ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸਰਹੱਦੀ ਇਲਾਕੇ ਵਿੱਚੋਂ ਨਸ਼ੇ ਖਤਮ ਕਰ ਲਈ ਲੋਕਾਂ ਦਾ ਸਹਿਯੋਗ ਮੰਗਿਆ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸਰਹੱਦੀ ਇਲਾਕੇ ਵਿੱਚੋਂ ਨਸ਼ੇ ਖਤਮ ਕਰ ਲਈ ਲੋਕਾਂ ਦਾ ਸਹਿਯੋਗ ਮੰਗਿਆ


ਡੇਰਾ ਬਾਬਾ ਨਾਨਕ/ਗੁਰਦਾਸਪੁਰ, 01 ਜੂਨ (       ) - ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਸਰਹੱਦੀ ਖੇਤਰ ਵਿੱਚੋਂ ਨਸ਼ਾ ਖਤਮ ਕਰਨ ਲਈ ਲੋਕਾਂ ਕੋਲੋਂ ਸਾਥ ਮੰਗਦਿਆਂ ਕਿਹਾ ਹੈ ਕਿ ਨਸ਼ਾ ਖਤਮ ਕਰਨਾ ਸਾਡੀਆਂ ਨਸਲਾਂ ਦੇ ਭਵਿੱਖ ਲਈ ਜਰੂਰੀ ਹੈ, ਇਸ ਲਈ ਤੁਸੀਂ ਸਾਰੇ ਪੰਜਾਬ ਸਰਕਾਰ ਦਾ ਸਾਥ ਦਿਓ ਤਾਂ ਜੋ ਇਸ ਕੋਹੜ ਨੂੰ ਗਲੋਂ ਲਾਹਿਆ ਜਾ ਸਕੇ। ਉਹਨਾਂ ਕਿਹਾ ਕਿ ਆਪਾਂ ਅਫਗਾਨੀ ਧਾੜਵੀ ਰੋਕ ਲਏ, ਅੰਗਰੇਜ਼ਾਂ ਨੂੰ ਦੇਸ਼ ਚੋਂ ਕੱਢ ਲਿਆ, ਗਵਾਂਢੀ ਦੇਸ਼ਾਂ ਨਾਲ ਜੰਗਾਂ ਜਿੱਤ ਲਈਆਂ, ਅੱਤਵਾਦ ਉੱਤੇ ਫਤਿਹ ਪਾ ਲਈ ਅਤੇ ਹੁਣ ਵੇਲਾ ਨਸ਼ਿਆਂ ਵਿਰੁੱਧ ਯੁੱਧ ਦਾ ਹੈ ਅਤੇ ਇਸ ਵਿੱਚ ਵੀ ਜਿੱਤ ਆਪਣੀ ਹੋਣੀ ਹੈ, ਬਸ ਲੋੜ ਤੁਹਾਡੇ ਸਾਥ ਦੀ ਹੈ।

ਬੀਤੀ ਸ਼ਾਮ ਡੇਰਾ ਬਾਬਾ ਨਾਨਕ ਹਲਕੇ ਦੇ ਪਿੰਡ ਬਖਤਪੁਰ, ਲੱਖਣ ਕਲਾਂ, ਬੁੱਚੇਨੰਗਲ, ਸੰਗਤਪੁਰ, ਬਖਸ਼ੀਵਾਲ ਅਤੇ ਮੌਰ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਕਰਵਾਈਆਂ ਗਈਆਂ ਪ੍ਰਭਾਵਸ਼ਾਲੀ ਨਸ਼ਾ ਵਿਰੋਧੀ ਜਾਗਰੂਕਤਾ ਰੈਲੀਆਂ ਦੌਰਾਨ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਪੰਜਾਬ ਵਿੱਚ ਨਸ਼ੇ ਦੇ ਪਸਾਰੇ ਲਈ ਕਾਂਗਰਸ ਤੇ ਅਕਾਲੀ ਭਾਜਪਾ ਸਰਕਾਰਾਂ ਨੂੰ ਕਟਹਿਰੇ ‘ਚ ਖੜਾ ਕਰਦਿਆਂ ਕਿਹਾ ਕਿ ਇਨ੍ਹਾਂ ਸਰਕਾਰਾਂ ਦੇ ਆਗੂਆਂ ਵੱਲੋਂ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦਿੱਤੀ ਜਾਂਦੀ ਸੀ। ਉਨਾਂ ਕਿਹਾ ਕਿ ਹੁਣ ਭਗਵੰਤ ਮਾਨ ਸਰਕਾਰ ਨੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਜੰਗ ਦਾ ਐਲਾਨ ਕਰ ਦਿੱਤਾ ਹੈ ਅਤੇ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਵੱਡੀਆਂ ਕਾਰਵਾਈਆਂ ਜਾਰੀ ਹਨ।

ਉਨਾਂ ਸਪਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਿਸੇ ਕਿਸਮ ਦੀ ਸਿਆਸੀ ਦਖਲ ਅੰਦਾਜ਼ੀ ਨਾ ਪਹਿਲੋਂ ਕੀਤੀ ਜਾ ਰਹੀ ਸੀ, ਨਾ ਹੁਣ ਕੀਤੀ ਜਾ ਰਹੀ ਹੈ, ਸਗੋਂ ਨਸ਼ਾ ਤਸਕਰਾਂ ਪ੍ਰਤੀ ਢਿੱਲ ਵਰਤਣ ਵਾਲੇ ਪੁਲੀਸ ਅਫਸਰਾਂ ਤੇ ਮੁਲਾਜਮਾਂ ਵਿਰੁੱਧ ਵੀ ਵਿਭਾਗੀ ਕਾਰਵਾਈ ਕਰਨ ਤੋਂ ਸੰਕੋਚ ਨਹੀਂ ਕੀਤਾ ਜਾ ਰਿਹਾ। ਵਿਧਾਇਕ ਸ. ਰੰਧਾਵਾ ਨੇ ਇਸ ਮੌਕੇ ਤੇ ਮੌਜੂਦ ਅਧਿਕਾਰੀਆਂ ਸਣੇ ਪੰਚਾਇਤੀ ਨੁਮਾਇੰਦਿਆਂ, ਨੰਬਰਦਾਰਾਂ, ਵਿਲੇਜ ਡਿਫੈਂਸ ਕਮੇਟੀਆਂ ਨੂੰ ਸਮੂਹਿਕ ਤੌਰ `ਤੇ ਨਸ਼ਿਆਂ ਵਿਰੁੱਧ ਹਲਫ ਦਿਵਾਉਂਦਿਆਂ ਦਾਅਵਾ ਕੀਤਾ ਕਿ ਸੂਬਾ ਸਰਕਾਰ ਤੁਹਾਡੇ ਸਹਿਯੋਗ ਨਾਲ ਇਸ ਯੁੱਧ ਵਿੱਚ ਵੀ ਫਤਿਹ ਹਾਸਲ ਕਰਨ ਜਾ ਰਹੀ ਹੈ।

ਇਸ ਮੌਕੇ ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਹਲਕਾ ਕੋਆਰਡੀਨੇਟਰ ਅਰਸ਼ਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Tags:

Advertisement

Latest News

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਚੰਡੀਗੜ੍ਹ, 14 ਜੁਲਾਈ* :ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ...
ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਚੈਕਿੰਗ ਜਾਰੀ-ਸਫਾਈ ਨਾ ਰੱਖਣ ਕਾਰਨ ਦੁਕਾਨਦਾਰ ਦਾ ਕੱਟਿਆ ਚਲਾਨ
ਜਾਗਰੂਕਤਾ ਨਾਲ ਕਈ ਜਾਨਾਂ ਬਚਾਈਆਂ ਜਾ ਸਕਦੀਆਂ ਹਨ: ਡਾ. ਰੋਹਿਤ ਗੋਇਲ
ਵਿਕਰਮ ਸੂਦ ਨੇ ਪਰਿਵਾਰ ਸਮੇਤ ਸਾਂਝੀ ਰਸੋਈ ‘ਚ ਪਾਇਆ 5000 ਰੁਪਏ ਦਾ ਯੋਗਦਾਨ
ਨਸ਼ਾ ਮੁਕਤੀ ਯਾਤਰਾ ਤਹਿਤ ਮੁੜ ਸ਼ੁਰੂ ਕੀਤੀਆਂ ਜਾਣਗੀਆਂ ਪਿੰਡਾਂ ‘ਚ ਜਾਗਰੂਕਤਾ ਮੀਟਿੰਗਾਂ: ਐਸ.ਡੀ.ਐਮ. ਜਸਪਾਲ ਸਿੰਘ ਬਰਾੜ
ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾ 15 ਜੁਲਾਈ ਤੋਂ ਮੁੜ ਸ਼ੁਰੂ ਹੋਵੇਗੀ : ਡਿਪਟੀ ਕਮਿਸ਼ਨਰ
ਐਸ.ਡੀ.ਐਮ. ਵੱਲੋਂ 15 ਜੁਲਾਈ ਤੋ ਸ਼ੁਰੂ ਹੋਣ ਵਾਲੀ ਨਸ਼ਾ ਮੁਕਤੀ ਯਾਤਰਾ ਸਬੰਧੀ ਅਧਿਕਾਰੀਆਂ ਤੇ ਪਤਵੰਤਿਆਂ ਨਾਲ ਬੈਠਕਾਂ