ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਬੀੜ ਘੁਗਿਆਣਾ ਜੰਗਲ ਦੀ ਮੌਜੂਦਾ ਸਥਿਤੀ ਬਾਰੇ ਵਿਧਾਨ ਸਭਾ ਵਿੱਚ ਪ੍ਰਸ਼ਨ ਉਠਾਇਆ

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਬੀੜ ਘੁਗਿਆਣਾ ਜੰਗਲ ਦੀ ਮੌਜੂਦਾ ਸਥਿਤੀ ਬਾਰੇ ਵਿਧਾਨ ਸਭਾ ਵਿੱਚ ਪ੍ਰਸ਼ਨ ਉਠਾਇਆ

ਫਰੀਦਕੋਟ, 12 ਮਾਰਚ ()
 ਹਲਕਾ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਹਲਕੇ ਅਧੀਨ ਆਉਂਦੇ ਬੀੜ ਘੁਗਿਆਣਾ ਜੰਗਲ ਦੀ ਮੌਜੂਦਾ ਸਥਿਤੀ ਸਬੰਧੀ ਮਹੱਤਵਪੂਰਨ ਪ੍ਰਸ਼ਨ ਉਠਾਇਆ। ਵਿਧਾਇਕ ਉਨ੍ਹਾਂ  ਵੱਲੋਂ ਇਹ ਪ੍ਰਸ਼ਨ ਜੰਗਲਾਂ ਦੀ ਸੰਭਾਲ, ਵਣੀਕਰਨ ਅਤੇ ਜੰਗਲੀ ਜੀਵਾਂ ਦੀ ਰੱਖਿਆ ਦੇ ਮੱਦੇਨਜ਼ਰ ਪੁੱਛਿਆ ਗਿਆ।

ਉਨ੍ਹਾਂ ਜੰਗਲਾਤ ਮੰਤਰੀ ਤੋਂ ਪੁੱਛਿਆ ਕਿ ਹਲਕਾ ਫਰੀਦਕੋਟ ਅਧੀਨ ਆਉਂਦੇ ਬੀੜ ਘੁਗਿਆਣਾ ਜੰਗਲ ਦਾ ਕੁੱਲ ਰਕਬਾ ਕਿੰਨਾ ਹੈ ਅਤੇ ਇਸ ਵਿੱਚੋਂ ਕਿੰਨਾ ਰਕਬਾ ਰਾਖਵੇਂ ਜੰਗਲ ਵਜੋਂ ਦਰਜ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਿਛਲੇ ਪੰਜ ਸਾਲਾਂ ਦੌਰਾਨ ਇਸ ਖੇਤਰ ਵਿੱਚ ਲਗਾਏ ਗਏ ਪੌਦਿਆਂ ਦੀ ਗਿਣਤੀ ਅਤੇ ਉਨ੍ਹਾਂ ਦੀ ਜੀਵਤ ਦਰ (ਸਰਵਾਈਵਲ ਰੇਟ) ਬਾਰੇ ਵੀ ਜਾਣਕਾਰੀ ਮੰਗੀ।

ਉਨ੍ਹਾਂ ਨੇ ਸਰਕਾਰ ਤੋਂ ਇਹ ਵੀ ਪੁੱਛਿਆ ਕਿ ਕੀ ਬੀੜ ਘੁਗਿਆਣਾ ਵਿੱਚ ਵਣੀਕਰਨ, ਬਾੜਬੰਦੀ, ਪਗਡੰਡੀ ਵਿਕਾਸ ਜਾਂ ਈਕੋ-ਟੂਰਿਜਮ ਨਾਲ ਸੰਬੰਧਿਤ ਕੋਈ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਜੇਕਰ ਅਜਿਹਾ ਹੈ ਤਾਂ ਉਸ ਦੀ ਲਾਗਤ ਅਤੇ ਮੌਜੂਦਾ ਸਥਿਤੀ ਬਾਰੇ ਵੀ ਵੇਰਵਾ ਦੇਣ ਦੀ ਮੰਗ ਕੀਤੀ।

ਇਸ ਤੋਂ ਇਲਾਵਾ ਵਿਧਾਇਕ ਸ ਸੇਖੋਂ ਨੇ ਬੀੜ ਘੁਗਿਆਣਾ ਵਿੱਚ ਜੰਗਲੀ ਜੀਵਾਂ ਦੀ ਸੰਭਾਲ ਲਈ ਕਿਸੇ ਵਿਸ਼ੇਸ਼ ਯੋਜਨਾ ਤਹਿਤ ਜਾਰੀ ਕੀਤੇ ਗਏ ਫੰਡਾਂ ਬਾਰੇ ਵੀ ਜਾਣਕਾਰੀ ਮੰਗੀ ਹੈ।

ਉਨ੍ਹਾਂ ਕਿਹਾ ਕਿ ਬੀੜ ਘੁਗਿਆਣਾ ਖੇਤਰ ਵਾਤਾਵਰਣ ਅਤੇ ਜੈਵਿਕ ਵਿਭਿੰਨਤਾ ਦੇ ਪੱਖੋਂ ਮਹੱਤਵਪੂਰਨ ਹੈ ਅਤੇ ਇਸ ਦੀ ਸੰਭਾਲ ਅਤੇ ਵਿਕਾਸ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਕਦਮਾਂ ਬਾਰੇ ਪੂਰੀ ਪਾਰਦਰਸ਼ਤਾ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਹਲਕੇ ਦੇ ਕੁਦਰਤੀ ਸਰੋਤਾਂ ਦੀ ਰੱਖਿਆ ਅਤੇ ਵਿਕਾਸ ਲਈ ਸਦਾ ਹੀ ਆਵਾਜ਼ ਉਠਾਉਂਦੇ ਰਹਿਣਗੇ। 

Advertisement

Latest News

ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੀ ਪ੍ਰਭੂਸੱਤਾ ਨੂੰ ਸੱਟ ਮਾਰੀ: ਹਰਭਜਨ ਸਿੰਘ ਈ. ਟੀ. ਓ. ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੀ ਪ੍ਰਭੂਸੱਤਾ ਨੂੰ ਸੱਟ ਮਾਰੀ: ਹਰਭਜਨ ਸਿੰਘ ਈ. ਟੀ. ਓ.
ਚੰਡੀਗੜ੍ਹ, 12 ਮਾਰਚ:   ਅਮਰੀਕਾ ਇਜ਼ਰਾਈਲ ਵਲੋਂ ਇਰਾਨ ਉਤੇ ਕੀਤੇ ਗਏ ਹਮਲੇ ਕਾਰਨ ਪੈਦਾ ਹੋਈ ਸਥਿਤੀ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ...
ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਪੰਜਾਬ ਪੁਲਿਸ ਨੇ ਮੱਧ ਏਸ਼ੀਆਈ ਦੇਸ਼ ਤੋਂ ਭਗੌੜੇ ਭੁਵਨੇਸ਼ ਚੋਪੜਾ ਨੂੰ ਲਿਆਂਦਾ ਵਾਪਸ
ਭਾਰਤ ਦੇ ਹਿੱਤਾਂ ਦੀ ਰਾਖੀ ਕਰਨ ਲਈ ਮੋਦੀ ਸਰਕਾਰ ਕੋਲ ਹਿੰਮਤ ਨਹੀਂ, ਵਿਦੇਸ਼ੀ ਤਾਕਤਾਂ ਸਾਡੀ 'ਕਮਜ਼ੋਰ' ਵਿਦੇਸ਼ ਨੀਤੀ ਨੂੰ ਸ਼ਰੇਆਮ ਡਰਾਉਂਦੀਆਂ ਹਨ: ਹਰਪਾਲ ਸਿੰਘ ਚੀਮਾ
ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਖਾਦੀ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਵਿਸ਼ਵ ਗੁਰੂ' ਤੋਂ ਲੈ ਕੇ ਸਿਲੰਡਰਾਂ ਲਈ ਲਾਈਨਾਂ ਤੱਕ ਦਾ ਸਫ਼ਰ': ਅਮਨ ਅਰੋੜਾ ਨੇ ਕੇਂਦਰ ਸਰਕਾਰ ਦੇ ਦਾਅਵਿਆਂ ਦੀ ਕੱਢੀ ਫੂਕ
ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ