ਲੋਕ ਮਿਲਣੀ ਮੁਹਿੰਮ ਤਹਿਤ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੋ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਹ ਪੱਥਰ ਰੱਖੇ

ਲੋਕ ਮਿਲਣੀ ਮੁਹਿੰਮ ਤਹਿਤ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੋ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਹ ਪੱਥਰ ਰੱਖੇ

ਭਵਾਨੀਗੜ੍ਹ, 15 ਜੂਨ:      ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਚਲਾਈ ਜਾ ਰਹੀ ਲੋਕ ਮਿਲਣੀ ਮੁਹਿੰਮ ਤਹਿਤ ਅੱਜ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਪਣੇ ਹਲਕੇ ਦੇ ਪਿੰਡ ਮੱਟਰਾਂ ਅਤੇ ਨਰੈਣਗੜ੍ਹ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ।

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਮੱਟਰਾਂ ਵਿਖੇ 65.64 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇੰਟਰਲਾਕਿੰਗ ਸੜਕ ਦਾ ਨੀਂਹ ਪੱਥਰ ਰੱਖਿਆ ਅਤੇ 30 ਲੱਖ ਰੁਪਏ ਦੀ ਲਾਗਤ ਨਾਲ ਵਿਛਾਈ ਜਾਣ ਵਾਲੀ ਸੀਵਰੇਜ ਪਾਈਪ ਲਾਈਨ ਦੇ ਕੰਮ ਦੀ ਵੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਹੋਣਗੀਆਂ।

ਪਿੰਡ ਨਰੈਣਗੜ੍ਹ ਵਿਖੇ ਹਲਕਾ ਵਿਧਾਇਕ ਨੇ ਸ੍ਰੀ
ਰਵਿਦਾਸ ਧਰਮਸ਼ਾਲਾ ਨੂੰ 04 ਲੱਖ ਰੁਪਏ ਅਤੇ ਸ੍ਰੀ ਵਾਲਮੀਕਿ ਧਰਮਸ਼ਾਲਾ ਨੂੰ 04 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਕੇ ਕੰਮਾਂ ਦੀ ਸ਼ੁਰੂਆਤ ਕਰਵਾਈ।

ਵਿਧਾਇਕ ਭਰਾਜ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਪਿੰਡ ਵਿੱਚ ਲੋਕਾਂ ਦੀ ਲੋੜ ਮੁਤਾਬਕ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ।

ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਜਲਦ ਹੱਲ ਕਰਨ ਲਈ ਹਦਾਇਤਾਂ ਦਿੱਤੀਆਂ। ਪਿੰਡ ਵਾਸੀਆਂ ਨੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਪਿੰਡਾਂ ਦੀ ਤਸਵੀਰ ਬਦਲੇਗੀ ਅਤੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ।

ਇਸ ਮੌਕੇ ਸਰਪੰਚ ਜਸਪਾਲ ਸਿੰਘ,ਗੁਰਚਰਨ ਸਿੰਘ ਚਹਿਲ,ਪਰਦੀਪ ਲਾਡੀ,ਸਰਪੰਚ ਸੁਖਚੈਨ ਸਿੰਘ,ਸਰਪੰਚ ਜਗਪਾਲ ਸਿੰਘ,ਗੁਰਪ੍ਰੀਤ ਸਿੰਘ,ਕੁਲਵਿੰਦਰ ਸਿੰਘ ਪਿੰਡਾਂ ਦੇ ਪਤਵੰਤੇ, ਪੰਚਾਇਤ ਮੈਂਬਰ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ। 

Advertisement

Latest News

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ
ਨਵੀਂ ਦਿੱਲੀ/ਪੰਜਾਬ, 15 ਜੂਨ          ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਦੌਰਾਨ ਈਡੀ ਪਾਰਟੀ (ਭਾਜਪਾ)...
ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ
ਭਾਜਪਾ ਦਾ ਕਾਨੂੰਨੀ ਸਲਾਹਕਾਰ ਨਸ਼ਿਆਂ ਸਮੇਤ ਫੜਿਆ ਗਿਆ: ਹਰਪਾਲ ਸਿੰਘ ਚੀਮਾ
ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ
ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ
ਲੋਕ ਮਿਲਣੀ ਮੁਹਿੰਮ ਤਹਿਤ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੋ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਹ ਪੱਥਰ ਰੱਖੇ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ