ਵਿਧਾਇਕ ਜਿੰਪਾ ਨੇ ਵਾਰਡ 11 ’ਚ 18 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦਾ ਨਿਰਮਾਣ ਕਾਰਜ ਕਰਵਾਇਆ ਸ਼ੁਰੂ

ਵਿਧਾਇਕ ਜਿੰਪਾ ਨੇ ਵਾਰਡ 11 ’ਚ 18 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦਾ ਨਿਰਮਾਣ ਕਾਰਜ ਕਰਵਾਇਆ ਸ਼ੁਰੂ

ਹੁਸ਼ਿਆਰਪੁਰ, 16 ਜੂਨ :
         ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ ਅਤੇ ਇਸ ਦਿਸ਼ਾ ਵਿਚ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ  ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 11 ਵਿਚ 18 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਦੇ ਸਾਰੇ ਵਾਰਡਾਂ ਦੀਆਂ ਲੋੜਾਂ ਅਨੁਸਾਰ ਜੰਗੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਕਈ ਅਹਿਮ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।
        ਇਸ ਮੌਕੇ ਉਨ੍ਹਾਂ ਹਾਜ਼ਰ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਉਸਾਰੀ ਕਾਰਜਾਂ ਦੀ ਗੁਣਵੱਤਾ ਵਿਚ ਕੋਈ ਢਿੱਲ ਨਹੀਂ ਹੋਣੀ ਚਾਹੀਦੀ। ਉਨ੍ਹਾਂ ਭਰੋਸਾ ਦਿੱਤਾ ਕਿ ਉਸਾਰੀ ਦਾ ਕੰਮ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤਾ ਜਾਵੇਗਾ।
           ਸਥਾਨਕ ਲੋਕਾਂ ਨੇ ਸੜਕਾਂ  ਦੇ ਨਿਰਮਾਣ ਦਾ ਕੰਮ ਸ਼ੁਰੂ ਹੋਣ 'ਤੇ ਵਿਧਾਇਕ ਅਤੇ ਨਗਰ ਨਿਗਮ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਬਹੁਤ ਰਾਹਤ ਮਿਲੇਗੀ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਰਣਜੀਤ ਚੌਧਰੀ, ਨਰਿੰਦਰ ਚੌਧਰੀ, ਜ਼ਿਲ੍ਹਾ ਜਾਇੰਟ ਸਕੱਤਰ ਕਮਲੇਸ਼ ਕੌਰ, ਡਾ. ਜਸਵੀਰ ਸਿੰਘ ਪਰਮਾਰ, ਪੂਜਾ ਮਹਾਜਨ, ਐਸ.ਡੀ.ਓ ਲਵਦੀਪ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ