ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

ਡੇਰਾ ਬਾਬਾ ਨਾਨਕ, 26 ਫਰਵਰੀ ( ) ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਲੋਕ ਮਿਲਣੀ ਦੌਰਾਨ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਸਬੰਧਤ ਵਿਭਾਗ ਰਾਹੀਂ ਹੱਲ ਕਰਵਾਈਆਂ।

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਹਲਕੇ ਡੇਰਾ ਬਾਬਾ ਨਾਨਕ ਅੰਦਰ ਸਰਬਪੱਖੀ ਵਿਕਾਸ ਕਰਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਉਹ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਪਿਛਲੇ ਚਾਰ ਸਾਲਾਂ ਦੌਰਾਨ ਸਮੁੱਚੇ ਹਲਕੇ ਵਿੱਚ ਲੋਕ ਹਿੱਤ ਵਿੱਚ ਵੱਖ-ਵੱਖ ਵਿਕਾਸ ਕਾਰਜ ਕੀਤੇ ਗਏ ਹਨ ਅਤੇ ਨਿਰੰਤਰ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ।

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਗੱਲਬਾਤ ਕਰਦਿਆਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਕੀਤੀ ਹੈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖਾਂ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਦੱਸਿਆ ਕਿ ਡੇਰਾ ਬਾਬਾ ਨਾਨਕ ਸਮੇਤ ਜ਼ਿਲ੍ਹੇ ਗੁਰਦਾਸਪੁਰ ਵਿੱਚ ਸਿਹਤ ਯੋਜਨਾ ਤਹਿਤ ਹੈਲਥ ਕਾਰਡ ਬਨਾਉਣ ਲਈ ਰਜਿਸ਼ਟੇਸ਼ਨ ਲਈ ਵਿਸ਼ੇਸ਼ ਕੈਂਪ ਲਗਾਏ ਹਨ ਤਾਂ ਜੋ ਲੋਕ ਆਪਣਾ ਹੈਲਥ ਕਾਰਡ ਬਣਾ ਸਕਣ ਅਤੇ ਲੋੜ ਪੈਣ 'ਤੇ ਉਸਦੀ ਵਰਤੋਂ ਕਰ ਸਕਣ।

ਉਨ੍ਹਾਂ ਦੱਸਿਆ ਕਿ ਸਿਹਤ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕ ਹਿੱਤ ਵਿੱਚ ਨਿਰੰਤਰ ਕੰਮ ਕਰ ਰਹੀ ਹੈ। 

Advertisement

Latest News

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ
ਮਲੋਟ / ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ-        ਖੇਤੀਬਾੜੀ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ ਲਗਭਗ 04 ਕਰੋੜ 57 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਇਸ਼ਾਂਕ ਕੁਮਾਰ ਨੇ ਦਾਣਾ ਮੰਡੀ ‘ਚ ਸ਼ੁਰੂ ਕਰਵਾਈ ਕਣਕ ਦੀ ਖਰੀਦ
ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!
ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ 'ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ
ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ