ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਚੱਕ ਰੁਹੇਲਾ, ਤੇਜਾ ਰੁਹੇਲਾ, ਦੋਨਾ ਨਾਨਕਾ, ਮਹਾਤਮ ਨਗਰ ਤੇ ਦੋਨਾ ਸਿਕੰਦਰੀ ਵਿਖੇ ਮੁਆਵਜੇ ਦੇ ਮਨਜੂਰੀ ਪੱਤਰਾਂ ਦੀ ਕੀਤੀ ਵੰਡ

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਚੱਕ ਰੁਹੇਲਾ, ਤੇਜਾ ਰੁਹੇਲਾ, ਦੋਨਾ ਨਾਨਕਾ, ਮਹਾਤਮ ਨਗਰ ਤੇ ਦੋਨਾ ਸਿਕੰਦਰੀ ਵਿਖੇ ਮੁਆਵਜੇ ਦੇ ਮਨਜੂਰੀ ਪੱਤਰਾਂ ਦੀ ਕੀਤੀ ਵੰਡ

ਫਾਜ਼ਿਲਕਾ 26 ਅਕਤੂਬਰ
ਮੁੱਖ ਮੰਤਰੀ ਪੰਜਾਬ. ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਹੜ੍ਹ ਪੀੜਤ ਨੂੰ ਰਾਹਤ ਦੇਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਮੁਆਵਜਾ ਦੇਣ ਵਚਨਬੱਧ ਹੈ। ਇਸੇ ਲਗਾਤਾਰਤਾ ਵਿਚ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਚੱਕ ਰੁਹੇਲਾ, ਤੇਜਾ ਰੁਹੇਲਾ, ਦੋਨਾ ਨਾਨਕਾ, ਮਹਾਤਮ ਨਗਰ ਤੇ ਦੋਨਾ ਸਿਕੰਦਰੀ ਵਿਖੇ ਪਹੁੰਚ ਕੇ ਮੁਆਵਜੇ ਦੇ ਮਨਜੂਰੀ ਪੱਤਰ ਦੀ ਵੰਡ ਕੀਤੀ। ਉਨ੍ਹਾਂ ਕਿਹਾ ਕਿਹਾ ਕਿ ਫਸਲਾਂ ਦੇੇ ਖਰਾਬੇ ਦੇ ਮੁਆਵਜੇ ਦੀ ਵੰਡ ਕੀਤੀ ਜਾ ਰਹੀ ਹੈ।
ਵਿਧਾਇਕ ਸ੍ਰੀ ਸਵਨਾ ਨੇ ਦੱਸਿਆ ਕਿ ਪਿੰਡ ਤੇਜਾ ਰੁਹੇਲਾ ਵਿਖੇ 1.86 ਕਰੋੜ, ਚੱਕ ਰੁਹੇਲਾ ਵਿਖੇ 82 ਲੱਖ, ਦੋਨਾ ਨਾਨਕਾ, ਮਹਾਤਮ ਨਗਰ ਤੇ ਦੋਨਾ ਸਿਕੰਦਰੀ ਵਿਖੇ ਕਰੀਬ 3.50 ਕਰੋੜ ਦੇ ਮੁਆਵਜਾ ਮਨਜੂਰੀ ਪੱਤਰ ਵੰਡੇ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਉਦੇਸ਼ ਦੇ ਮਦੇਨਜਰ ਪੂਰੇ ਪਾਰਦਰਸ਼ੀ ਢੰਗ ਨਾਲ ਮੁਆਵਜਾ ਵੰਡਣ ਦੀ ਪ੍ਰਕਿਰਿਆ ਅਮਲ ਵਿਚ ਲਿਆਂਦੀ ਜਾ ਰਹੀ ਹੈ ਤਾਂ ਜ਼ੋ ਕੋਈ ਵੀ ਹੜ੍ਹ ਪੀੜਤ ਮੁਆਵਜੇ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਸਲਾਂ, ਪਸ਼ੂਆਂ ਅਤੇ ਮਕਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਫਸਲਾਂ ਦੇ ਨੁਕਸਾਨ ਦਾ ਪੰਜਾਬ ਸਰਕਾਰ ਵੱਲੋਂ ਪ੍ਰਤੀ ਏਕੜ 20 ਹਜਾਰ ਰੁਪਏ ਤੱਕ ਦਾ ਮੁਆਵਜਾ ਦੇਣ ਦਾ ਐਲਾਨ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਮਕਾਨ ਦਾ ਸਰਵੇਅ ਵੀ ਚੱਲ ਰਿਹਾ ਹੈ ਜ਼ੋ ਕਿ ਅੰਤਿਮ ਪੜਾਅ ਵਿਚ ਹੈ ਤੇ ਉਹ ਵੀ ਜਲਦ ਪੂਰਾ ਕਰਕੇ ਨੁਕਸਾਨੇ ਮਕਾਨਾਂ ਦੀ ਰਾਸ਼ੀ ਹੜ੍ਹ ਪੀੜਤਾਂ ਨੂੰ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੂਰੀ ਤਰ੍ਹਾਂ ਨੁਕਸਾਨੇ ਗਏ ਮਕਾਨ ਦਾ 1 ਲੱਖ 20 ਹਜਾਰ ਰੁਪਏ ਅਤੇ ਥੋੜੇ ਨੁਕਸਾਨੇ ਗਏ ਮਕਾਨ ਦੀ 40 ਹਜਾਰ ਰੁਪਏ ਦੀ ਰਾਹਤ ਸਰਕਾਰ ਵੱਲੋਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਦੌਰਾਨ ਵੀ ਕਿਸਾਨਾਂ, ਪਸ਼ੂ ਪਾਲਕਾਂ ਦੇ ਨਾਲ ਸੀ ਤੇ ਮੁਆਵਜਾ ਦੇਣ ਲਈ ਵੀ ਕਾਰਜਸ਼ੀਲ ਹੈ।
ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਅਗਲੇਰੀ ਫਸਲ ਦੀ ਬਿਜਾਈ ਲਈ ਬੀਜ ਮੁਹੱਈਆ ਕਰਵਾਉਣ ਦੀ ਸਹੂਲਤ ਵੀ ਦਿੱਤੀ ਗਈ ਹੈ ਜ਼ੋ ਕਿ ਆਉਣ ਵਾਲੇ ਦਿਨਾ ਵਿਚ ਜਲਦ ਹੀ ਕਿਸਾਨ ਵੀਰਾਂ ਨੂੰ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਚੀਆਂ ਜਮੀਨਾਂ ਦਾ ਮੁਆਵਜਾ ਦੇਣ ਦੀ ਵੀ ਕਾਰਵਾਈ ਪ੍ਰਗਤੀ ਅਧੀਨ ਹੈ ਜਿਸ ਨਾਲ ਕਚੀਆਂ ਜਮੀਨਾਂ ਵਾਲੇ ਕਿਸਾਨਾਂ ਨੂੰ ਵੀ ਰਾਹਤ ਮਿਲੇਗੀ।
ਇਸ ਮੌਕੇ ਅੰਗਰੇਜ਼ ਸਿੰਘ ਬਲਾਕ ਪ੍ਰਧਾਨ, ਸੁਰਿੰਦਰ ਕੰਬੋਜ਼ ਬਲਾਕ ਪ੍ਰਧਾਨ, ਪ੍ਰਸ਼ੋਤਮ ਸਿੰਘ ਸਰਪੰਚ ਤੇਜਾ ਰੁਹੇਲਾ, ਸੁਖਜਿੰਦਰ ਸਿੰਘ ਸਰਪੰਚ, ਹਰਮੇਸ਼ ਸਿੰਘ ਸਰਪੰਚ, ਅਮਰਜੀਤ ਸਿੰਘ ਦੋਨਾ ਨਾਨਕਾ, ਅਮਨੀਸ਼ ਸਿੰਘ ਆਦਿ ਹੋਰ ਪਤਵੰਤੇ ਸਜਨ ਮੌਜੂਦ ਸਨ। 

Related Posts

Advertisement

Advertisement

Latest News

ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਅੰਮ੍ਰਿਤਸਰ 6 ਦਸੰਬਰ 2025===   ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ