ਵਿਧਾਇਕਾ ਜੀਵਨਜੋਤ ਕੌਰ ਅਤੇ ਡਿਪਟੀ ਕਮਿਸ਼ਨਰ ਨੇ ਸਾਫ਼ ਸਫ਼ਾਈ ਦੇ ਪ੍ਰਬੰਧਾਂ ਨੂੰ ਲੈ ਕੇ ਵੱਲ੍ਹਾ ਮੰਡੀ ਦਾ ਕੀਤਾ ਦੌਰਾ

ਵਿਧਾਇਕਾ ਜੀਵਨਜੋਤ ਕੌਰ ਅਤੇ ਡਿਪਟੀ ਕਮਿਸ਼ਨਰ ਨੇ ਸਾਫ਼ ਸਫ਼ਾਈ ਦੇ ਪ੍ਰਬੰਧਾਂ ਨੂੰ ਲੈ ਕੇ ਵੱਲ੍ਹਾ ਮੰਡੀ ਦਾ ਕੀਤਾ ਦੌਰਾ

ਅੰਮ੍ਰਿਤਸਰ 4 ਨਵੰਬਰ 2024 –

          ਅੱਜ ਹਲਕਾ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਅਤੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋਂ ਸਾਫ਼ ਸਫ਼ਾਈ ਦੇ ਪ੍ਰਬੰਧਾਂ ਨੂੰ ਲੈ ਕੇ ਵੱਲ੍ਹਾ ਮੰਡੀ ਦਾ ਦੌਰਾ ਕੀਤਾ

 ਇਸ ਮੌਕੇ ਉਨਾਂ ਦੇ ਨਾਲ ਜਿਲ੍ਹਾ ਮੰਡੀ ਅਫ਼ਸਰ ਅਮਨਦੀਪ ਸਿੰਘਨਗਰ ਨਿਗਮ ਦੇ ਸਿਹਤ ਅਫ਼ਸਰ ਡਾਕਿਰਨ ਕੁਮਾਰਤਹਿਸੀਲਦਾਰ ਡਾਰਾਜਵਿੰਦਰ ਕੌਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ

          ਵਿਧਾਇਕਾ ਜੀਵਨਜੋਤ ਕੌਰ ਨੇ ਮੰਡੀ ਵਿਖੇ ਲੱਗੇ ਕੂੜੇ ਦੇ ਢੇਰ ਨੂੰ ਦੇਖ ਕੇ ਸਬੰਧਤ ਅਧਿਕਾਰੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਮੰਡੀ ਵਿੱਚ ਸਾਫ਼ ਸਫ਼ਾਈ ਦੇ ਪ੍ਰਬੰਧ ਯਕੀਨੀ ਬਣਾਏ ਜਾਣ ਉਨਾਂ ਕਿਹਾ ਕਿ ਇਸ ਮੰਡੀ ਵਿੱਚ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਫੱਲ -ਸਬਜ਼ੀਆਂ ਵੇਚਣ ਅਤੇ ਖਰੀਦਣ ਲਈ ਆਉਂਦੇ ਹਨ ਅਤੇ ਇਥੇ ਲੱਗੇ ਕੂੜੇ ਦੇ ਢੇਰ ਦੇਖ ਕੇ ਸਰਕਾਰ ਨੂੰ ਜਿੰਮੇਵਾਰ ਠਹਿਰਾਉਂਦੇ ਹਨ ਉਨਾਂ ਕਿਹਾ ਕਿ ਜਦਕਿ ਇਹ ਕੰਮ ਜਿਲ੍ਹਾ ਮੰਡੀ ਅਫ਼ਸਰ ਵਲੋਂ ਅਤੇ ਨਗਰ ਨਿਗਮ ਵਲੋਂ ਸਾਂਝੇ ਤੋਰ ਤੇ ਮਿਲ ਕੇ ਮੰਡੀ ਦੀ ਸਫ਼ਾਈ ਨੂੰ ਯਕੀਨੀ ਬਣਾਉਣਾ ਹੈ

          ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾ ਜਾਰੀ ਕਰਦਿਆਂ ਕਿਹਾ  ਕਿ ਉਹ ਰਾਤ ਵੇਲੇ ਮੰਡੀ ਦੀ ਸਫ਼ਾਈ ਨੂੰ ਕਰਨਾ ਯਕੀਨੀ ਬਣਾਉਣ ਉਨਾਂ ਕਿਹਾ ਕਿ ਤੜਕਸਾਰ ਸਵੇਰੇ ਤਿੰਨ ਵਜੇ ਹੀ ਮੰਡੀ ਵਿੱਚ ਲੋਕਾਂ ਦਾ ਆਉਣਾ ਜਾਣਾ ਸ਼ੁਰੂ ਹੋ ਜਾਂਦਾ ਹੈ ਇਸ ਲਈ ਜ਼ਰੂਰਤ ਹੈ ਕਿ ਮੰਡੀ ਦੀ ਸਫ਼ਾਈ ਨੂੰ ਰਾਤ ਵੇਲੇ ਹੀ ਕਰਨਾ ਯਕੀਨੀ ਬਣਾਇਆ ਜਾਵੇ ਉਨਾਂ ਮੰਡੀ ਅਫ਼ਸਰ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਾਂਝੇ ਤੌਰ ਤੇ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਮੰਡੀ ਦੀ ਸਫ਼ਾਈਪੀਣ ਵਾਲਾ ਪਾਣੀਲਾਈਟਾਂਸੜ੍ਹਕ ਦੀ ਮੁਰੰਮਤਪਾਣੀ ਦਾ ਨਿਕਾਸ ਆਦਿ ਯਕੀਨੀ ਬਣਾਇਆ ਜਾਵੇ  

Tags:

Advertisement

Latest News

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਪੰਜਾਬ ਸਰਕਾਰ ਦੇ ਉਪਰਾਲੇ ਨੇ ਸੂਬੇ ਵਿੱਚ ਨਸ਼ਿਆ ਨੂੰ ਠੱਲ ਪਾਉਣ ਦੇ ਨਵੇ ਕੀਰਤੀਮਾਨ ਸਥਾਪਿਤ ਕੀਤੇ- ਡਾ.ਸੰਜੀਵ ਗੌਤਮ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਪੰਜਾਬ ਸਰਕਾਰ ਦੇ ਉਪਰਾਲੇ ਨੇ ਸੂਬੇ ਵਿੱਚ ਨਸ਼ਿਆ ਨੂੰ ਠੱਲ ਪਾਉਣ ਦੇ ਨਵੇ ਕੀਰਤੀਮਾਨ ਸਥਾਪਿਤ ਕੀਤੇ- ਡਾ.ਸੰਜੀਵ ਗੌਤਮ
ਸ੍ਰੀ ਅਨੰਦਪੁਰ ਸਾਹਿਬ 17 ਜੁਲਾਈ () ਯੁੱਧ ਨਸ਼ਿਆ ਵਿਰੁੱਧ ਮੁਹਿੰਮ ਨੇ ਪੰਜਾਬ ਦੇ ਵਿੱਚ ਨਸ਼ਿਆ ਦੇ ਸੋਦਾਗਰਾਂ ਨੂੰ ਭਾਜੜਾ ਪਾ...
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸ੍ਰੀ ਹਰਪ੍ਰੀਤ ਸਿੰਘ ਕੋਟ ਜ਼ਿਲਾ ਤਰਨ ਤਾਰਨ ਦੇ ਮੀਡੀਆ ਇੰਚਾਰਜ ਨਿਯੁਕਤ
ਪੰਚਾਇਤੀ ਉਪ ਚੋਣਾਂ ਲਈ ਜ਼ਿਲ੍ਹੇ ‘ਚ ਆਖ਼ਰੀ ਦਿਨ 23 ਨਾਮਜ਼ਦਗੀ ਪੱਤਰ ਹੋਏ ਦਾਖਲ-ਜ਼ਿਲ੍ਹਾ ਚੋਣ ਅਫ਼ਸਰ
ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਪ੍ਰੋਗਰਾਮਾਂ ਦਾ ਲਿਆ ਜਾਇਜ਼ਾ
‘ਯੁੱਧ ਨਸ਼ਿਆਂ ਵਿਰੁੱਧ’: ਨਸ਼ੇ ਦੀ ਬਿਮਾਰੀ ਨੂੰ ਜੜ੍ਹੋਂ ਖਤਮ ਕਰਨ ਲਈ ਸਮਾਜ ਦਾ ਹਾਂ ਪੱਖੀ ਹੁੰਗਾਰਾ ਬਹੁਤ ਜ਼ਰੂਰੀ: ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਨਸ਼ੇ ਦੀ ਮੰਗ ਅਤੇ ਸਪਲਾਈ ਰੋਕਣ ਲਈ ਸਰਕਾਰ ਨੇ ਅਪਨਾਈ ਦੋਹਰੀ ਰਣਨੀਤੀ – ਵਿਧਾਇਕ ਮਾਲੇਰਕੋਟਲਾ
ਸਵੱਛ ਸਰਵੇਖਣ 2024-25 ਵਿੱਚ ਪੰਜਾਬ ਨੇ ਦਿਖਾਈ ਮਿਸਾਲੀ ਪ੍ਰਗਤੀ