ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਹਲਕਾ ਅਜਨਾਲਾ ਵਿੱਚ 14.75 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 7 ਸੰਪਰਕ ਸੜਕਾਂ ਦੇ ਨੀਂਹ ਪੱਥਰ ਰੱਖੇ

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਹਲਕਾ ਅਜਨਾਲਾ ਵਿੱਚ 14.75 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 7 ਸੰਪਰਕ ਸੜਕਾਂ ਦੇ ਨੀਂਹ ਪੱਥਰ ਰੱਖੇ

ਅਜਨਾਲਾ/ਅੰਮ੍ਰਿਤਸਰ, 7 ਫਰਵਰੀ (      ) - ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕਾਂ ਨੂੰ ਅਪਗਰੇਡ ਕਰਨ ਦੇ ਨੀਂਹ ਪੱਧਰ ਰੱਖੇ ਗਏ। ਪੰਜਾਬ ਮੰਡੀ ਬੋਰਡ ਵੱਲੋਂ ਇਨ੍ਹਾਂ ਸੰਪਰਕ ਨੂੰ ਅਪਗਰੇਡ ਕਰਨ ਉੱਪਰ 14.75 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ।

 

ਸੰਪਰਕ ਸੜਕਾਂ ਨੂੰ ਅਪਗਰੇਡ ਕਰਨ ਦੇ ਇਸ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੱਜ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਭਲਾ ਪਿੰਡ ਤੋਂ ਧਾਰੀਵਾਲ ਚਮਿਆਰੀ ਤੋਂ ਭੂਰੇ ਗਿੱਲਦਿਆਲਪੁਰਾਨਾਨਕੇ ਤੋਂ ਸੁਧਾਰ ਤੱਕ 13.57 ਕਿਲੋਮੀਟਰ ਲੰਬੀ ਸੜਕ ਉਪਰ 1280.87 ਲੱਖ ਰੁਪਏਗੱਗੋਮਾਹਲ ਚਮਿਆਰੀ ਰੋਡ ਤੋਂ ਸੋਨੂੰ ਦੇ ਡੇਰੇ ਦੀ ਸੜਕ 0.50 ਲੰਬੀ ਸੜਕ ਉੱਪਰ 26.47 ਲੱਖ ਰੁਪਏਅਜਨਾਲਾ ਰਮਦਾਸ ਰੋਡ ਤੋਂ ਕੋਟਲੀ ਜਮੀਤ ਸਿੰਘ ਤੱਕ 1.15 ਲੰਬੀ ਸੜਕ ਉੱਪਰ 25.11 ਲੱਖ ਰੁਪਏਰੂੜੇਵਾਲ ਤੋਂ ਕੱਤਲੇ ਤੱਕ 1.33 ਲੰਬੀ ਸੜਕ ਉੱਪਰ 27.38 ਲੱਖ ਰੁਪਏਪੰਡ ਕੋਟ ਗੁਰਬਖਸ਼ ਦੀ 0.85 ਕਿਲੋਮੀਟਰ ਲੰਬੀ ਫਿਰਨੀ ਉੱਪਰ 38.25 ਲੱਖ ਰੁਪਏਪਿੰਡ ਮੱਧੂਸ਼ਾਂਗਾ ਦੀ 0.50 ਲੰਬੀ ਫਿਰਨੀ ਉੱਪਰ 38.25 ਲੱਖ ਰੁਪਏ ਅਤੇ ਪਿੰਡ ਬੋਹੜਾਂਵਾਲਾ ਦੀ 1.20 ਲੰਬੀ ਫਿਰਨੀ ਉੱਪਰ 38.25 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਪਰਕਾਂ ਸੜਕਾਂ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਜਲਦੀ ਹੀ ਇਸ ਪ੍ਰੋਜੈਕਟ ਨੂੰ ਪੂਰਾ ਕਰ ਲਿਆ ਜਾਵੇਗਾ।

 

ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੰਪਰਕ ਸੜਕਾਂ ਨੂੰ ਅਪਗਰੇਡ ਕਰਨ ਦੇ ਇਸ ਪ੍ਰੋਜੈਕਟ ਵਿੱਚ ਕਿਸੇ ਵੀ ਤਰ੍ਹਾਂ ਦੀ ਊਣਤਾਈ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਿਹੜੀ ਵੀ ਕੰਪਨੀ ਜਿਸ ਵੀ ਸੜਕ ਦਾ ਨਿਰਮਾਣ ਕਰੇਗੀਉਹ ਹੀ ਆਉਣ ਵਾਲੇ 5 ਸਾਲਾਂ ਤੱਕ ਉਸ ਸੜਕ ਦੀ ਰਿਪੇਅਰ ਲਈ ਜ਼ਿੰਮੇਵਾਰ ਵੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਸੜਕੀ ਨੈਟਵਰਕ ਨਾਲ ਜਿੱਥੇ ਆਵਾਜਾਈ ਸੁਚੱਜੇ ਢੰਗ ਨਾਲ ਚੱਲੇਗੀਉੱਥੇ ਹੀ ਦੁਰਘਟਨਾਵਾਂ ਦਾ ਗ੍ਰਾਫ ਵੀ ਹੇਠਾਂ ਆਵੇਗਾਲੋਕਾਂ ਲਈ ਇੱਕ ਥਾਂ ਤੋਂ ਦੂਜੀ ਥਾਂ ਤੱਕ ਪੁੱਜਣਾ ਆਸਾਨ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਲਗਾਤਾਰ ਵਿਕਾਸ ਦੇ ਰਸਤੇ ’ਤੇ ਤੇਜ਼ ਗਤੀ ਨਾਲ ਚੱਲ ਰਿਹਾ ਹੈ ਅਤੇ ਇਸ ਪੂਰੇ ਸਾਲ ਦੌਰਾਨ ਵਿਕਾਸ ਦੇ ਉਹ ਵੱਡੇ ਪ੍ਰੋਜੈਕਟ ਸਰਕਾਰ ਪੂਰੇ ਕਰਨ ਜਾ ਰਹੀ ਹੈਜਿਸ ਬਾਰੇ ਵਿਰੋਧੀ ਪਾਰਟੀਆਂ ਦੀ ਸੋਚ ਵੀ ਨਹੀਂ ਹੈ।

 

ਸ. ਧਾਲੀਵਾਲ ਨੇ ਕਿਹਾ ਕਿ ਬੀਤੇ ਸਾਲ ਹੜ੍ਹਾਂ ਕਾਰਨ ਵੀ ਹਲਕਾ ਅਜਨਾਲਾ ਦੇ ਕਈ ਪਿੰਡਾਂ ਵਿੱਚ ਬਹੁਤ ਨੁਕਸਾਨ ਹੋਇਆ ਹੈਸੜਕਾਂਫਿਰਨੀ ਰੁੜ ਗਈਆਂ ਸਨ ਅਤੇ ਹੋਰ ਵੀ ਨੁਕਸਾਨ ਝੱਲਣਾ ਪਿਆ ਹੈ। ਉਨ੍ਹਾਂ ਕਿਹਾ ਕਿ ਇਸ ਸਭ ਦੀ ਭਰਪਾਈ ਲਈ ਵੀ ਪੰਜਾਬ ਸਰਕਾਰ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸਾਲ 2026 ਨੂੰ ਵਿਕਾਸ ਵਰ੍ਹੇ ਵਜੋਂ ਮਨਾਇਆ ਜਾ ਰਿਹਾ ਹੈ ਅਤੇ ਇਸ ਸਾਲ ਹਲਕੇ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। 

Advertisement

Latest News

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ
*ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ...
ਜੁਲਾਈ ਤੋਂ ਦਲਿਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ ਜਦੋਂ ਕਿ ਬਾਕੀ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ
ਗਰੀਬਾਂ ਨੂੰ ਅਨਪੜ੍ਹ ਰੱਖਣਾ ਕਾਂਗਰਸ ਅਤੇ ਅਕਾਲੀਆਂ ਦਾ ਸੋਚਿਆ-ਸਮਝਿਆ ਰਾਜਨੀਤਿਕ ਫੈਸਲਾ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਆਮ ਲੋਕਾਂ ਨੂੰ ਐਂਮਰਜੈਂਸੀ ਹਾਲਾਤਾਂ ਵਿੱਚ ਵੱਡੀ ਵਿੱਤੀ ਰਾਹਤ ਮਿਲ ਰਹੀ: ਡਾ. ਬਲਵੀਰ ਸਿੰਘ
ਗੜੇਮਾਰੀ ਤੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵਿਚ ਕਿਸਾਨਾਂ ਦਾ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ: ਡਿਪਟੀ ਕਮਿਸ਼ਨਰ ਨਵਜੋਤ ਕੌਰ