ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਤਹਿਤ 284 ਪਰਿਵਾਰਾਂ ਨੂੰ 7.10 ਕਰੋੜ ਦੇ ਸੈਕਸ਼ਨ ਪੱਤਰ ਜਾਰੀ: ਵਿਧਾਇਕ ਗੁਰਦਿੱਤ ਸਿੰਘ ਸੇਖੋਂ

ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਤਹਿਤ 284 ਪਰਿਵਾਰਾਂ ਨੂੰ 7.10 ਕਰੋੜ ਦੇ ਸੈਕਸ਼ਨ ਪੱਤਰ ਜਾਰੀ: ਵਿਧਾਇਕ ਗੁਰਦਿੱਤ ਸਿੰਘ ਸੇਖੋਂ

ਫ਼ਰੀਦਕੋਟ 1 ਦਸੰਬਰ (    ) — ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਨਗਰ ਕੌਂਸਲ ਫ਼ਰੀਦਕੋਟ ਵਿਖੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਤਹਿਤ ਲਗਭਗ 284 ਹੱਕਦਾਰ ਪਰਿਵਾਰਾਂ ਨੂੰ ਕੁੱਲ 7 ਕਰੋੜ 10 ਲੱਖ ਰੁਪਏ ਦੇ ਸੈਕਸ਼ਨ ਪੱਤਰ ਜਾਰੀ ਕੀਤੇ ਗਏ।

ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਮੁੱਖ ਉਦੇਸ਼ ਸ਼ਹਿਰੀ ਗਰੀਬ ਪਰਿਵਾਰਾਂ ਨੂੰ ਪੱਕਾ ਮਕਾਨ ਮੁਹੱਈਆ ਕਰਵਾਉਣਾ ਹੈਤਾਂ ਜੋ ਹਰ ਪਰਿਵਾਰ ਨੂੰ ਆਪਣੀ ਛੱਤ ਦਾ ਸੁਪਨਾ ਸਾਕਾਰ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਲੋਕ ਭਲਾਈ ਲਈ ਚਲਾਈਆਂ ਯੋਜਨਾਵਾਂ ਨੂੰ ਤਰਜੀਹ ਦੇ ਕੇ ਹਰੇਕ ਹੱਕਦਾਰ ਤੱਕ ਲਾਭ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੂੰ ਇਹ ਰਾਸ਼ੀ ਚਾਰ ਹਿੱਸਿਆਂ ਵਿੱਚ ਦਿੱਤੀ ਜਾਵੇਗੀ।

ਸ. ਸੇਖੋਂ ਨੇ ਕਿਹਾ ਕਿ 284 ਪਰਿਵਾਰਾਂ ਨੂੰ ਸੈਕਸ਼ਨ ਪੱਤਰ ਜਾਰੀ ਹੋਣ ਨਾਲ ਇਨ੍ਹਾਂ ਪਰਿਵਾਰਾਂ ਨੂੰ ਆਪਣਾ ਮਕਾਨ ਬਣਾਉਣ ਵਿੱਚ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਲਾਭ ਲੈਣ ਵਾਲੇ ਲਾਭਪਾਤਰੀਆਂ ਦੇ ਘਰ ਦੇ ਨਕਸ਼ੇ ਵੀ ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲ ਦੇ ਦਫਤਰ ਵਿੱਚੋਂ ਬਿਨ੍ਹਾਂ ਫੀਸ ਦੇ ਪਾਸ ਕੀਤੇ ਜਾਣਗੇ। ਉਹਨਾਂ ਨੇ ਨਗਰ ਕੌਂਸਲ ਫ਼ਰੀਦਕੋਟ ਦੇ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਯੋਜਨਾ ਤਹਿਤ ਸਾਰੇ ਕੰਮ ਪਾਰਦਰਸ਼ੀਤਾ ਨਾਲ ਕਰਨਾ ਸਰਕਾਰ ਦੀ ਪਹਿਲ ਹੈ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਸ. ਅਮਨਦੀਪ ਸਿੰਘ ਬਾਬਾ, ਚੇਅਰਮੈਨ ਮਾਰਕਿਟ ਕਮੇਟੀ ਸਾਦਿਕ ਸ. ਰਮਨਦੀਪ ਸਿੰਘ ਮੁਮਾਰਾ, ਪ੍ਰਧਾਨ ਨਗਰ ਕੌਂਸਲ ਸ. ਨਰਿੰਦਰਪਾਲ ਸਿੰਘ ਨਿੰਦਾ, ਐਮ.ਸੀ. ਵਿਜੇ ਛਾਬੜਾ, ਅਮਰਜੀਤ ਸਿੰਘ ਪਰਮਾਰ, ਈ.ਓ ਸ੍ਰੀ ਰਾਕੇਸ਼ ਕੰਬੋਜ ਤੋਂ ਇਲਾਵਾ ਲਾਭਪਾਤਰੀ ਹਾਜ਼ਰ ਸਨ। 

Advertisement

Advertisement

Latest News

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
*ਚੰਡੀਗੜ੍ਹ, 13 ਦਸੰਬਰ:*ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ...
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ