ਪਿੰਡ ਬੀਂਬੜ ਵਿਖੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ 90 ਪ੍ਰਾਪਰਟੀ ਕਾਰਡ ਸੌਂਪੇ

ਪਿੰਡ ਬੀਂਬੜ ਵਿਖੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ 90 ਪ੍ਰਾਪਰਟੀ ਕਾਰਡ ਸੌਂਪੇ

ਭਵਾਨੀਗੜ੍ਹ, 09 ਅਪ੍ਰੈਲ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬੀਂਬੜ ਵਿਖੇ ਵਿਸ਼ੇਸ਼ ਸਮਾਗਮ ਦੌਰਾਨ
ਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਮਾਲਕੀ ਦੇ 90 ਪ੍ਰਾਪਰਟੀ ਕਾਰਡ ਲਾਭਪਾਤਰੀਆਂ ਨੂੰ ਸੌਂਪੇ ਗਏ। ਇਸ ਮੌਕੇ ਪਿੰਡ ਵਾਸੀਆਂ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ ਅਤੇ ਲੋਕਾਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਖੁੱਲ੍ਹ ਕੇ ਸਾਰਾਹਨਾ ਕੀਤੀ।

ਵਿਧਾਇਕ ਭਰਾਜ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਹਰ ਇੱਕ ਨੂੰ ਮਾਲਕੀ ਹੱਕ” ਦੇ ਸਿਧਾਂਤ 'ਤੇ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਕੋਈ ਵੀ ਪਰਿਵਾਰ ਆਪਣੇ ਘਰ ਜਾਂ ਪਲਾਟ ਉੱਤੇ ਕਾਨੂੰਨੀ ਹੱਕ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਦੱਸਿਆ ਕਿ ਕਈ ਪਰਿਵਾਰ ਸਾਲਾਂ ਤੋਂ ਇਨ੍ਹਾਂ ਪਲਾਟਾਂ 'ਤੇ ਰਹਿ ਰਹੇ ਸਨ ਪਰ ਮਾਲਕੀ ਦੇ ਦਸਤਾਵੇਜ਼ ਨਾ ਹੋਣ ਕਾਰਨ ਉਨ੍ਹਾਂ ਨੂੰ ਵੱਖ ਵੱਖ ਸਹੂਲਤਾਂ ਤੋਂ ਵਾਂਝਾ ਰਹਿਣਾ ਪੈਂਦਾ ਸੀ। ਹੁਣ ਇਹ ਕਾਰਡ ਮਿਲਣ ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਦੂਰ ਹੋਣਗੀਆਂ।

ਉਨ੍ਹਾਂ ਹੋਰ ਕਿਹਾ ਕਿ ਇਹ ਪਹਿਲ ਸਿਰਫ਼ ਕਾਗਜ਼ੀ ਕਾਰਵਾਈ ਨਹੀਂ, ਸਗੋਂ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਮਾਲਕੀ ਹੱਕ ਮਿਲਣ ਨਾਲ ਲੋਕ ਆਪਣੇ ਘਰਾਂ ਦੀ ਮੁਰੰਮਤ, ਨਵੀਂ ਉਸਾਰੀ ਅਤੇ ਹੋਰ ਵਿਕਾਸੀ ਕੰਮ ਆਤਮਵਿਸ਼ਵਾਸ ਨਾਲ ਕਰ ਸਕਣਗੇ।

ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵੱਖ-ਵੱਖ ਯੋਜਨਾਵਾਂ ਲਾਗੂ ਕਰ ਰਹੀ ਹੈ, ਜਿਨ੍ਹਾਂ ਵਿੱਚ ਸੜਕਾਂ, ਪੀਣਯੋਗ ਪਾਣੀ, ਸਿੱਖਿਆ, ਸਿਹਤ ਅਤੇ ਸਫਾਈ ਸਹੂਲਤਾਂ ਨੂੰ ਪ੍ਰਾਥਮਿਕਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਹੋਰ ਕਦਮ ਚੁੱਕੇ ਜਾਣਗੇ ਤਾਂ ਜੋ ਹਰ ਵਰਗ ਤੱਕ ਸਰਕਾਰੀ ਲਾਭ ਪਹੁੰਚ ਸਕੇ।

ਇਸ ਮੌਕੇ ਕਾਰਡ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਆਪਣੀ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਇਤਿਹਾਸਕ ਪਲ ਹੈ ਅਤੇ ਹੁਣ ਉਹ ਆਪਣੇ ਘਰਾਂ ਨੂੰ ਕਾਨੂੰਨੀ ਤੌਰ 'ਤੇ ਆਪਣਾ ਮੰਨ ਸਕਦੇ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਭਰਾਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਉਨ੍ਹਾਂ ਦੇ ਜੀਵਨ ਵਿੱਚ ਸਥਿਰਤਾ ਅਤੇ ਸੁਰੱਖਿਆ ਆਈ ਹੈ।

ਸਮਾਗਮ ਦੌਰਾਨ ਪੰਚਾਇਤ ਮੈਂਬਰਾਂ, ਸਥਾਨਕ ਪ੍ਰਤੀਨਿਧੀਆਂ, ਵਿਭਾਗੀ ਅਧਿਕਾਰੀਆਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਰਹੇ। 

Advertisement

Latest News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ; 10 ਅਪ੍ਰੈਲ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਜਗਰਾਉਂ ਦੇ ਸ਼ਰਧਾਲੂਆਂ...
ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ
ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ
ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰਾਜ ਚੋਣ ਕਮਿਸ਼ਨ ਵੱਲੋਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਆਮ/ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ