ਵਿਧਾਇਕ ਜਿੰਪਾ ਨੇ ਵਾਰਡ ਨੰਬਰ 40 ਦੇ ਚੌਕ ਸੁਰਾਜਾ ’ਚ 16.50 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਕੀਤਾ ਸ਼ੁਭ ਆਰੰਭ

ਵਿਧਾਇਕ ਜਿੰਪਾ ਨੇ ਵਾਰਡ ਨੰਬਰ 40 ਦੇ ਚੌਕ ਸੁਰਾਜਾ ’ਚ 16.50 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਕੀਤਾ ਸ਼ੁਭ ਆਰੰਭ

ਹੁਸ਼ਿਆਰਪੁਰ, 16 ਮਾਰਚ : ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਦਿੰਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 40 ਦੇ ਚੌਕ ਸੁਰਾਜਾ ਵਿਖੇ 16.50 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਸ਼ੁਭ ਆਰੰਭ ਕੀਤਾ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜਾਂ ਦੀ ਗੁਣਵੱਤਾ ਵਿਚ ਕੋਈ ਕਮੀ ਨਾ ਰਹੇ ਅਤੇ ਸਾਰੇ ਕਾਰਜ ਨਿਰਧਾਰਤ ਸਮੇਂ ਵਿਚ ਪੂਰੇ ਕੀਤੇ ਜਾਣ। ਵਿਧਾਇਕ ਜਿੰਪਾ ਨੇ ਦੱਸਿਆ ਕਿ ਸ਼ਹਿਰ ਵਿਚ ਵੱਖ-ਵੱਖ ਵਿਕਾਸ ਕਾਰਜ ਤੇਜ਼ੀ ਨਾਲ ਕੀਤੇ ਜਾ ਰਹੇ ਹਨ ਤਾਂ ਜੋ ਨਾਗਰਿਕਾਂ ਨੂੰ ਬਿਹਤਰ ਸੁਵਿਧਾਵਾਂ ਮਿਲ ਸਕਣ। ਇਸ ਤਹਿਤ ਵੱਖ-ਵੱਖ ਵਾਰਡਾਂ ਵਿਚ ਪੀਣ ਵਾਲੇ ਪਾਣੀ ਦੇ ਟਿਊਬਵੈਲ ਲਗਾਏ ਜਾ ਰਹੇ ਹਨ ਜਿਸ ਨਾਲ ਪਾਣੀ ਦੀ ਸਮੱਸਿਆ ਦਾ ਹੱਲ ਹੋਵੇਗਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਇਸੇ ਦਿਸ਼ਾ ਵਿਚ ਇਹ ਕਦਮ ਉਠਾਇਆ ਗਿਆ ਹੈ।

          ਵਿਧਾਇਕ ਨੇ ਸਥਾਨਕ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਵਿਚ ਸਹਿਯੋਗ ਕਰਨ ਅਤੇ ਸੜਕ ਨਿਰਮਾਣ ਅਤੇ ਹੋਰ ਕੰਮਾਂ ਦੌਰਾਨ ਪ੍ਰਸ਼ਾਸਨ ਦਾ ਸਹਿਯੋਗ ਕਰਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸ਼ਹਿਰ ਨੂੰ ਹੋਰ ਵਧੇਰੇ ਆਧੁਨਿਕ ਅਤੇ ਸੁਵਿਧਾਜਨਕ ਬਣਾਉਣ ਲਈ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਵਿਕਾਸ ਕਾਰਜ ਜਾਰੀ ਰਹਿਣਗੇ।

          ਇਸ ਮੌਕੇ ਮੇਅਰ ਸੁਰਿੰਕਰ ਕੁਮਾਰ, ਪ੍ਰਦੀਪ ਬਿੱਟੂ, ਅਨਮੋਲ ਜੈਨ, ਬੱਬੀ ਜੈਨ, ਰਾਮਪਾਲ, ਸੁਰੇਸ਼ ਗੋਲੂ, ਕ੍ਰਿਸ਼ਨ ਗੋਪਾਲ ਸ਼ਰਮਾ, ਮਨੋਜ ਦੱਤਾ, ਅਜੇ ਜੈਨ ਸਮੇਤ ਹੋਰ ਪਤਵੰਤੇ ਵਿਅਕਤੀ ਮੌਜੂਦ ਸਨ। ਉਨ੍ਹਾਂ ਵਿਧਾਇਕ ਜਿੰਪਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਵਿਕਾਸ ਕਾਰਜਾਂ ਨਾਲ ਸ਼ਹਿਰਵਾਸੀਆਂ ਨੂੰ ਸਿੱਧਾ ਲਾਭ ਮਿਲੇਗਾ।

Tags:

Advertisement

Latest News

ਚੰਡੀਗੜ੍ਹ ਦੇ ਮੌਸਮ ਸੰਬੰਧੀ ਨਵੀਂ ਚੇਤਾਵਨੀ ਚੰਡੀਗੜ੍ਹ ਦੇ ਮੌਸਮ ਸੰਬੰਧੀ ਨਵੀਂ ਚੇਤਾਵਨੀ
Chandigarh, 19,APRIL,2025,(Azad Soch News):- ਸ਼ਹਿਰ ਦਾ ਮੌਸਮ ਫਿਰ ਬਦਲ ਗਿਆ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਸ਼ਨੀਵਾਰ ਲਈ ਪੀਲਾ ਅਲਰਟ...
ਯੁੱਧ ਨਸ਼ਿਆਂ ਵਿਰੁੱਧ : ਮਾਡਲ ਹਾਊਸ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ
ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ
ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਸਮਰਥਿਤ ਬੀ.ਕੇ.ਆਈ. ਅੱਤਵਾਦੀ ਮਾਡਿਊਲਾਂ ਦਾ ਕੀਤਾ ਪਰਦਾਫਾਸ਼
ਕਿਸਾਨ ਭਰਾਵਾਂ ਨੂੰ ਕਣਕ ਦੇ ਨਾੜ ਅਤੇ ਫਸਲਾ ਦੀ ਰਹਿੰਦ ਖੂੰਹਦ ਨੂੰ ਨਾ ਸਾੜਣ ਦੀ ਅਪੀਲ - ਵਾਤਾਵਰਣ ਬਚਾਓ, ਜ਼ਮੀਨ ਬਚਾਓ, ਜੀਵਨ ਬਚਾਓ
ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਖਰੀਦ ਸਬੰਧੀ ਕਿਸੇ ਵੀ ਵਰਗ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ
ਗਿੱਦੜਬਾਹਾ ਦੇ ਸਕੂਲਾਂ ਅੰਦਰ ਸਿੱਖਿਆ ਕ੍ਰਾਂਤੀ ਹੇਠ 67 ਲੱਖ 26 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ