ਸਿੱਖਿਆ ਦੇ ਖੇਤਰ 'ਚ ਹੋਏ ਵੱਡੇ ਸੁਧਾਰਾਂ ਦੀ ਬਦੌਲਤ ਸਰਕਾਰੀ ਸਕੂਲ ਬਣੇ ਸੂਬੇ ਦੀ ਸ਼ਾਨ : ਐਮ.ਐਲ.ਏ. ਜੀਵਨਜੋਤ ਕੌਰ
ਅੰਮ੍ਰਿਤਸਰ,30 ਜਨਵਰੀ ( )- ਸਿੱਖਿਆ ਵਿਭਾਗ ਪੰਜਾਬ ਵੱਲੋਂ ਨਵੇਂ ਸੈਸ਼ਨ ਲਈ ਸ਼ੁਰੂ ਹੋਈ 'ਦਾਖ਼ਲਾ ਮੁਹਿੰਮ’ ਦੇ ਤੀਸਰੇ ਦਿਨ ਅੱਜ ਵੱਖ-ਵੱਖ ਖੇਤਰਾਂ 'ਚ ਜਾਣ ਵਾਲੀ ਜਾਗਰੂਕਤਾ ਵੈਨ ਨੂੰ ਅੰਮ੍ਰਿਤਸਰ ਦੇ ਹਲਕਾ ਪੂਰਬੀ ਤੋਂ ਐਮ.ਐਲ.ਏ. ਜੀਵਨਜੋਤ ਕੌਰ ਵੱਲੋਂ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ। ਜਿਸ ਦਾ ਵੱਖ-ਵੱਖ ਸਰਕਾਰੀ ਸਕੂਲਾਂ ਅੰਦਰ ਪਹੁੰਚਣ ਤੇ ਸ਼ਾਨਦਾਰ ਸਵਾਗਤ ਕੀਤਾ ਗਿਆ।
ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਕੰਵਲਜੀਤ ਸਿੰਘ,ਰਾਜੇਸ਼ ਸ਼ਰਮਾ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਇੰਦੂ ਮੰਗੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਸਿੱਖਿਆ ਅਫ਼ਸਰ ਗੁਰਦੇਵ ਸਿੰਘ,ਯਸ਼ਪਾਲ ਤੇ ਬਲਜੀਤ ਸਿੰਘ ਦੀ ਅਗਵਾਈ ਹੇਠ ਸ਼ਰੀਫਪੁਰਾ ਸਕੂਲ 'ਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਐਮ.ਐਲ.ਏ. ਜੀਵਨਜੋਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਸਰਪ੍ਰਸਤੀ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਬੇਮਿਸਾਲ ਸੁਧਾਰਾਂ ਦੀ ਬਦੌਲਤ ਅੱਜ ਪੰਜਾਬ ਦੇ ਸਰਕਾਰੀ ਸਕੂਲ ਸੂਬੇ ਦੀ ਸ਼ਾਨ ਬਣ ਰਹੇ ਹਨ। ਉਨ੍ਹਾਂ ਮਾਪਿਆਂ ਨੂੰ ਸਰਕਾਰੀ ਸਕੂਲਾਂ ਅੰਦਰ ਆਪਣੇ ਬੱਚੇ ਦਾਖਲ ਕਰਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਅਸੀਂ ਵੇਖੀਏ ਤਾਂ ਲਗਭਗ 90 ਫ਼ੀਸਦੀ ਉੱਚ ਅਹੁਦਿਆਂ ਤੇ ਬਿਰਾਜਮਾਨ ਅਧਿਕਾਰੀ ਅਤੇ ਅਧਿਆਪਕ ਸਰਕਾਰੀ ਸਕੂਲਾਂ ਤੋਂ ਹੀ ਪੜ੍ਹੇ ਹੋਏ ਹਨ।
ਇਸ ਮੌਕੇ ਉਪਰੋਕਤ ਤੋਂ ਮੁੱਖ ਅਧਿਆਪਕ ਰੋਹਿਤ ਦੇਵ, ਡੀ.ਆਰ.ਸੀ.ਵਿਜੇ ਕੁਮਾਰ,ਮਨੀਸ਼ ਕੁਮਾਰ ਮੇਘ,ਸੰਦੀਪ ਸਿਆਲ,ਰਜਿੰਦਰ ਸਿੰਘ,ਮੀਡੀਆ ਕੋਆਰਡੀਨੇਟਰ ਪਰਮਿੰਦਰ ਸੰਧੂ,ਮੀਡੀਆ ਇੰਚਾਰਜ ਮਨਪ੍ਰੀਤ ਸੰਧੂ,ਬਲਜੀਤ ਸਿੰਘ ਮੱਲੀ,
ਸੀ.ਐੱਚ.ਟੀ. ਹਰਬਖਸ਼ ਸਿੰਘ, ਹਰਮਿੰਦਰ ਸਿੰਘ,ਦਲਜੀਤ ਸਿੰਘ,ਤਜਿੰਦਰਜੀਤ ਕੌਰ ਗਿੱਲ, ਕੁਲਵਿੰਦਰ ਕੌਰ,ਅਰਵਿੰਦਰ ਕੁਮਾਰ,ਸ਼ਿਖਾ ਸੈਣੀ,ਬਲਜਿੰਦਰ ਸਿੰਘ,ਪੰਕਜ ਕੋਛੜ ਆਦਿ ਵੀ ਮੌਜੂਦ ਸਨ।
ਕੈਪਸ਼ਨ : ਸ਼ਰੀਫਪੁਰਾ ਸਕੂਲ ਤੋਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕਰਦੇ ਹੋਏ ਐਮ.ਐਲ.ਏ. ਜੀਵਨਜੋਤ ਕੌਰ,ਡਿਪਟੀ ਡੀ.ਈ.ਓ. ਇੰਦੂ ਬਾਲਾ ਮੰਗੋਤਰਾ,ਬੀ.ਈ.ਓ. ਗੁਰਦੇਵ ਸਿੰਘ,ਰੋਹਿਤ ਦੇਵ ਤੇ ਹੋਰ।

