ਵਿਧਾਇਕ ਲਾਲਪੁਰਾ ਵੱਲੋਂ ਕੱਦਗਿੱਲ ਅਤੇ ਲਾਲਪੁਰ ਦੀਆਂ 9 ਸੜਕਾਂ ਦੀ ਨਵੀਂ ਉਸਾਰੀ ਦੇ ਕੰਮ ਦੀ ਸ਼ੁਰੂਆਤ

ਵਿਧਾਇਕ ਲਾਲਪੁਰਾ ਵੱਲੋਂ ਕੱਦਗਿੱਲ ਅਤੇ ਲਾਲਪੁਰ ਦੀਆਂ 9 ਸੜਕਾਂ ਦੀ ਨਵੀਂ ਉਸਾਰੀ ਦੇ ਕੰਮ ਦੀ ਸ਼ੁਰੂਆਤ

ਤਰਨ ਤਾਰਨ, 16 ਜੁਲਾਈ :          ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੱਜ ਪਿੰਡ ਕੱਦਗਿੱਲ ਅਤੇ ਲਾਲਪੁਰ ਦੀਆਂ 9 ਲਿੰਕ ਸੜਕਾਂ ਦੀ ਨਵੀਂ ਉਸਾਰੀ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਪਿੰਡਾਂ ਦੀਆਂ ਸੜਕਾਂ ਦੇ ਕਾਇਆ ਕਲਪ ਲਈ ਵੱਡੇ ਪੱਧਰ 'ਤੇ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸੇ ਤਹਿਤ ਪਿਛਲੇ ਚਾਰ ਸਾਲਾਂ ਦੌਰਾਨ ਕਰੋੜਾਂ ਰੁਪਏ ਦੀ ਲਾਗਤ ਨਾਲ ਹਲਕਾ ਖਡੂਰ ਸਾਹਿਬ ਦੀਆਂ ਸੜਕਾਂ ਦੀ ਵੀ ਨੁਹਾਰ ਬਦਲੀ ਗਈ ਹੈ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ 'ਚ ਇਸ ਕੰਮ ਵਿੱਚ ਹੋਰ ਵੀ ਤੇਜ਼ੀ ਲਿਆਂਦੀ ਜਾਵੇਗੀ। ਹਲਕੇ ਦੀਆਂ ਪੇਂਡੂ ਸੜਕਾਂ ਦੀ ਨੁਹਾਰ ਬਦਲਣ ਲਈ ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਖਡੂਰ ਸਾਹਿਬ ਨੂੰ ਵਿਕਾਸ ਦੀਆਂ ਬੁਲੰਦੀਆਂ 'ਤੇ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀ ਅਤੇ ਸਬੰਧਤ ਇਲਾਕਿਆਂ ਦੀਆਂ ਅਹਿਮ ਸ਼ਖਸੀਅਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ। 

Advertisement

Latest News

ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਨਸਿਵ ਰਿਵੀਜ਼ਨ —2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਨਸਿਵ ਰਿਵੀਜ਼ਨ —2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ
ਸ੍ਰੀ ਮੁਕਤਸਰ ਸਾਹਿਬ , 16 ਜੁਲਾਈ                         ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ—ਕਮ—ਜ਼ਿਲ੍ਹਾ ਚੋਣ ਅਫਸਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਅਮਿਤ ਕੁਮਾਰ ਪੰਚਾਲ, ਆਈ.ਏ.ਐੱਸ...
ਮਾਲ ਵਿਭਾਗ ਨਾਲ ਸਬੰਧਤ ਵਿੱਚ ਹੋਰ ਤੇਜ਼ੀ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ- ਡਿਪਟੀ ਕਮਿਸ਼ਨਰ
ਮਾਨਸੂਨ ਸੀਜ਼ਨ ਦੌਰਾਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾਣ : ਦੀਪਸ਼ਿਖਾ ਸ਼ਰਮਾ
ਵਿਦਿਆਰਥੀਆਂ ਦੀਆਂ ਰੈਲੀਆਂ ਨੇ ਵੋਟਰਾਂ 'ਚ ਜਗਾਈ ਨਵੀਂ ਅਲਖ
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਪ੍ਰਚਾਰ ਵੈਨ ਦੂਹੇਵਾਲਾ ਅਤੇ ਭੂੰਦੜ ਵਿਖੇ ਪੁੱਜੀ
2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਮਿਲੇ ਲਾਇਸੈਂਸ , ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ
ਈ-20 ਪੈਟਰੋਲ ਕਾਰਨ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ