ਵਿਧਾਇਕ ਮਾਲੇਰਕੋਟਲਾ ਨੇ 25 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਆਧੁਨਿਕ ਸੁਵਿਧਾ ਨਾਲ ਲੈਸ ਕਮਿਊਨਿਟੀ ਸੈਂਟਰ ਦਾ ਰੱਖਿਆ ਨੀਂਹ ਪੱਥਰ

ਵਿਧਾਇਕ ਮਾਲੇਰਕੋਟਲਾ ਨੇ 25 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਆਧੁਨਿਕ ਸੁਵਿਧਾ ਨਾਲ ਲੈਸ ਕਮਿਊਨਿਟੀ ਸੈਂਟਰ ਦਾ ਰੱਖਿਆ ਨੀਂਹ ਪੱਥਰ

ਮਾਲੇਰਕੋਟਲਾ, 1 ਜੂਨ:

                    ਮਾਲੇਰਕੋਟਲਾ ਵਿਧਾਨ ਸਭਾ ਹਲਕੇ ਦੀ ਲੋਕ ਭਲਾਈ ਲਈ ਸਮਰਪਿਤ ਯਤਨ ਕਰ ਰਹੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਅੱਜ ਇਥੇ 25 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਇੱਕ ਆਧੁਨਿਕ ਸੁਵਿਧਾ ਯੁਕਤ ਕਮਿਊਨਿਟੀ ਸੈਂਟਰ ਦੀ ਨੀਂਹ ਪੱਥਰ ਰੱਖ ਕੇ ਇਲਾਕੇ ਦੇ ਲੋਕਾਂ ਨੂੰ ਇੱਕ ਵਧੀਆ ਸੁਗਾਤ ਦਿੱਤੀ ।

              ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਹ ਕਮਿਊਨਿਟੀ ਸੈਂਟਰ ਦੀ ਬਹੁ ਮੰਜਲੀ ਇਮਾਰਤ ਨਵੇ ਢੰਗ ਨਾਲ  ਵਿਕਸਤ ਕੀਤਾ ਜਾਵੇਗਾ ਜਿਸ ਵਿੱਚ ਆਧੁਨਿਕ ਸਹੂਲਤਾਂ, ਵੱਡਾ ਹੋਲ, ਮੀਟਿੰਗ ਰੂਮ, ਪਾਣੀ ਤੇ ਸਫਾਈ ਲਈ ਲਾਜ਼ਮੀ ਵਿਵਸਥਾਵਾਂ ਅਤੇ ਵਧੀਆ ਬੈਠਕ ਸਹੂਲਤ ਉਪਲਬਧ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਸੈਂਟਰ ਇਲਾਕੇ ਦੇ ਲੋਕਾਂ ਨੂੰ ਸਮਾਜਿਕ ਸਮਾਗਮਾਂ, ਸਾਂਝੇ ਸਮਾਗਮਾਂ ਲਈ ਇਕ ਸੁਵਿਧਾਜਨਕ ਸਥਾਨ ਪ੍ਰਦਾਨ ਕਰੇਗਾ।

              ਡਾ. ਜਮੀਲ ਉਰ ਰਹਿਮਾਨ ਨੇ ਇਹ ਵੀ ਐਲਾਨ ਕੀਤਾ ਕਿ ਇਸ ਨਵੇਂ ਕਮਿਊਨਿਟੀ ਸੈਂਟਰ ਮੀਡੀਆ ਵਰਗ ਲਈ ਵਿਸ਼ੇਸ਼ ਤੌਰ 'ਤੇ ਇੱਕ ਪ੍ਰੈਸ ਕਲੱਬ ਵੀ ਸਥਾਪਿਤ ਕੀਤਾ ਜਾਵੇਗਾ ਜੋ ਕਿ ਮਾਲੇਰਕੋਟਲਾ ਦੇ ਸਮੂਹ ਪੱਤਰਕਾਰਾਂ ਲਈ ਉਪਯੋਗੀ ਬਾਸਤ ਹੋਵੇਗਾ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਦੇ ਪੱਤਰਕਾਰ ਭਾਈਚਾਰੇ ਨੇ ਹਰ ਸਮੇਂ ਇਮਾਨਦਾਰੀ ਅਤੇ ਸਮਰਪਣ ਨਾਲ ਲੋਕਾਂ ਦੀ ਆਵਾਜ਼ ਉੱਚੀ ਕੀਤੀ ਹੈ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਲੋਕਾਂ ਤੱਕ ਪੁਜਦੀਆਂ ਕਰਨ ਲਈ ਅਹਿਮ ਰੋਲ ਅਦਾ ਕੀਤਾ ਹੈ ਤਾਂ ਜੋ ਲੋਕਾਂ ਦੀਆਂ ਜਰੂਰਤਾਂ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਅਤੇ ਲੋਕ ਭਲਾਈ ਸਕੀਮਾਂ ਉਲੀਕੀਆਂ ਜਾਣ । ਪੱਤਰਕਾਰ ਭਾਈਚਾਰੇ ਨੂੰ ਉਨ੍ਹਾਂ ਦੇ ਸਾਰਥਕ ਉਪਰਾਲਿਆਂ ਸਦਕਾ ਅਤੇ ਵਧੀਆ ਕੰਮਕਾਜ ਵਾਲਾ ਸਾਂਝਾ ਸਥਾਨ ਮਿਲਣੀ ਚਾਹੀਦੀ ਹੈ। ਇਹ ਪ੍ਰੈਸ ਕਲੱਬ ਉਨ੍ਹਾਂ ਲਈ ਸੂਚਨਾ ਸਾਂਝਾ ਕਰਨ, ਮੀਟਿੰਗਾਂ ਕਰਨ ਅਤੇ ਰੋਜ਼ਾਨਾ ਕੰਮ ਸੰਬੰਧੀ ਗਤੀਵਿਧੀਆਂ ਲਈ ਉਪਯੋਗੀ ਸਾਬਤ ਹੋਵੇਗਾ।

           ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਲੇਰਕੋਟਲਾ ਸ਼ਹਿਰ ਦੇ ਵਿਕਾਸ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਹ ਪ੍ਰਾਜੈਕਟ ਵੀ ਉਸੇ ਲੜੀ ਦਾ ਹਿੱਸਾ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਵਿਕਾਸੀ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੰਮ ਦੀ ਗੁਣਵੱਤਾ ਅਤੇ ਤਿਆਰੀ ਵਿੱਚ ਕੋਈ ਵੀ ਕਮੀ ਨਾ ਰਹੇ ਅਤੇ ਇਸ ਪ੍ਰੋਜੈਕਟ ਨੂੰ ਨਿਸ਼ਚਿਤ ਸਮੇਂ ਦੇ ਅੰਦਰ ਪੂਰਾ ਕੀਤਾ ਜਾਵੇ।

ਇਸ ਸਮਾਰੋਹ ਵਿੱਚ ਨਗਰ ਕੌਂਸਲ ਮਾਲੇਰਕੋਟਲਾ ਦੇ ਅਧਿਕਾਰੀ, ਇੰਜੀਨੀਅਰਿੰਗ ਸਟਾਫ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ, ਪੱਤਰਕਾਰ ਅਤੇ ਇਲਾਕੇ ਦੇ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਰਹੇ। ਲੋਕਾਂ ਨੇ ਵੀ ਇਸ ਨਵੇਂ ਕਮਿਊਨਿਟੀ ਸੈਂਟਰ ਲਈ ਵਿਧਾਇਕ ਡਾ.ਜਮੀਲ ਉਰ ਰਹਿਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸਥਾਨ ਮਾਲੇਰਕੋਟਲਾ ਦੇ ਲੋਕਾਂ ਅਤੇ ਪੱਤਰਕਾਰ ਭਾਈਚਾਰੇ ਲਈ  ਬਹੁਤ ਹੀ ਲਾਭਕਾਰੀ ਸਾਬਤ ਹੋਵੇਗਾ। ਇਸ ਉਪਰੰਤ ਵਿਧਾਇਕ ਮਾਲੇਰਕੋਟਲਾ ਨੇ ਸਥਾਨਕ ਮਦੇਵੀ ਰੋਡ ਵਿਖੇ ਲੇਬਰ ਸੈਡ ਦਾ ਉਦਘਾਟਨ ਵੀ ਕੀਤਾ ।

Tags:

Advertisement

Latest News

ਐਮਰਜੈਂਸੀ ਦੀ ਉਡੀਕ ਨਾ ਕਰੋ, ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾਓ: ਭਗਵੰਤ ਮਾਨ ਸਰਕਾਰ ਵੱਲੋਂ ਅਪੀਲ ਐਮਰਜੈਂਸੀ ਦੀ ਉਡੀਕ ਨਾ ਕਰੋ, ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾਓ: ਭਗਵੰਤ ਮਾਨ ਸਰਕਾਰ ਵੱਲੋਂ ਅਪੀਲ
*ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ...
ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ
ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ
ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ : ਮੋਹਿੰਦਰ ਭਗਤ
ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੁਆਰਾ ਆਯੋਜੀਤ ਪ੍ਰਿੰਸੀਪਲ–ਅਧਿਆਪਕ ਐਜੂਕਾਂਕਲੇਵ, ਆਰਟੀਫੀਸ਼ਲ ਇੰਟੈਲੀਜੈਂਸ ’ਤੇ ਚਰਚਾ
ਭਾਜਪਾ ਪਿਛਲੇ ਦਰਵਾਜ਼ੇ ਤੋਂ ਨਿਯੁਕਤੀਆਂ ਰਾਹੀਂ ਪੰਜਾਬ ਦੇ ਆਪਣੇ ਸਰੋਤਾਂ 'ਤੇ ਕੰਟਰੋਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਬਲਤੇਜ ਪੰਨੂ
‘ਆਪ’ ਸਾਂਸਦ ਅਸ਼ੋਕ ਮਿੱਤਲ ਦੇ ਟਿਕਾਣਿਆਂ 'ਤੇ ਈਡੀ ਦੀ ਰੇਡ 'ਤੇ ਕੇਜਰੀਵਾਲ ਬੋਲੇ -ਮੋਦੀ ਜੀ ਨੇ ਪੰਜਾਬ ਵਿੱਚ ਸ਼ੁਰੂ ਕਰ ਦਿੱਤੀ ਚੋਣਾਂ ਦੀ ਤਿਆਰੀ