Soch
On
ਹੁਸ਼ਿਆਰਪੁਰ, 2 ਜੂਨ :
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 4 ਦੇ ਮਹਾਰਾਣਾ ਪ੍ਰਤਾਪ ਭਵਨ ਨੇੜੇ ਸਥਿਤ ਸ਼ਿਵ ਸ਼ਕਤੀ ਨਗਰ ਵਿਚ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੜਕ ਨਿਰਮਾਣ ਪ੍ਰੋਜੈਕਟ ਦਾ ਰਸਮੀ ਉਦਘਾਟਨ ਕੀਤਾ।
ਵਿਧਾਇਕ ਜਿੰਪਾ ਨੇ ਕਿਹਾ ਕਿ ਇਹ ਸੜਕ ਸਥਾਨਕ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ, ਜਿਸ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿਚ ਹੋਰ ਅਧੂਰੇ ਵਿਕਾਸ ਕਾਰਜਾਂ ਨੂੰ ਵੀ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਪੱਸ਼ਟ ਸ਼ਬਦਾਂ ਵਿੱਚ ਚਿਤਾਵਨੀ ਦਿੱਤੀ ਕਿ ਨਿਰਮਾਣ ਕਾਰਜ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਗੁਣਵੱਤਾ ਦੀ ਘਾਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਨਤਾ ਦੀਆਂ ਸਹੂਲਤਾਂ ਲਈ ਜਾਰੀ ਕੀਤੇ ਗਏ ਫੰਡਾਂ ਦੀ ਪੂਰੀ ਵਰਤੋਂ ਕੀਤੀ ਜਾਵੇ।
ਉਨ੍ਹਾਂ ਠੇਕੇਦਾਰ ਅਤੇ ਸਬੰਧਤ ਵਿਭਾਗ ਨੂੰ ਨਿਰਧਾਰਿਤ ਸਮਾਂ ਸੀਮਾ ਦੇ ਅੰਦਰ ਸੜਕ ਦਾ ਕੰਮ ਪੂਰਾ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਲੋਕਾਂ ਨੂੰ ਬਾਰਿਸ਼ਾਂ ਤੋਂ ਪਹਿਲਾਂ ਇਸ ਦਾ ਲਾਭ ਮਿਲ ਸਕੇ।
ਸੜਕ ਨਿਰਮਾਣ ਕਾਰਜ ਸ਼ੁਰੂ ਹੋਣ ਨਾਲ ਸਥਾਨਕ ਨਿਵਾਸੀਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਲੋਕਾਂ ਨੇ ਵਿਧਾਇਕ ਜਿੰਪਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਉਨ੍ਹਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਇਲਾਕੇ ਦੇ ਸਮੁੱਚੇ ਵਿਕਾਸ ਨੂੰ ਵੀ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਰਣਜੀਤ ਚੌਧਰੀ, ਸੁਮੇਸ਼ ਸੋਨੀ, ਵਰਿੰਦਰ ਵੈਦਿਆ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
Related Posts
Latest News
14 Jul 2025 19:28:44
ਬਟਾਲਾ, 14 ਜੁਲਾਈ ( ) ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਅੰਦਰ ਸਾਫ਼-ਸਫਾਈ ਨੂੰ ਲੈ ਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ...