ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਲਕੇ ਦੇ ਤਿੰਨ ਅਹਿਮ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਲਕੇ ਦੇ ਤਿੰਨ ਅਹਿਮ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

 ਫ਼ਰੀਦਕੋਟ20 ਫਰਵਰੀ () ਵਿਧਾਇਕ ਹਲਕਾ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਭਗ 80 ਲੱਖ ਰੁਪਏ ਦੀ ਕੁੱਲ ਲਾਗਤ ਨਾਲ ਤਿੰਨ ਅਹਿਮ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਨ੍ਹਾਂ ਪ੍ਰੋਜੈਕਟਾਂ ਦਾ ਮਕਸਦ ਪਿੰਡ ਵਾਸੀਆਂ ਨੂੰ ਬਿਹਤਰ ਸਿਹਤਸਿੱਖਿਆ ਅਤੇ ਪ੍ਰਸ਼ਾਸਨਿਕ ਸਹੂਲਤਾਂ ਮੁਹੱਈਆ ਕਰਵਾਉਣਾ ਹੈ।

ਇਸ ਮੌਕੇ ਵਿਧਾਇਕ ਸ. ਸੇਖੋਂ ਨੇ ਪਿੰਡ ਕਿਲ੍ਹਾ ਨੌਂ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਾਇਬ੍ਰੇਰੀ ਅਤੇ ਡਿਸਪੈਂਸਰੀ ਦੇ ਨੀਂਹ ਪੱਥਰ ਰੱਖੇ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀ ਨਾਲ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਉੱਚ ਪੱਧਰੀ ਪੜ੍ਹਾਈ ਦਾ ਮੌਕਾ ਮਿਲੇਗਾਜਦਕਿ ਡਿਸਪੈਂਸਰੀ ਨਾਲ ਸਥਾਨਕ ਲੋਕਾਂ ਨੂੰ ਸਿਹਤ ਸੇਵਾਵਾਂ ਆਪਣੇ ਪਿੰਡ ਵਿੱਚ ਹੀ ਉਪਲਬਧ ਹੋਣਗੀਆਂ।

ਉਨ੍ਹਾਂ ਪਿੰਡ ਸੁੱਖਣਵਾਲਾ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਐਂਡ ਵੈਲਨੈੱਸ ਸੈਂਟਰ ਦਾ ਵੀ ਨੀਂਹ ਪੱਥਰ ਰੱਖਿਆ। ਇਸ ਸੈਂਟਰ ਰਾਹੀਂ ਪਿੰਡ ਵਾਸੀਆਂ ਨੂੰ ਮੁੱਢਲੀਆਂ ਸਿਹਤ ਸਹੂਲਤਾਂਜਾਂਚ ਅਤੇ ਇਲਾਜ ਦੀਆਂ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਇਸ ਤੋਂ ਇਲਾਵਾ ਉਨ੍ਹਾਂ ਪਿੰਡ ਕਾਉਂਣੀ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਪੰਚਾਇਤ ਭਵਨ ਦੀ ਉਸਾਰੀ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਇਸ ਨਾਲ ਪੰਚਾਇਤੀ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਮਦਦ ਮਿਲੇਗੀ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਇੱਕ ਹੀ ਛੱਤ ਹੇਠ ਮਿਲਣਗੀਆਂ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸਾਦਿਕ ਸ. ਰਮਨਦੀਪ ਸਿੰਘ ਮੁਮਾਰਾ ਸ. ਕੰਵਲਜੀਤ ਸਿੰਘ ਕੌਰੀ ਸਰਪੰਚ ਪਿੰਡ ਨਵਾਂ ਕਿਲ੍ਹਾਸ. ਸਿਮਰਤ ਸੰਧੂਸ. ਭਰਭੂਰ ਸਿੰਘ ਕਾਉਣੀਸ. ਸੁਖਵੀਰ ਸਿੰਘ ਸਰਪੰਚ ਕਾਉਣੀ ਮਾਸਟਰ ਅਮਰਜੀਤ ਸਿੰਘਸ. ਮਨਜਿੰਦਰ ਸਿੰਘਸ. ਬੂਟਾ ਸਿੰਘਸ. ਜਗਮੋਹਨ ਸਿੰਘਸ. ਗੁਰਪ੍ਰੀਤ ਸਿੰਘ ਧਾਲੀਵਾਲ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। 

Advertisement

Latest News

ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ
ਚੰਡੀਗੜ੍ਹ/ ਨਵੀਂ ਦਿੱਲੀ, 20 ਫਰਵਰੀ:-ਸੂਬੇ ਦੇ ਵਿੱਦਿਅਕ ਢਾਂਚੇ ਦੇ ਭਵਿੱਖ ਨੂੰ ਤਕਨਾਲੋਜੀ ਪੱਖੋਂ ਹੋਰ ਨਿਪੁੰਨ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ...
ਪੰਜਾਬ ਦੀਆਂ ਸਮੂਹ ਐਸ.ਸੀ. ਮੁਲਾਜਮ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣਨ ਲਈ 23 ਫਰਵਰੀ ਨੂੰ ਵਿਸ਼ੇਸ਼ ਮੀਟਿੰਗ: ਜਸਵੀਰ ਸਿੰਘ ਗੜ੍ਹੀ
ਗੈਂਗਸਟਰਾਂ ’ਤੇ ਵਾਰ: ਇੱਕ ਮਹੀਨੇ ਵਿੱਚ 10 ਹਜ਼ਾਰ ਤੋਂ ਵੱਧ ਵਿਅਕਤੀ 205 ਹਥਿਆਰਾਂ ਸਮੇਤ ਗ੍ਰਿਫ਼ਤਾਰ
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 05-05 ਲੱਖ ਰੁਪਏ ਦੇ ਚੈੱਕ ਵੰਡੇ
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਲਕੇ ਦੇ ਤਿੰਨ ਅਹਿਮ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਦੇ ਪ੍ਰਤੀਨਿਧੀਆਂ ਦੀਆਂ ਸਮੱਸਿਆਵਾਂ ਸੁਣੀਆਂ
ਸਰਕਾਰੀ ਹਾਈ ਸਕੂਲ ਸਾਧੂ ਚੱਕ ਨੇ ਰਾਜ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ