ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ

ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ

ਟਾਂਡਾ/ਹੁਸ਼ਿਆਰਪੁਰ, 14 ਅਪ੍ਰੈਲ: ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਅੱਜ ਸਥਾਨਕ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕੋਈ ਸਮੱਸਿਆ ਪੇਸ਼ ਨਹੀਂ ਆਵੇਗੀ ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਸੰਬੰਧਤ ਅਧਿਕਾਰੀਆਂ ਨਾਲ ਕਣਕ ਦੀ ਖ਼ਰੀਦ ਸ਼ੁ੍ਰੂ ਕਰਵਾਉਂਦਿਆਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ ਅਤੇ ਕਣਕ ਦੀ ਖ਼ਰੀਦ ਪੂਰੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਕਿਸਾਨਾਂ ਨੂੰ ਮਿੱਥੇ ਸਮੇਂ ਵਿਚ ਅਦਾਇਗੀਆਂ ਅਤੇ ਫ਼ਸਲ ਦੀ ਲਿਫਟਿੰਗ ਨੂੰ ਵੀ ਯਕੀਨੀ ਬਣਾਏਗੀ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਸਫਾਈ, ਪੀਣ ਵਾਲੇ ਪਾਣੀ, ਛਾਂ ਅਤੇ ਬੈਠਣ ਦੀਆਂ ਸੁਵਿਧਾਵਾਂ ਦੇ ਨਾਲ ਨਾਲ ਫਸਲ ਦੀ ਤੁਰੰਤ ਲਿਫਟਿੰਗ ਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ, ਲੇਬਰ ਅਤੇ ਆੜਤੀਆਂ ਨੂੰ ਹਰ ਫ਼ਸਲ ਦੀ ਖ਼ਰੀਦ ਲਈ ਲੋੜੀਂਦੀ ਸਹੂਲਤ ਅਮਲ ਵਿਚ ਲਿਆਂਦੀ ਜਾਵੇ।

ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਦੇ ਖੇਤਰ ਅਤੇ ਕਿਸਾਨਾਂ ਦੀ ਭਲਾਈ ਲਈ ਕੀਤੇ ਮਹਤੱਵਪੂਰਨ ਕੰਮਾਂ ਦਾ ਜ਼ਿਕਰ ਕਰਦਿਆਂ ਵਿਧਾਇਕ ਰਾਜਾ ਗਿੱਲ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਕਿਸਾਨਾਂ। ਨੂੰ ਸਿੰਚਾਈ ਲਈ ਦਿਨ ਵੇਲੇ ਬਿਨਾਂ ਰੁਕਾਵਟ ਲਗਾਤਾਰ ਅੱਠ ਘੰਟੇ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਰਾਜ ਅੰਦਰ 18349 ਨਹਿਰਾਂ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ ਜਿਸ ਨਾਲ ਕਿਸਾਨਾਂ ਨੂੰ ਸਿੰਚਾਈ ਲਈ ਵੱਡੀ ਸਹੂਲਤ ਮਿਲੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂਹੰਦ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਰਾਜ ਸਰਕਾਰ ਨੇ ਇਸ ਸਮੱਸਿਆ ਨਾਲ ਨਜਿੱਠਣ ਲਈ ਖੇਤਾਂ ਵਿਚ ਰਹਿੰਦ-ਖੂਹੰਦ ਦੇ ਹੱਲ ਲਈ 1.58 ਲੱਖ ਮਸ਼ੀਨਾਂ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਹਨ ਜਿਨ੍ਹਾਂ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਸਮੇਂ ਸਿਰ ਕਰਨ ਦੇ ਨਾਲ-ਨਾਲ ਫ਼ਸਲ ਦੀ ਸਮੇਂ ਸਿਰ ਲਿਫਟਿੰਗ ਹੋਵੇਗੀ ।

ਇਸ ਮੌਕੇ ਪਿੰਡ ਮੱਦਾ ਦੇ ਕਿਸਾਨ ਅਵਤਾਰ ਸਿੰਘ ਦੀ ਢੇਰੀ, ਜੋ ਕਿ 101 ਕੁਇੰਟਲ ਸੀ, ਦੀ ਖ਼ਰੀਦ ਵੀ ਕਰਵਾਈ ਗਈ।

ਜ਼ਿਕਰਯੋਗ ਹੈ ਕਿ ਜ਼ਿਲੇ ਦੀਆਂ ਮੰਡੀਆਂ ਵਿਚ ਹੁਣ ਤੱਕ 2400 ਮੀਟਰਿਕ ਟਨ ਕਣਕ ਦੀ ਆਮਦ ਹੋਈ ਸੀ ਜਿਸ ਵਿਚੋਂ 320 ਟਨ ਦੇ ਕਰੀਬ ਫ਼ਸਲ ਖ਼ਰੀਦੀ ਜਾ ਚੁੱਕੀ ਹੈ। ਜ਼ਿਲਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 12 ਫੀਸਦੀ ਨਮੀ ਵਾਲੀ ਫ਼ਸਲ ਅਤੇ ਸੁੱਕੀ ਫ਼ਸਲ ਮੰਡੀਆਂ ਵਿਚ ਲਿਆਉਣ ਨੂੰ ਤਰਜੀਹ ਦੇਣ ਤਾਂ ਜੋ ਉਨ੍ਹਾਂ ਦੀ ਫ਼ਸਲ ਨਾਲੋ-ਨਾਲ ਖ਼ਰੀਦੀ ਜਾ ਸਕੇ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ  ਦਾਣਾ ਮੰਡੀ ਟਾਂਡਾ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਖ਼ਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ ਵਿਚ ਕੁੱਲ 78 ਮੰਡੀਆਂ ਸਥਾਪਤ ਹਨ ਜਿਨ੍ਹਾਂ ਵਿਚੋਂ 65 ਪੱਕੀਆਂ ਅਤੇ 13 ਆਰਜੀ ਖ਼ਰੀਦ ਕੇਂਦਰ ਹਨ । ਉਨ੍ਹਾਂ ਦੱਸਿਆ ਕਿ ਜ਼ਿਲੇ ਵਿਚ ਕੁੱਲ 316000 ਮੀਟਰਿਕ ਟਨ ਕਣਕ ਦੀ ਆਮਦ ਦੀ ਸੰਭਾਵਨਾ ਹੈ ਅਤੇ ਕਿਸਾਨਾਂ ਨੂੰ 48 ਘੰਟੇ ਵਿਚ ਅਦਾਇਗੀ ਤੋਂ ਇਲਾਵਾ 72 ਘੰਟਿਆਂ ਵਿਚ ਲਿਫਟਿੰਗ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿਹਾ ਜ਼ਿਲੇ ਵਿਚ ਪਨਗ੍ਰੇਨ, ਪਨਸਪ, ਮਾਰਕਫੈੱਡ, ਵੇਅਰਹਾਊਸ ਅਤੇ ਐਫ.ਸੀ.ਆਈ. ਵੱਲੋਂ ਫਸਲ ਦੀ ਖ਼ਰੀਦ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਮੰਡੀਆਂ ਵਿਚ ਬਾਰਦਾਨੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤਾਂ ਜੋ ਖ਼ਰੀਦ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਜਾਰੀ ਰਹੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਣਕ ਦੀ ਖ਼ਰੀਦ ਸੰਬੰਧੀ ਲਗਾਤਾਰ ਸਮੀਖਿਆ ਬਾਰੇ ਨਿਰਦੇਸ਼ ਦੇ ਦਿੱਤੇ ਗਏ ਹਨ। 

Advertisement

Latest News

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ
*ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ...
ਜੁਲਾਈ ਤੋਂ ਦਲਿਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ ਜਦੋਂ ਕਿ ਬਾਕੀ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ
ਗਰੀਬਾਂ ਨੂੰ ਅਨਪੜ੍ਹ ਰੱਖਣਾ ਕਾਂਗਰਸ ਅਤੇ ਅਕਾਲੀਆਂ ਦਾ ਸੋਚਿਆ-ਸਮਝਿਆ ਰਾਜਨੀਤਿਕ ਫੈਸਲਾ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਆਮ ਲੋਕਾਂ ਨੂੰ ਐਂਮਰਜੈਂਸੀ ਹਾਲਾਤਾਂ ਵਿੱਚ ਵੱਡੀ ਵਿੱਤੀ ਰਾਹਤ ਮਿਲ ਰਹੀ: ਡਾ. ਬਲਵੀਰ ਸਿੰਘ
ਗੜੇਮਾਰੀ ਤੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵਿਚ ਕਿਸਾਨਾਂ ਦਾ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ: ਡਿਪਟੀ ਕਮਿਸ਼ਨਰ ਨਵਜੋਤ ਕੌਰ