ਵਿਧਾਇਕ ਸ੍ਰੀ ਜਗਦੀਪ ਸਿੰਘ ਗੋਲਡੀ ਕੰਬੋਜ਼ ਨੇ ਪਿੰਡ ਟਾਹਲੀਵਾਲਾ ਜੱਟਾ ਦੇ ਅਪਗ੍ਰੇਡ (ਮਿਡਲ ਤੋਂ ਹਾਈ) ਸਕੂਲ ਦਾ ਕੀਤਾ ਉਦਘਾਟਨ

ਵਿਧਾਇਕ ਸ੍ਰੀ ਜਗਦੀਪ ਸਿੰਘ ਗੋਲਡੀ ਕੰਬੋਜ਼ ਨੇ ਪਿੰਡ ਟਾਹਲੀਵਾਲਾ ਜੱਟਾ ਦੇ ਅਪਗ੍ਰੇਡ (ਮਿਡਲ ਤੋਂ ਹਾਈ) ਸਕੂਲ ਦਾ ਕੀਤਾ ਉਦਘਾਟਨ

ਜ਼ਲਾਲਾਬਾਦਫਾਜ਼ਿਲਕਾ 9 ਦਸੰਬਰ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਵੱਲੋਂ ਸਿਖਿਆ ਦੇ ਖੇਤਰ ਵਿਚ ਇਤਿਹਾਸਲ ਫੈਸਲੇ ਲਏ ਜਾ ਰਹੇ ਹਨ। ਇਸੇ ਲੜੀ ਤਹਿਤ ਸਿਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿਖਿਆ ਵਿਭਾਗ ਨਵੀਆਂ ਬੁਲੰਦੀਆਂ ਛੂ ਰਿਹਾ ਹੈ। ਪਿਛਲੇ ਦਿਨੀ ਮੌਜੂਦਾ ਪੰਜਾਬ ਸਰਕਾਰ ਵੱਲੋਂ ਪਹਿਲਕਦਮੀਆਂ ਕਰਦਿਆਂ ਹਲਕਾ ਜਲਾਲਾਬਾਦ ਅਧੀਨ ਪੈਂਦੇ ਸਰਕਾਰੀ ਮਿਡਲ ਸਕੂਲ ਟਾਹਲੀਵਾਲਾ ਜੱਟਾਂ ਨੂੰ ਹਾਈ ਸਕੂਲ ਦੇ ਪੱਧਰ ਤੱਕ ਅਪਗੇ੍ਰਡ ਕੀਤਾ ਗਿਆ ਜਿਸ ਦਾ ਉਦਾਘਾਟਨ ਵਿਧਾਇਕ ਸ੍ਰੀ ਜਗਦੀਪ ਸਿੰਘ ਗੋਲਡੀ ਕੰਬੋਜ਼ ਵੱਲੋਂ ਰਸਮੀ ਤੌਰ *ਤੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ, ਸਕੂਲ ਸਟਾਫ ਅਤੇ ਬਚਿਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ

ਇਸ ਦੌਰਾਨ ਵਿਧਾਇਕ ਸ੍ਰੀ ਜਗਦੀਪ ਸਿੰਘ ਗੋਲਡੀ ਕੰਬੋਜ਼ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਲ 1954 ਵਿਚ ਸਕੂਲ ਦੀ ਸਿਰਜਣਾ ਹੋਈ ਸੀ, 70 ਸਾਲ ਬਾਅਦ ਇਸ ਸਕੂਲ ਨੁੰ ਅਪ੍ਰੇਡ ਕੀਤਾ ਗਿਆ ਹੈ ਜਿਸ ਨਾਲ ਇਲਾਕੇ ਅੰਦਰ ਕਾਫੀ ਰਾਹਤ ਮਹਿਸੂਸ ਕੀਤੀ ਜਾ ਰਹੀ ਹੈ। ੳਨ੍ਹਾਂ ਕਿਹਾ ਕਿ ਅਪ੍ਰੇਗੇਡੇਸ਼ਨ ਹੋਣ ਨਾਲ ਬਚਿਆਂ ਨੂੰ ਮਿਡਲ ਤੱਕ ਦੀ ਸਿਖਿਆ ਤੋਂ ਬਾਅਦ ਉਚੇਰੀ ਪੜ੍ਹਾਈ ਲਈ ਦੂਸਰੇ ਸਕੂਲ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਸਕੂਲੀ ਬਚਿਆਂ ਵੱਲੋਂ ਇਸ ਪ੍ਰਾਪਤੀ ਨੂੰ ਲੈ ਕੇ ਕਾਫੀ ਖੁਸ਼ੀ ਮਹਿਸੂਸ ਕੀਤੀ ਜਾ ਰਹੀ ਹੈ।

ਸ੍ਰੀ ਗੋਲਡੀ ਕੰਬੋਜ ਨੇ ਕਿਹਾ ਕਿ ਬਚਿਆਂ ਦੇ ਨਾਲ-ਨਾਲ ਮਾਪਿਆਂ ਅੰਦਰ ਵੀ ਕਾਫੀ ਉਤਸਾਹ ਨਜਰ ਆ ਰਿਹਾ ਹੈ । ਉਨ੍ਹਾਂ ਕਿਹਾ ਕਿ ਮਿਡਲ ਤੱਕ ਦੀ ਸਿਖਿਆ ਤੋਂ ਬਾਅਦ ਉਹ ਚਿੰਤਿਤ ਮਹਿਸੂਸ ਕਰਦੇ ਸਨ ਕਿ ਉਚੇਰੀ ਪੜਾਈ ਲਈ ਕਿਸੇ ਹੋਰ ਬਾਹਰ ਸਕੂਲ ਵਿਖੇ ਜਾਣਾ ਪਵੇਗਾ, ਹੁਣ ਸਕੂਲ ਦੇ ਹਾਈ ਹੋਣ ਨਾਲ ਉਹ ਚਿੰਤਾਮੁਕਤ ਹੋ ਗਏ ਹਨ। ਇਸ ਦੇ ਨਾਲ-ਨਾਲ ਸਕੂਲ ਸਟਾਫ ਵੀ ਬਹੁਤ ਖੁਸ਼ ਹੋਇਆ ਹੈ ਕਿ ਉਨ੍ਹਾਂ ਦੇ ਸਕੂਲ ਵਿਚ ਵੀ ਬਾਕੀ ਸਕੂਲਾਂ ਵਾਂਗ ਹੋਰ ਸਹੂਲਤਾਂ ਉਪਲਬਧ ਹੋਣਗੀਆਂ।

ਵਿਧਾਇਕ ਜ਼ਲਾਲਾਬਾਦ ਨੇ ਕਿਹਾ ਕਿ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਸਿਖਿਆ ਮੰਤਰੀ ਦਾ ਬਹੁਤ ਧੰਨਵਾਦ ਕਰਦੇ ਹਨ ਜੋ ਜਲਾਲਾਬਾਦ ਹਲਕੇ ਨੂੰ ਵਿਕਾਸ ਦੀ ਪ੍ਰਗਤੀ ਵੱਲ ਲਿਜਾ ਰਹੇ ਹਨ।ਉਨ੍ਹਾਂ ਕਿਹਾ ਕਿ ਸਿਖਿਆ ਤੇ ਸਿਹਤ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਸਨ ਜਿਨ੍ਹਾਂ *ਤੇ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਗਏ ਹਨ। 

Tags:

Advertisement

Latest News

ਜਤਿੰਦਰ ਪਾਲ ਮਲਹੋਤਰਾ ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਜਤਿੰਦਰ ਪਾਲ ਮਲਹੋਤਰਾ ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ
Chandigarh,16 JAN,2025,(Azad Soch News):- ਜਤਿੰਦਰ ਪਾਲ ਮਲਹੋਤਰਾ (Jitendra Pal Malhotra) ਨੂੰ ਮੁੜ ਚੰਡੀਗੜ੍ਹ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ,ਮੌਜੂਦਾ...
ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਚਾਕੂ ਨਾਲ ਹਮਲਾ,ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ
ਕਾਂਗਰਸ ਨੇ ਬੁੱਧਵਾਰ (15 ਜਨਵਰੀ) ਰਾਤ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ 5 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 16-01-2025 ਅੰਗ 690
ਕੈਨੇਡੀਅਨ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਵਿਦੇਸ਼ੀ ਕਾਮਿਆਂ ਦੇ ਜੀਵਨ ਸਾਥੀਆਂ ਲਈ ਓਪਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਬਦਲਾਅ ਕੀਤਾ
15 ਦਿਨਾਂ ਦੀਆਂ ਛੁੱਟੀਆਂ ਤੋਂ ਬਾਅਦ ਦਿੱਲੀ ਅਤੇ ਹਰਿਆਣਾ ਵਿੱਚ 16 ਜਨਵਰੀ, 2025 ਤੋਂ ਸਕੂਲ ਖੁੱਲ੍ਹਣਗੇ
Farmers Protest: ਖਨੌਰੀ ਬਾਰਡਰ ’ਤੇ ਕਾਲੇ ਚੋਲੇ ਪਾ ਕੇ ਮਰਨ ਵਰਤ ’ਤੇ ਬੈਠੇ 111 ਕਿਸਾਨ