ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ 3.04 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ 3.04 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਫ਼ਰੀਦਕੋਟ, 13 ਫਰਵਰੀ 2026 ( ) ਹਲਕਾ ਫ਼ਰੀਦਕੋਟ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੰਦਿਆਂ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ ਵੱਖ-ਵੱਖ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖ ਕੇ ਉਦਘਾਟਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ਤੇ ਕੁੱਲ 304.04 ਲੱਖ ਰੁਪਏ (3.04 ਕਰੋੜ ਰੁਪਏ) ਦੀ ਲਾਗਤ ਆਵੇਗੀ।

ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕ ਸ. ਸੇਖੋਂ ਨੇ ਦੱਸਿਆ ਕਿ ਗੁਰਦੁਆਰਾ ਬਾਉਲੀ ਸਾਹਿਬ ਤੋਂ ਸ਼ੇਰ ਸਿੰਘ ਵਾਲਾ ਤੱਕ 3.75 ਕਿਲੋਮੀਟਰ ਲੰਬੀ ਸੜਕ ਦੀ ਮੁਰੰਮਤ/ਨਿਰਮਾਣ ਤੇ 125.00 ਲੱਖ ਰੁਪਏਮੁਕਤਸਰਫਿਰੋਜ਼ਪੁਰ ਰੋਡ ਤੋਂ ਸਾਦਿਕਗੁਰੂਹਰਸਹਾਏ ਰੋਡ ਤੱਕ 0.50 ਕਿਲੋਮੀਟਰ ਸੜਕ ਤੇ 9.66 ਲੱਖ ਰੁਪਏ ਅਤੇ ਡੋਡ ਤੋਂ ਮੁਮਾਰਾ ਤੱਕ 3.39 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਤੇ 169.38 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਅਤੇ ਅਪਗ੍ਰੇਡੇਸ਼ਨ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀ ਬਿਹਤਰ ਸਹੂਲਤ ਮਿਲੇਗੀ ਅਤੇ ਵਪਾਰਕ ਤੇ ਆਰਥਿਕ ਗਤੀਵਿਧੀਆਂ ਨੂੰ ਵੀ ਵੱਡਾ ਉਤਸ਼ਾਹ ਮਿਲੇਗਾ।

ਵਿਧਾਇਕ ਸ. ਸੇਖੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਲਕਾ ਫ਼ਰੀਦਕੋਟ ਵਿੱਚ ਵਿਕਾਸ ਕਾਰਜ ਲਗਾਤਾਰ ਤੇਜ਼ੀ ਨਾਲ ਜਾਰੀ ਹਨ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸਾਦਿਕ ਸ. ਰਮਨਦੀਪ ਸਿੰਘ ਮੁਮਾਰਾ, ਸ. ਜਗਮੋਹਨ ਲੱਕੀ ਯੂਥ ਪ੍ਰਧਾਨਸ. ਗੁਰਪ੍ਰੀਤ ਧਾਲੀਵਾਲਸ. ਜਸਵਿੰਦਰ ਸਿੰਘਸ੍ਰੀ ਬਲਵਿੰਦਰ ਸ਼ਰਮਾਂਸ. ਦੀਸ਼ਾ ਸਿੰਘਸ. ਪਰਗਟ ਸਿੰਘ ਖਾਲਸਾਸ. ਹਰਜਿੰਦਰ ਸਿੰਘ ਚੌਹਾਨਸ. ਜਗਨਾਮ ਸਿੰਘਸ. ਗੁਰਵਿੰਦਰ ਢਿੱਲੋਂ, ਸ. ਜਸਕੌਰ ਸਿੰਘਸ. ਹਰਜੀਤ ਸਿੰਘ ਸਰਪੰਚ ਚੰਨੀਆਡਾ. ਜਗਰੂਪ ਸਿੰਘਸ. ਕਿੱਕਰ ਸਿੰਘਸ. ਵਰਿੰਦਰ ਸਿੰਘਮਾਸਟਰ ਅਮਰਜੀਤ ਸਿੰਘਸਵਬੀਰ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ। 

Advertisement

Latest News

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ
  ਚੰਡੀਗੜ੍ਹ, 13 ਫਰਵਰੀ 2026  ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ.
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ 3.04 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਗੈਂਗਸਟਰਾਂ ‘ਤੇ ਵਾਰ’ ਦਾ 24ਵਾਂ ਦਿਨ: ਪੰਜਾਬ ਪੁਲਿਸ ਨੇ 888 ਥਾਵਾਂ 'ਤੇ ਕੀਤੀ ਛਾਪੇਮਾਰੀ; 256 ਕਾਬੂ
ਤੰਦਰੁਸਤ ਸਰੀਰ 'ਚ ਹੀ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ - ਵਿਧਾਇਕ ਡਾ. ਚਰਨਜੀਤ ਸਿੰਘ
'ਦਲਿਤ ਵਿਰੋਧੀ ਕਾਂਗਰਸ' ਖਿਲਾਫ 'ਆਪ' ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ 'ਤੇ ਕੀਤੀ ਸੀ ਜਾਤੀਵਾਦੀ ਟਿੱਪਣੀ
ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼
ਭਲਕੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਭਾਣਾ ਵਿਖੇ ਪਾਈਪਲਾਈਨ ਦਾ ਉਦਘਾਟਨ ਕਰਨਗੇ ਸਪੀਕਰ ਸ. ਸੰਧਵਾਂ