ਵਿਧਾਇਕ ਜੈਤੋ ਸ. ਅਮੋਲਕ ਸਿੰਘ ਵੱਲੋਂ ਜਿਲ੍ਹਾ ਵਾਸੀਆਂ ਨੂੰ "ਲਾਈਟ ਐਂਡ ਸਾਊਂਡ" ਸਮਾਗਮ ਵਿੱਚ ਸ਼ਿਰਕਤ ਕਰਨ ਦੀ ਅਪੀਲ

ਵਿਧਾਇਕ ਜੈਤੋ ਸ. ਅਮੋਲਕ ਸਿੰਘ ਵੱਲੋਂ ਜਿਲ੍ਹਾ ਵਾਸੀਆਂ ਨੂੰ

ਜੈਤੋ, 05 ਨਵੰਬਰ (  ) ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀਭਾਈ ਮਤੀ ਦਾਸਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਆਦਿ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ "ਲਾਈਟ ਐਂਡ ਸਾਊਂਡ" ਸਮਾਗਮ  8 ਨਵੰਬਰ 2025 (ਸ਼ਨੀਵਾਰ) ਨੂੰ ਸ਼ਾਮ 6 ਤੋਂ 8 ਵਜੇ ਤੱਕ ਨਹਿਰੂ ਸਟੇਡੀਅਮਫ਼ਰੀਦਕੋਟ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਵਿਧਾਇਕ ਜੈਤੋ ਸ. ਅਮੋਲਕ ਸਿੰਘ ਨੇ ਦਿੱਤੀ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਰਿਵਾਰ ਸਮੇਤ ਸ਼ਿਰਕਤ ਕਰਨ।

ਵਿਧਾਇਕ ਸ. ਅਮੋਲਕ ਸਿੰਘ ਨੇ ਕਿਹਾ ਕਿ ਇਹ ਵਿਲੱਖਣ ਸਮਾਗਮ ਸਾਡੇ ਮਹਾਨ ਗੁਰੂ ਸਾਹਿਬਾਨ ਤੇ ਸ਼ਹੀਦਾਂ ਦੀਆਂ ਅਮਰ ਕੁਰਬਾਨੀਆਂ ਨੂੰ ਯਾਦ ਕਰਨ ਅਤੇ ਨਵੀਂ ਪੀੜ੍ਹੀ ਨੂੰ ਆਪਣੇ ਧਾਰਮਿਕ ਤੇ ਇਤਿਹਾਸਕ ਵਿਰਸੇ ਨਾਲ ਜੋੜਨ ਦਾ ਅਹਿਮ ਮੌਕਾ ਹੈ। ਸਮਾਗਮ ਵਿੱਚ ਰੌਸ਼ਨੀ ਅਤੇ ਆਵਾਜ਼ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਬਲਿਦਾਨਮਈ ਜੀਵਨ ਅਤੇ ਉਨ੍ਹਾਂ ਦੀ ਅਡਿੱਗ ਸ਼ਰਧਾ ਦੀ ਝਲਕ ਪੇਸ਼ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਤਰ੍ਹਾਂ ਦੇ ਸਮਾਗਮਾਂ ਰਾਹੀਂ ਲੋਕਾਂ ਵਿੱਚ ਧਰਮਸੱਭਿਆਚਾਰ ਅਤੇ ਕੌਮੀ ਏਕਤਾ ਦੀ ਭਾਵਨਾ ਮਜ਼ਬੂਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨਾਂ ਦੀ ਕੁਰਬਾਨੀ ਮਨੁੱਖਤਾਸਹਿਨਸ਼ੀਲਤਾ ਅਤੇ ਸੱਚ ਦੀ ਰਾਹ ਤੇ ਤੁਰਨ ਦਾ ਪ੍ਰੇਰਣਾਸਰੋਤ ਹੈ।

ਅੰਤ ਵਿੱਚ ਉਨ੍ਹਾਂ ਸਾਰੇ ਜਿਲ੍ਹਾ ਵਾਸੀਆਂਵਿਦਿਆਰਥੀਆਂਨੌਜਵਾਨਾਂਅਧਿਆਪਕਾਂ ਅਤੇ ਸਮਾਜ ਸੇਵਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰ ਸਮੇਤ 8 ਨਵੰਬਰ ਦੀ ਸ਼ਾਮ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਪਹੁੰਚ ਕੇ ਇਸ ਪਵਿੱਤਰ ਅਤੇ ਪ੍ਰੇਰਣਾਦਾਇਕ ਸਮਾਗਮ ਨੂੰ ਸਫਲ ਬਣਾਉਣ। 

Advertisement

Advertisement

Latest News

ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਅੰਮ੍ਰਿਤਸਰ 6 ਦਸੰਬਰ 2025===   ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ