ਵਿਧਾਇਕ ਬਣਾਂਵਾਲੀ ਵੱਲੋਂ ਹਲਕਾ ਸਰਦੂਲਗੜ੍ਹ ਵਿਖੇ 8 ਕਰੋੜ 11 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ ਸੜਕਾਂ ਦਾ ਉਦਘਾਟਨ

ਵਿਧਾਇਕ ਬਣਾਂਵਾਲੀ ਵੱਲੋਂ ਹਲਕਾ ਸਰਦੂਲਗੜ੍ਹ ਵਿਖੇ 8 ਕਰੋੜ 11 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ ਸੜਕਾਂ ਦਾ ਉਦਘਾਟਨ


ਸਰਦੂਲਗੜ੍ਹ/ਮਾਨਸਾ, 06 ਅਕਤੂਬਰ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਹਮੇਸ਼ਾ ਵਚਨਬੱਧ ਹੈ। ਆਪਣੇ ਹਲਕੇ ਦਾ ਵਿਕਾਸ ਕਰਨਾ ਮੇਰੀ ਪਹਿਲੀ ਜ਼ਿੰਮੇਵਾਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਸਰਦੂਲਗੜ੍ਹ ਸ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਹਲਕੇ ਦੀਆਂ 8 ਕਰੋੜ 11 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ ਸੜਕਾਂ ਦਾ ਉਦਘਾਟਨ ਕਰਨ ਮੌਕੇ ਕੀਤਾ।
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਉਹ ਧੰਨਵਾਦੀ ਹਨ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਚੇਅਰਮੈਨ ਮੰਡੀਕਰਨ ਬੋਰਡ ਪੰਜਾਬ ਸ. ਹਰਚੰਦ ਸਿੰਘ ਬਰਸਟ ਦੇ ਜਿਨ੍ਹਾਂ ਨੇ ਸੂਬੇ ਭਰ ਦੀਆਂ 19 ਹਜ਼ਾਰ ਕਿਲੋਮੀਟਰ ਤੋਂ ਵੱਧ ਪੇਂਡੂ ਲਿੰਕ ਸੜ੍ਹਕਾਂ ਦੀ ਰਿਪੇਅਰ ਅਤੇ ਅਪਗ੍ਰੇਡੇਸ਼ਨ ਅਧੀਨ ਸ਼ਲਾਘਾਯੋਗ ਕਾਰਜ ਕੀਤਾ ਹੈ।
ਵਿਧਾਇਕ ਬਣਾਂਵਾਲੀ ਨੇ ਦੱਸਿਆ ਕਿ ਪਿੰਡ ਤਲਵੰਡੀ ਅਕਲੀਆ ਦੀ ਫਿਰਨੀ 46.45 ਲੱਖ ਰੁਪਏ, ਪਿੰਡ ਬਹਿਣੀਵਾਲ ਤੋਂ ਚਹਿਲਾਵਾਲੀ ਤੋਂ ਕਮਾਲੂ ਸਵੈਚ 115.2 ਲੱਖ,  ਜੌੜਕੀਆਂ ਤੋਂ ਨੰਗਲਾ 43.52 ਲੱਖ, ਰਾਮਾਨੰਦੀ ਤੋਂ ਭਲਾਈਕੇ ਤੋਂ ਜਟਾਣਾ ਖੁਰਦ ਤੋਂ ਘੁੱਦੂਵਾਲਾ ਅਤੇ ਫਿਰਨੀ ਭਲਾਈਕੇ 211.17 ਲੱਖ, ਝੰਡਾ ਕਲਾਂ ਤੋਂ ਨਾਹਰਾਂ 97.63 ਲੱਖ, ਝੰਡਾ ਕਲਾਂ ਤੋਂ ਰੋੜਕੀ 93.16 ਲੱਖ, ਝੰਡਾ ਕਲਾਂ ਤੋਂ ਭਰੋਖਾ (ਹਰਿਆਣਾ ਬਾਰਡਰ ਤੱਕ) 86.92 ਲੱਖ, ਸਰਦੂਲਗੜ੍ਹ ਸਿਰਸਾ ਰੋਡ ਤੋਂ ਝੰਡਾ ਕਲਾਂ ਅਤੇ ਫਿਰਨੀ ਝੰਡਾ ਕਲਾਂ 117.25 ਲੱਖ ਰੁਪਏ ਦੀ ਲਾਗਤ ਨਾਲ ਬਣਾਈਆ ਗਈਆਂ ਹਨ। ਉਨ੍ਹਾਂ ਕਿਹਾ ਕਿ ਬਾਕੀ ਸੜਕਾਂ ਦੇ ਵਿਕਾਸ ਕਾਰਜ ਵੀ ਆਉਣ ਵਾਲੇ ਦਿਨਾਂ ਵਿਚ ਕਰਵਾਏ ਜਾਣਗੇ।
ਇਸ ਮੌਕੇ ਐਸ.ਈ ਵਿਪਨ ਖੰਨਾ,ਐਸ.ਡੀ.ਓ ਚਮਕੌਰ ਸਿੰਘ ਤੇ ਐਸ.ਡੀ.ਓ ਅਮਨਵੀਰ ਸਿੰਘ, ਸਬੰਧਤ ਜੇ.ਈ , ਡਾਇਰੈਕਟਰ ਗੁਰਸੇਵਕ ਸਿੰਘ ਝੁਨੀਰ, ਪਿੰਡਾਂ ਦੇ ਸਰਪੰਚ ਸਾਹਿਬਾਨ, ਸਮੂਹ ਪੰਚਾਇਤਾਂ, ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ, ਪਿੰਡਾਂ ਦੇ ਅਹੁਦੇਦਾਰ ਮੌਜੂਦ ਸਨ।
 
 

Advertisement

Latest News

ਸ਼ਹਿਨਾਜ਼ ਗਿੱਲ ਦੀ ਪੰਜਾਬੀ ਫਿਲਮ 'ਇੱਕ ਕੁੜੀ' ਸਿਨੇਮਾਘਰ ਵਿੱਚ ਇਸ ਸਮੇਂ ਕਾਫੀ ਚੰਗਾ ਪ੍ਰਦਰਸ਼ਨ ਕਰ ਰਹੀ ਹੈ ਸ਼ਹਿਨਾਜ਼ ਗਿੱਲ ਦੀ ਪੰਜਾਬੀ ਫਿਲਮ 'ਇੱਕ ਕੁੜੀ' ਸਿਨੇਮਾਘਰ ਵਿੱਚ ਇਸ ਸਮੇਂ ਕਾਫੀ ਚੰਗਾ ਪ੍ਰਦਰਸ਼ਨ ਕਰ ਰਹੀ ਹੈ
Patiala,12,NOV,2025,(Azad Soch News):-  ਸ਼ਹਿਨਾਜ਼ ਗਿੱਲ ਦੀ ਪੰਜਾਬੀ ਫਿਲਮ 'ਇੱਕ ਕੁੜੀ' ਸਿਨੇਮਾਘਰ ਵਿੱਚ ਇਸ ਸਮੇਂ ਕਾਫੀ ਚੰਗਾ ਪ੍ਰਦਰਸ਼ਨ ਕਰ ਰਹੀ ਹੈ।...
ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਮੰਗਲਵਾਰ ਨੂੰ ਅਫਰੀਕਾ ਦੇ ਦੋ ਦੇਸ਼ਾਂ ਦੀ ਆਪਣੀ ਯਾਤਰਾ ਦੇ ਆਖਰੀ ਪੜਾਅ ਵਿੱਚ ਬੋਤਸਵਾਨਾ ਦੀ ਰਾਜਧਾਨੀ ਗਬੋਰੋਨ ਪਹੁੰਚੇ
Chandigarh Sports News: ਵਿਵੇਕ ਹਾਈ ਸਕੂਲ ਦੀਆਂ ਟੀਮਾਂ ਸੈਕਟਰ 42 ਦੋ ਵਰਗਾਂ ਦੇ ਫਾਈਨਲ ਵਿੱਚ
ਹਰਿਆਣਾ ਵਿੱਚ ਸਿਰਸਾ, ਭਿਵਾਨੀ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਠੰਢ ਅਤੇ ਸ਼ੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ
Samsung ਦਾ 50MP ਕੈਮਰੇ ਵਾਲਾ ਫਲੈਗਸ਼ਿਪ ਸਮਾਰਟਫੋਨ Samsung Galaxy S23 5G
ਮੋਟੀ ਇਲਾਇਚੀ ਦੇ ਕਈ ਸਿਹਤਮੰਦ ਫਾਇਦੇ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-11-2025 ਅੰਗ 592