ਜ਼ੀਰਕਪੁਰ–ਢਕੋਲੀ ਰੋਡ ਨਵੀਨੀਕਰਨ ਦੇ ਕੰਮ ਦੀ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਰਵਾਈ ਸ਼ੁਰੂਆਤ

ਜ਼ੀਰਕਪੁਰ–ਢਕੋਲੀ ਰੋਡ ਨਵੀਨੀਕਰਨ ਦੇ ਕੰਮ ਦੀ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਰਵਾਈ ਸ਼ੁਰੂਆਤ

ਜ਼ੀਰਕਪੁਰ, 25 ਨਵੰਬਰ:
ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਅੱਜ ਜ਼ੀਰਕਪੁਰ ਤੋਂ ਢਕੋਲੀ ਤੱਕ ਜਾਂਦੇ ਕੇ ਏਰੀਆ ਰੋਡ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ । ਇਹ ਸੜਕ 1.85 ਕਿਲੋਮੀਟਰ ਲੰਬੀ ਹੈ ਅਤੇ ਇਸਦੇ ਨਵੀਨੀਕਰਨ ਤੇ 2 ਕਰੋੜ 86 ਲੱਖ 32 ਹਜ਼ਾਰ ਰੁਪਏ ਦੀ ਲਾਗਤ ਆਵੇਗੀ।

ਇਸ ਯੋਜਨਾ ਦਾ ਮੁੱਖ ਉਦੇਸ਼ ਹਲਕੇ ਵਿੱਚ ਆਵਾਜਾਈ ਸੁਵਿਧਾਵਾਂ ਨੂੰ ਬਿਹਤਰ ਕਰਨਾ, ਆਮ ਜਨਤਾ ਨੂੰ ਸੁਖਦਾਇਕ ਤੇ ਸੁਰੱਖਿਅਤ ਸਫਰ ਮੁਹੱਈਆ ਕਰਵਾਉਣਾ ਅਤੇ ਖੇਤਰ ਦਾ ਆਰਥਿਕ ਤੇ ਸਾਧਨਾਂ ਵਾਲਾ ਵਿਕਾਸ ਤੇਜ਼ ਕਰਨਾ ਹੈ। ਨਵੀਂ ਬਣ ਰਹੀ ਇਹ ਸੜਕ ਜ਼ੀਰਕਪੁਰ–ਢਕੋਲੀ ਆਵਾਜਾਈ ਦੇ ਮਹੱਤਵਪੂਰਣ ਰੂਟ ਨੂੰ ਹੋਰ ਵੀ ਸੁਚਾਰੂ ਬਣਾਉਣ ਵਿੱਚ ਯੋਗਦਾਨ ਪਾਏਗੀ।

ਇਸ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ, ਸਥਾਨਕ ਵਰਕਰਾਂ ਅਤੇ ਆਗੂਆਂ ਨੇ ਵੀ ਸ਼ਿਰਕਤ ਕੀਤੀ। ਇਹਦੇ ਨਾਲ ਹੀ ਐਸ.ਡੀ.ਓ. ਲੋਕ ਨਿਰਮਾਣ ਵਿਭਾਗ ਅਤੇ ਹੋਰ ਅਧਿਕਾਰੀ ਵੀ ਮੌਜੂਦ ਰਹੇ, ਜਿਨ੍ਹਾਂ ਨੇ ਇਸ ਪ੍ਰੋਜੈਕਟ ਦੀ ਤਕਨੀਕੀ ਜਾਣਕਾਰੀ ਅਤੇ ਕਾਰਜ ਪਲਾਨ ਸਾਂਝੇ ਕੀਤੇ।

ਇਸ ਮੌਕੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਤਰ ਦੇ ਵਿਕਾਸ ਲਈ ਦ੍ਰਿੜ ਇਰਾਦੇ ਨਾਲ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਇਹ ਸੜਕ ਲੋਕਾਂ ਨੂੰ ਨਿਰੰਤਰ ਅਤੇ ਸੁਵਿਧਾਜਨਕ ਆਵਾਜਾਈ ਦੇਣ ਵਿੱਚ ਮੀਲ-ਪੱਥਰ ਸਾਬਤ ਹੋਵੇਗੀ। ਉਹਨਾਂ ਨੇ ਭਰੋਸਾ ਦਵਾਇਆ ਕਿ ਡੇਰਾਬੱਸੀ ਹਲਕੇ ਵਿੱਚ ਵਿਕਾਸ ਦੇ ਹੋਰ ਪ੍ਰੋਜੈਕਟ ਵੀ ਜਲਦੀ ਸ਼ੁਰੂ ਕੀਤੇ ਜਾਣਗੇ।

ਹਾਜ਼ਰ ਲੋਕਾਂ ਵੱਲੋਂ ਹਲਕਾ ਵਿਧਾਇਕ ਅਤੇ ਸਰਕਾਰ ਦੇ ਇਸ ਯਤਨ ਦੀ ਭਰਪੂਰ ਪ੍ਰਸ਼ੰਸਾ ਕੀਤੀ ਗਈ।

Advertisement

Latest News

ਵਿਕਾਸ ਕਾਰਜਾਂ ‘ਚ ਪਾਰਦਰਸ਼ਤਾ ਤੇ ਗੁਣਵੱਤਾ ਮੁੱਖ ਤਰਜੀਹ : ਬ੍ਰਮ ਸ਼ੰਕਰ ਜਿੰਪਾ ਵਿਕਾਸ ਕਾਰਜਾਂ ‘ਚ ਪਾਰਦਰਸ਼ਤਾ ਤੇ ਗੁਣਵੱਤਾ ਮੁੱਖ ਤਰਜੀਹ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 2 ਮਾਰਚ :ਵਿਕਾਸ ਦੀ ਦਿਸ਼ਾ ਵਿਚ ਇਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ...
ਪੰਜਾਬ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਨਵੇਂ ਕੋਚ ਭਰਤੀ ਕੀਤੇ ਜਾਣਗੇ -- ਕੈਬਨਿਟ ਮੰਤਰੀ ਡਾ. ਬਲਜੀਤ ਕੌਰ
‘ਯੁੱਧ ਨਸ਼ਿਆਂ ਵਿਰੁੱਧ’ ਦਾ ਇੱਕ ਸਾਲ - 36,178 ਐਫਆਈਆਰ, 51,648 ਗ੍ਰਿਫਤਾਰੀਆਂ, ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼: ਬਲਤੇਜ ਪੰਨੂ
ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਪਹੁੰਚ ਕੇ ਮਰੀਜ਼ਾਂ ਦਾ ਜਾਣਿਆ ਹਾਲ-ਚਾਲ
ਧੂਰੀ ਵਾਸੀਆਂ ਦੀ ਹਰੇਕ ਸਮੱਸਿਆ ਦਾ ਸਮਾਂਬੱਧ ਢੰਗ ਨਾਲ ਹੋਵੇਗਾ ਨਿਪਟਾਰਾ : ਓ.ਐਸ.ਡੀ. ਸੁਖਵੀਰ ਸਿੰਘ
ਵਿਧਾਇਕ ਸ਼ੈਰੀ ਕਲਸੀ ਵੱਲੋਂ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਉੱਦਮੀ ਮਹਿਲਾਵਾਂ ਦਾ ਸਨਮਾਨ
ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਕੈਂਪ ਲਗਾ ਕੇ 24 ਘੰਟੇ ਦਿੱਤੀਆਂ ਜਾ ਰਹੀਆਂ ਹਨ ਮੈਡੀਕਲ ਸੁਵਿਧਾਵਾਂ : ਡਾ ਰਾਜੀਵ ਪਰਾਸ਼ਰ