ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ ਭਵਾਨੀਗੜ੍ਹ ਵਿਖੇ ਹਾਕੀ ਐਸਟ੍ਰੋਟਰਫ ਗਰਾਊਂਡ ਦੇ ਕੰਮ ਦੀ ਸ਼ੁਰੂਆਤ

ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ ਭਵਾਨੀਗੜ੍ਹ ਵਿਖੇ ਹਾਕੀ ਐਸਟ੍ਰੋਟਰਫ ਗਰਾਊਂਡ ਦੇ ਕੰਮ ਦੀ ਸ਼ੁਰੂਆਤ

ਭਵਾਨੀਗੜ੍ਹ/ਸੰਗਰੂਰ 17 ਅਪ੍ਰੈਲ : ਪੰਜਾਬ ਵਿੱਚ ਖੇਡਾਂ ਦੇ ਵਿਕਾਸ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਗੁਰੂ ਤੇਗ ਬਹਾਦਰ ਸਟੇਡੀਅਮ, ਭਵਾਨੀਗੜ੍ਹ ਵਿਖੇ ਹਾਕੀ ਐਸਟ੍ਰੋਟਰਫ ਗਰਾਊਂਡ ਦੇ ਨਿਰਮਾਣ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ 12 ਹਾਕੀ ਐਸਟ੍ਰੋਟਰਫ (6 ਏ ਸਾਈਡ) ਕਰੀਬ 08 ਕਰੋੜ 30 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਹਨ । ਜਿਨ੍ਹਾਂ ਵਿਚੋਂ ਇੱਕ ਭਵਾਨੀਗੜ੍ਹ ਵਿਖੇ ਬਣਾਇਆ ਜਾ ਰਿਹਾ ਹੈ।

ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਦੀ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕਰਨਾ ਆਮ ਆਦਮੀ ਪਾਰਟੀ ਸਰਕਾਰ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਦੱਸਿਆ ਕਿ ਐਸਟ੍ਰੋਟਰਫ ਹਾਕੀ ਮੈਦਾਨ ਦੇ ਤਿਆਰ ਹੋਣ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਆਧੁਨਿਕ ਖੇਡ ਸਹੂਲਤਾਂ ਮਿਲਣਗੀਆਂ, ਜਿਸ ਨਾਲ ਉਹ ਆਪਣੀ ਪ੍ਰਤਿਭਾ ਨੂੰ ਨਿਖਾਰ ਕੇ ਕੌਮੀ ਅਤੇ ਕੌਮਾਤਰੀ ਪੱਧਰ ‘ਤੇ ਸੂਬੇ ਦਾ ਨਾਮ ਰੋਸ਼ਨ ਕਰਨਗੇ ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਨੌਜਵਾਨਾਂ ਨੂੰ ਸਹੀ ਦਿਸ਼ਾ ਮਿਲੇ ਅਤੇ ਉਹ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂ51ਰ ਰਹਿਣ। ਇਹ ਪ੍ਰੋਜੈਕਟ “ਨਵੀਂ ਦਿਸ਼ਾ, ਚੰਗਾ ਭਵਿੱਖ” ਦੇ ਸੰਕਲਪ ਨੂੰ ਹੋਰ ਮਜ਼ਬੂਤੀ ਦੇਵੇਗਾ।
ਭਰਾਜ ਨੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਵਿੱਚ ਖੇਡ ਮੈਦਾਨਾਂ, ਸਟੇਡੀਅਮਾਂ ਅਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੀ ਹੈ। ਮੁੱਖ ਮੰਤਰੀ ਦੀ ਦੂਰਦਰਸ਼ੀ ਸੋਚ ਸਦਕਾ ਹੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਖਿਡਾਰੀਆਂ ਲਈ ਵਧੀਆ ਮਾਹੌਲ ਤਿਆਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਸਮੂਹ ਵਲੰਟੀਅਰ, ਖੇਡ ਪ੍ਰੇਮੀਆਂ ਅਤੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਮੌਕੇ ‘ਤੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਨੌਜਵਾਨਾਂ ਦਾ ਹੌਸਲਾ ਵਧਾਇਆ ਜਾਵੇ ਅਤੇ ਖੇਡਾਂ ਦੇ ਪ੍ਰਚਾਰ-ਪ੍ਰਸਾਰ ਵਿੱਚ ਆਪਣਾ ਯੋਗਦਾਨ ਪਾਇਆ ਜਾਵੇ। 

Advertisement

Latest News

ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ
*ਚੰਡੀਗੜ੍ਹ, 17 ਅਪ੍ਰੈਲ 2026*   ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ)...
ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਚੁੱਕੇ ਕਦਮਾਂ ਦਾ ਵਿਦਿਆਰਥੀਆਂ ਨੂੰ ਹੋਇਆ ਬੇਹੱਦ ਲਾਭ : ਬ੍ਰਮ ਸ਼ੰਕਰ ਜਿੰਪਾ
ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ ਭਵਾਨੀਗੜ੍ਹ ਵਿਖੇ ਹਾਕੀ ਐਸਟ੍ਰੋਟਰਫ ਗਰਾਊਂਡ ਦੇ ਕੰਮ ਦੀ ਸ਼ੁਰੂਆਤ
ਯੁੱਧ ਨਸ਼ਿਆਂ ਵਿਰੁੱਧ; ਨਸ਼ਿਆਂ ਖਿਲਾਫ਼ ਜਾਗਰੂਕਤਾ ਦਾ ਸੁਨੇਹਾ ਦਿੰਦੀ ਸਵੇਰੇ 6 ਵਜੇ ਰਵਾਨਾ ਹੋਵੇਗੀ ਸਾਈਕਲੋਥਾਨ
ਫੂਡ ਸੇਫਟੀ ਟੀਮ ਵੱਲੋਂ ਡੇਅਰੀਆਂ ਅਤੇ ਫੂਡ ਆਉਟਲੈਟਾਂ ਦਾ ਅਚਨਚੇਤ ਨਿਰੀਖਣ
ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ
ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ