ਵਿਧਾਇਕ ਲਾਲਪੁਰਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸ ਕੀਤੀ ਰਵਾਨਾ

ਵਿਧਾਇਕ ਲਾਲਪੁਰਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸ ਕੀਤੀ ਰਵਾਨਾ

ਖਡੂਰ ਸਾਹਿਬ, 27 ਅਪ੍ਰੈਲ :        ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੱਜ ਪਿੰਡ ਜੀਉਬਾਲਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਤੋਂ ਇਲਾਵਾ ਇਲਾਕੇ ਦੀਆਂ ਹੋਰ ਸਨਮਾਨਿਤ ਸ਼ਖ਼ਸੀਅਤਾਂ ਹਾਜ਼ਰ ਸਨ।

ਵਿਧਾਇਕ ਲਾਲਪੁਰਾ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਤੀਰਥ ਯਾਤਰਾ ਸਕੀਮ ਆਮ ਲੋਕਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ, ਜਿਸ ਰਾਹੀਂ ਲੋਕ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਬਿਨਾਂ ਕਿਸੇ ਆਰਥਿਕ ਬੋਝ ਤੋਂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਜਿਹੀਆਂ ਯੋਜਨਾਵਾਂ ਰਾਹੀਂ ਸਮਾਜ ਦੇ ਹਰੇਕ ਵਰਗ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ।

ਉਨ੍ਹਾਂ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਆਪਣੀ ਯਾਤਰਾ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਪੂਰੀ ਕਰਨ ਅਤੇ ਸੁੱਖੀ-ਸਾਂਦੀ ਵਾਪਸ ਆਪਣੇ ਘਰ ਪਰਤਣ। ਇਸ ਮੌਕੇ ਮੌਜੂਦ ਆਗੂਆਂ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਚੇਅਰਮੈਨ ਮੰਡੀ ਬੋਰਡ ਅਮਰਿੰਦਰ ਸਿੰਘ ਐਮੀ, ਮੈਡਮ ਅੰਜੂ ਵਰਮਾ, ਤੀਰਥ ਯਾਤਰਾ ਹਲਕਾ ਕੋਆਰਡੀਨੇਟਰ ਕੁਲਦੀਪ ਸਿੰਘ ਫੇਲੋਕੇ, ਚੇਅਰਮੈਨ ਬਲਜੀਤ ਸਿੰਘ ਖਹਿਰਾ, ਸ਼ੇਰ ਸਿੰਘ ਝੰਡੇਰ ਆਦਿ ਹਾਜਰ ਸਨ। 

Advertisement

Latest News

ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਫੈਸਲਾ ਸੱਚਾਈ, ਸਵੈ-ਮਾਣ ਅਤੇ ਗਾਂਧੀਵਾਦੀ ਸਤਿਆਗ੍ਰਹਿ 'ਤੇ ਅਧਾਰਤ ਹੈ, ਆਪ ਪੰਜਾਬ ਦੀ ਲੀਡਰਸ਼ਿਪ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਫੈਸਲਾ ਸੱਚਾਈ, ਸਵੈ-ਮਾਣ ਅਤੇ ਗਾਂਧੀਵਾਦੀ ਸਤਿਆਗ੍ਰਹਿ 'ਤੇ ਅਧਾਰਤ ਹੈ, ਆਪ ਪੰਜਾਬ ਦੀ ਲੀਡਰਸ਼ਿਪ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ
ਚੰਡੀਗੜ੍ਹ, 27 ਅਪ੍ਰੈਲ 2026*- ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੀਨੀਅਰ ਲੀਡਰਸ਼ਿਪ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ...
ਬਟਾਲਾ ਵਾਸੀਆਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਾਂ- ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਲਾਲਪੁਰਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸ ਕੀਤੀ ਰਵਾਨਾ
ਕੁਦਰਤੀ ਅਤੇ ਗੈਰ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਦੀ ਤਿਆਰੀ ਵਜੋਂ ਐਨ.ਡੀ.ਆਰ.ਐੱਫ. ਦੀ ਟੀਮ ਕਰੇਗੀ ਮਾਨਸਾ ਵਿੱਚ ਜਾਗਰੂਕਤਾ ਗਤੀਵਿਧੀਆਂ
ਡ੍ਰੇਨ ਸੁਧਾਰ ਕੰਮ ਲਈ 12 ਲੱਖ ਰੁਪਏ ਦੀ ਮਨਜ਼ੂਰੀ: ਵਿਧਾਇਕ ਜਿੰਪਾ
ਹਰਜੋਤ ਬੈਂਸ ਵੱਲੋਂ ਨੌਜਵਾਨਾਂ ਲਈ ਵਿਲੱਖਣ ਪਹਿਲ, ਪੰਜਾਬ ਦੀ ਸਭ ਤੋਂ ਵੱਡੀ ਪ੍ਰੀਮੀਅਰ ਲੀਗ ਨੰਗਲ ਵਿੱਚ ਸ਼ੁਰੂ
ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ