ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਲੁਧਿਆਣਾ ਉਪਚੋਣ 'ਚ ਆਮ ਆਦਮੀ ਪਾਰਟੀ ਉਮੀਦਵਾਰ ਸੰਜੀਵ ਅਰੋੜਾ ਲਈ ਰਾਜਗੁਰੂ ਨਗਰ 'ਚ ਚੋਣ ਪ੍ਰਚਾਰ
By Azad Soch
On
ਫਾਜ਼ਿਲਕਾ 14 ਜੂਨ
ਵਿਧਾਇਕ ਸ. ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਲੁਧਿਆਣਾ ਦੇ ਰਾਜਗੁਰੂ ਨਗਰ ਵਿਧਾਨ ਸਭਾ ਹਲਕੇ ਵਿੱਚ ਚੋਣ ਪ੍ਰਚਾਰ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਲਈ ਵੋਟਾਂ ਦੀ ਅਪੀਲ ਕੀਤੀ। ਉਨ੍ਹਾਂ ਘਰ-ਘਰ ਜਾ ਕੇ ਲੋਕਾਂ ਨਾਲ ਮਿਲਾਪ ਕੀਤਾ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਸਾਂਝੀਆਂ ਕਰਦਿਆਂ ਸੰਜੀਵ ਅਰੋੜਾ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਗੁਜਾਰਿਸ਼ ਕੀਤੀ।
ਸ. ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ ਅਤੇ ਕਾਨੂੰਨ ਵਿਵਸਥਾ ਦੇ ਮੈਦਾਨ ਵਿੱਚ ਬੇਮਿਸਾਲ ਕੰਮ ਕੀਤਾ ਹੈ। ਉਨ੍ਹਾਂ ਨੇ ਮੁਫ਼ਤ ਬਿਜਲੀ, ਸ਼ਾਨਦਾਰ ਸਕੂਲਾਂ, 'ਮੋਹੱਲਾ ਕਲੀਨਿਕਾਂ' ਅਤੇ ਨੌਜਵਾਨਾਂ ਲਈ ਨੌਕਰੀ ਦੇ ਮੌਕੇ ਮੁਹੱਈਆ ਕਰਵਾਉਣ ਵਰਗੀਆਂ ਨੀਤੀਆਂ ਦੀ ਚਰਚਾ ਕੀਤੀ।
ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਸੱਚਾਈ ਅਤੇ ਵਿਕਾਸ ਦੀ ਰਾਹ ਨੂੰ ਚੁਣਦੇ ਹੋਏ ਸੰਜੀਵ ਅਰੋੜਾ ਨੂੰ ਜਿਤਾਉਣਾ ਸਭ ਦੀ ਜ਼ਿੰਮੇਵਾਰੀ ਹੈ, ਤਾਂ ਜੋ ਪੰਜਾਬ ਵਿਚ ਚੱਲ ਰਹੇ ਵਿਕਾਸ ਦੇ ਕੰਮ ਲੁਧਿਆਣਾ ਵਿਚ ਵੀ ਤੇਜ਼ੀ ਨਾਲ ਅੱਗੇ ਵਧ ਸਕਣ।
ਇਸ ਮੌਕੇ ਉਹਨਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਲੁਧਿਆਣਾ ਦੇ ਲੋਕਾਂ ਦਾ ਉਤਸਾਹ ਦੱਸਦਾ ਹੈ ਕਿ ਇਸ ਸੀਟ ਤੇ ਆਮ ਆਦਮੀ ਪਾਰਟੀ ਦੀ ਜਿੱਤ ਪੱਕੀ ਹੈ
ਇਸ ਮੌਕੇ ਉਹਨਾਂ ਦੇ ਨਾਲ ਮਾਰਕੀਟ ਕਮੇਟੀ ਫਾਜ਼ਿਲਕਾ ਦੇ ਚੇਅਰਮੈਨ ਪਰਮਜੀਤ ਸਿੰਘ ਨੂਰ ਸ਼ਾਹ ਤੋਂ ਇਲਾਵਾ ਸਰਪੰਚ ਅਮਰਜੀਤ ਸਿੰਘ ਬੋਬੀ ਸੇਤੀਆ , ਬੱਬੂ ਚੇਤੀਵਾਲ ਬਲਾਕ ਪ੍ਰਧਾਨ ਅਤੇ ਸਰਪੰਚ ਗੁਰਦੇਵ ਸਿੰਘ ਗਗਨ ਕੇ ਵੀ ਹਾਜ਼ਰ ਸਨ।
Tags:
Related Posts
Latest News
14 Dec 2025 07:52:53
Patiala,14,DEC,2025,(Azad Soch News):- ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ (Zila Parishad and Panchayat Samiti Elections) ਲਈ ਵੋਟਿੰਗ ਅੱਜ...


