ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਕਰੀਬ 01 ਕਰੋੜ 33 ਲੱਖ ਦੀ ਲਾਗਤ ਵਾਲੀ ਜਲ ਸਪਲਾਈ ਸਕੀਮ ਦਾ ਪਿੰਡ ਰਾਮਪੁਰਾ ਵਿਖੇ ਰੱਖਿਆ ਨੀਂਹ ਪੱਥਰ

ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਕਰੀਬ 01 ਕਰੋੜ 33 ਲੱਖ ਦੀ ਲਾਗਤ ਵਾਲੀ ਜਲ ਸਪਲਾਈ ਸਕੀਮ ਦਾ ਪਿੰਡ ਰਾਮਪੁਰਾ ਵਿਖੇ ਰੱਖਿਆ ਨੀਂਹ ਪੱਥਰ

ਭਵਾਨੀਗੜ੍ਹ, 09 ਜੁਲਾਈ

ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਰਾਮਪੁਰਾ ਵਿਖੇ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਪਿੰਡ ਰਾਮਪੁਰਾ ਵਿਖੇ ਕਰੀਬ 01 ਕਰੋੜ 33 ਲੱਖ ਦੀ ਲਾਗਤ ਵਾਲੀ ਜਲ ਸਪਲਾਈ ਸਕੀਮ ਦਾ ਨੀਂਹ ਪੱਥਰ ਰੱਖਿਆ।

ਇਸ ਸਕੀਮ ਤਹਿਤ ਪਿੰਡ ਵਿੱਚ ਟਿਊਬਵੈੱਲ, ਟੈਂਕੀ, ਵਾਟਰ ਸਪਲਾਈ ਕੁਨੈਕਸ਼ਨ, ਸੋਲਰ ਪੈਨਲ ਤੇ ਹੋਰ ਲੋੜੀਂਦਾ ਸਾਜੋ ਸਾਮਾਨ ਸਰਕਾਰ ਵੱਲੋਂ ਲਾਇਆ ਜਾਵੇਗਾ ਅਤੇ ਕਲੋਰੀਨ ਪਾ ਕੇ ਹੀ ਪਾਣੀ ਲੋਕਾਂ ਤਕ ਸਪਲਾਈ ਕੀਤਾ ਜਾਵੇਗਾ। ਲੋਕਾਂ ਨੂੰ ਪੂਰਾ ਸ਼ੁੱਧ ਪਾਣੀ ਮਿਲੇਗਾ ਤੇ ਇਸ ਨਾਲ ਉਹ ਬਿਮਾਰੀਆਂ ਤੋਂ ਵੀ ਬਚੇ ਰਹਿਣਗੇ।

ਨੀਂਹ ਪੱਥਰ ਰੱਖਣ ਸਬੰਧੀ ਰੱਖੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਮੁਸ਼ਕਲਾਂ ਦੇ ਹੱਲ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸੇ ਲੜੀ ਤਹਿਤ ਇਹ ਪ੍ਰੋਜੈਕਟ ਲਿਆਂਦੇ ਗਏ ਹਨ, ਜਿਨ੍ਹਾਂ ਨੂੰ ਕਿ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਤੇ ਪ੍ਰੋਜੈਕਟਾਂ ਦੇ ਮਿਆਰ ਬਾਬਤ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਸ਼੍ਰੀਮਤੀ ਭਰਾਜ ਨੇ ਕਿਹਾ ਕਿ ਜਦੋਂ ਕਰਨ ਵਾਲਿਆਂ ਦੀ ਨੀਅਤ ਸਾਫ ਹੋਵੇ ਤਾਂ ਕਿਸੇ ਵੀ ਕੰਮ ਵਿੱਚ ਅੜਿੱਕਾ ਨਹੀਂ ਲਗਦਾ ਤੇ ਸਾਰੇ ਕਾਰਜ ਬਹੁਤ ਵਧੀਆ ਢੰਗ ਨਾਲ ਸਿਰੇ ਚੜ੍ਹਦੇ ਹਨ। ਪੰਜਾਬ ਸਰਕਾਰ ਵੀ ਨੇਕ ਨੀਅਤ ਨਾਲ ਦਿਨ ਰਾਤ ਇੱਕ ਕਰ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰ ਰਹੀ ਹੈ। ਇਸ ਪ੍ਰੋਜੈਕਟ ਦੀ ਮੰਗ ਪਿੰਡ ਵਾਸੀਆਂ ਵੱਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਸੀ ਤੇ ਅੱਜ ਇਥੋਂ ਦੇ ਲੋਕਾਂ ਦੀ ਚਿਰਕੋਣੀ ਮੰਗ ਪੂਰੀ ਹੋਣ ਜਾ ਰਹੀ ਹੈ।

ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਮਾਣ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਅਤੇ ਜੇਕਰ ਕਿਤੇ ਕੋਈ ਤਰੁਟੀ ਲਗਦੀ ਹੈ ਤਾਂ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਹਨਾਂ ਨੇ ਭਰੋਸਾ ਦਿਵਾਇਆ ਕਿ ਇਹ ਪ੍ਰੋਜੈਕਟ ਤੈਅ ਸਮੇਂ ਵਿੱਚ ਪੂਰੇ ਕਰ ਕੇ ਲੋਕ ਅਰਪਿਤ ਕੀਤਾ ਜਾਵੇਗਾ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਨੇ ਅਪਣੇ ਹੁਣ ਤਕ ਦੇ ਕਾਰਜ ਕਾਲ ਦੌਰਾਨ ਮਿਸਾਲੀ ਕੰਮ ਕੀਤਾ ਹੈ ਤੇ ਅੱਗੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ।

ਇਸ ਮੌਕੇ ਉਹਨਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਤੇ ਉਹਨਾਂ ਵਿਚੋਂ ਕਈ ਮੌਕੇ ਉੱਤੇ ਹੀ ਹੱਲ ਕੀਤੀਆਂ ਤੇ ਬਾਕੀਆਂ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।

ਇਸ ਮੌਕੇ ਸ. ਤਰਲੋਕ ਸਿੰਘ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਵੱਖ ਵੱਖ ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।

Tags:

Related Posts

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ