ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਮਾਲੇਵਾਲ, ਅਲਾਵਲਵਾਲ, ਕੋਟ ਮੌਲਵੀ, ਵੀਰਾਨ ਕੋਟਲੀ, ਪਰਾਚਾ, ਪੱਬਾਂਰਾਲੀ ਖੁਰਦ, ਹਕੀਮਬੇਗ ਵਿਖੇ ਪਿੰਡਾਂ ਦੇ ਪਹਿਰੇਦਾਰਾਂ ਨਾਲ ਕੀਤੀਆਂ ਬੈਠਕਾਂ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਮਾਲੇਵਾਲ, ਅਲਾਵਲਵਾਲ, ਕੋਟ ਮੌਲਵੀ, ਵੀਰਾਨ ਕੋਟਲੀ, ਪਰਾਚਾ, ਪੱਬਾਂਰਾਲੀ ਖੁਰਦ, ਹਕੀਮਬੇਗ ਵਿਖੇ ਪਿੰਡਾਂ ਦੇ ਪਹਿਰੇਦਾਰਾਂ ਨਾਲ ਕੀਤੀਆਂ ਬੈਠਕਾਂ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 19 ਜੁਲਾਈ (        ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ ਲੋਕ ਲਹਿਰ ਬਣ ਰਹੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਸੂਬੇ ਵਿਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾਵੇਗਾ।

ਇਹ ਐਲਾਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਬੀਤੀ ਸ਼ਾਮ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਮਾਲੇਵਾਲ, ਅਲਾਵਲਵਾਲ, ਕੋਟ ਮੌਲਵੀ, ਵੀਰਾਨ ਕੋਟਲੀ, ਪਰਾਚਾ, ਪੱਬਾਂਰਾਲੀ ਖੁਰਦ, ਹਕੀਮਬੇਗ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਕੀਤੀਆਂ ਜਾਗਰੂਕਤਾ ਸਭਾਵਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਮੁਕੰਮਲ ਤੌਰ ਤੇ ਖਤਮ ਕਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਵੱਡੇ ਪੱਧਰ ਤੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ ਭੇਜਿਆ ਗਿਆ ਹੈ ਅਤੇ ਨਸ਼ਾ ਵੇਚ ਕੇ ਬਣਾਈਆਂ ਉਨ੍ਹਾਂ ਦੀ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਹਿ-ਢੇਰੀ ਕੀਤਾ ਗਿਆ ਹੈ।

ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਜੇਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਸ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ, ਸਰਕਾਰ ਵੱਲੋਂ ਉਸਦਾ ਮੁਫਤ ਇਲਾਜ ਕਰਕੇ ਨਸ਼ਾ ਛੁੜਾਇਆ ਜਾਵੇਗਾ ਅਤੇ ਨਾਲ ਹੀ ਉਸਦਾ ਪੁਨਰਵਾਸ ਵੀ ਕੀਤਾ ਜਾਵੇਗਾ। ਨਸ਼ਾ ਮੁਕਤੀ ਯਾਤਰਾ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਵਾਸੀਆਂ ਨੂੰ ਨਸ਼ਿਆਂ ਖਿਲਾਫ ਜਾਗਰੂਕਤਾ ਸਮੱਗਰੀ ਵੰਡੀ ਗਈ। ਇਸ ਮੌਕੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਪਿੰਡਾਂ ਦੇ ਵਸਨੀਕਾਂ ਨੂੰ ਨਸ਼ੇ ਦੀ ਰੋਕਥਾਮ ਵਿੱਚ ਯੋਗਦਾਨ ਪਾਉਣ ਲਈ ਸਹੁੰ ਵੀ ਚੁਕਾਈ।

ਇਸ ਮੌਕੇ ਉਨਾਂ ਦੇ ਨਾਲ ਡੀ.ਐੱਸ.ਪੀ. ਸ. ਜੋਗਾ ਸਿੰਘ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਅਮਨਦੀਪ ਕੌਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। 

Advertisement

Advertisement

Latest News

IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ
New Chandigarh,08,DEC,2025,(Azad Soch News):-   ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿਖੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਲਈ ਟਿਕਟ ਵਿਕਰੀ ਸ਼ੁਰੂ ਹੋ ਗਈ...
ਖੰਡ ਦੀ ਬਜਾਏ ਗੁੜ ਪਾ ਕੇ ਬਣਾਓ ਸੁਆਦੀ ਗਾਜਰ ਦਾ ਹਲਵਾ,ਸਿੱਖੋ ਇਸਦੀ ਆਸਾਨ ਵਿਧੀ
ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੰਸਦ ਵਿੱਚ ਇਸ 'ਤੇ ਚਰਚਾ ਸ਼ੁਰੂ ਕਰਨਗੇ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-12-2025 ਅੰਗ 742
ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ