ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਦੇ ਗਾਂਧੀ ਨਗਰ ਵਾਰਡ ਨੰ. 15 ਵਿਖੇ ਪਾਰਕ ਦੇ ਸੁੰਦਰੀਕਰਨ ਦਾ ਕੰਮ ਸ਼ੁਰੂ ਕਰਵਾਇਆ

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਦੇ ਗਾਂਧੀ ਨਗਰ ਵਾਰਡ ਨੰ. 15 ਵਿਖੇ ਪਾਰਕ ਦੇ ਸੁੰਦਰੀਕਰਨ ਦਾ ਕੰਮ ਸ਼ੁਰੂ ਕਰਵਾਇਆ

ਫਾਜ਼ਿਲਕਾ 6ਮਈ 2026…
ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਦੇ ਗਾਂਧੀ ਨਗਰ ਵਾਰਡ ਨੰ. 15 ਵਿਖੇ ਮੌਜੂਦ ਮੇਨ ਪਾਰਕ ਦੇ ਸੁਧਾਰ ਤੇ ਸੁੰਦਰੀਕਰਨ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਬੋਲਦਿਆ ਵਿਧਾਇਕ ਸਵਨਾ ਨੇ ਇਹ ਪਾਰਕ ਲਾਈਟਾਂ, ਬੈਠਣ ਲਈ ਬੈਂਚ, ਸਾਫ ਪੀਣ ਯੋਗ ਪਾਣੀ ਤੇ ਸੈਰ ਕਰਨ ਲਈ ਘਾਹ ਆਦਿ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈੱਸ ਹੋਵੇਗਾ ਤੇ ਇਹ ਪਾਰਕ ਆਉਣ ਵਾਲੇ 1 ਮਹੀਨੇ ਵਿੱਚ ਪੂਰਾ ਹੋ ਜਾਵੇਗਾ। ਪਾਰਕ ਬਣਨ ਤੋਂ ਬਾਅਦ ਮੁਹੱਲਾ ਗਾਂਧੀ ਨਗਰ ਦੇ ਬਜ਼ੁਰਗ ਤੇ ਬੱਚੇ ਆ ਕੇ ਆਪਣੀਆਂ ਕਸਰਤਾਂ ਤੇ ਮਨੋਰੰਜਨ ਕਰ ਸਕਣਗੇ।
ਉਨ੍ਹਾਂ ਕਿਹਾ ਕਿ ਗਾਂਧੀ ਨਗਰ ਵਾਸੀਆਂ ਦੀ ਬੜੇ ਲੰਬੇ ਸਮੇਂ ਤੋਂ ਮੰਗ ਸੀ ਸਾਡੇ ਪਾਰਕ ਦਾ ਸੁੰਦਰੀਕਰਨ ਕੀਤਾ ਜਾਵੇ ਤੇ ਅੱਜ ਇਨ੍ਹਾਂ ਦੀ ਇਹ ਮੰਗ ਪੂਰੀ ਹੋ ਗਈ ਹੈ।  ਉਨ੍ਹਾਂ ਕਿਹਾ ਕਿ ਸਾਡੇ ਹਲਕੇ ਦਾ ਵਿਕਾਸ ਇਨ੍ਹਾਂ ਕਿਸੇ ਵੀ ਸਰਕਾਰ ਸਮੇਂ ਨਹੀਂ ਹੋਇਆ ਜਿਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਮੇ਼ਂ ਹੋਇਆ ਹੈ।  
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਸਾਰੇ ਵਿਕਾਸ ਦੇ ਕੰਮ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤੇ ਜਾ ਰਹੇ ਹਨ ਤੇ ਉਨ੍ਹਾਂ ਨੂੰ ਖੁ਼ਸੀ ਹੈ ਸਾਡੇ ਹਲਕੇ ਤੇ ਸਹਿਰ ਦੇ ਲੋਕ ਅੱਜ ਵੀ ਆਮ ਆਦਮੀ ਪਾਰਟੀ ਦੇ ਨਾਲ ਖੜੇ ਹਨ। ਸਾਡੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਵੀ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾ ਰਹੀ ਹੈ। ਉਨ੍ਹਾਂ ਸਹਿਰ ਵਾਸੀਆਂ ਨੂੰ ਵਿਸ਼ਵਾਸ ਦਿਵਾਉਂਦਿਆ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਹਿਰ ਦੇ ਪੈਂਡਿੰਗ ਪਏ ਕੰਮ ਵੀ ਪੂਰੇ ਕੀਤੇ ਜਾਣਗੇ ਚਾਹੇ ਉਹ ਸੜਕਾਂ ਜਾਂ ਹੋਰ ਵਿਕਾਸ ਦੇ ਕੰਮ ਹੀ ਕਿਉਂ ਨਾ ਹੋਣ।ਇਸ ਮੌਕੇ ਵਿਧਾਇਕ ਸਵਨਾ ਦੇ ਨਾਲ ਉਨ੍ਹਾਂ ਦੀ ਧਰਮਤਨੀ ਖੁਸ਼ਬੂ ਸਾਵਨਸੁੱਖਾ ਸਵਨਾ, ਸਾਬਕਾ ਕੌਂਸਲਰ ਨਿਸ਼ੂ ਡੋਗਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਹਾਜਰ ਸਨ। 

Advertisement

Latest News

ਚੀਨ ਦੇ ਗੁਆਂਗਸ਼ੀ ਖੇਤਰ ਵਿਚ ਅੱਜ ਤੜਕੇ 5.2 ਤੀਬਰਤਾ ਦਾ ਭੂਚਾਲ ਆਇਆ ਚੀਨ ਦੇ ਗੁਆਂਗਸ਼ੀ ਖੇਤਰ ਵਿਚ ਅੱਜ ਤੜਕੇ 5.2 ਤੀਬਰਤਾ ਦਾ ਭੂਚਾਲ ਆਇਆ
China,18,May,2026,(Azad Soch News):-  ਦੱਖਣੀ ਚੀਨ ਦੇ ਗੁਆਂਗਸ਼ੀ (Guangxi) ਖੇਤਰ ਵਿੱਚ ਅੱਜ (18 ਮਈ, 2026) ਤੜਕੇ 5.2 ਤੀਬਰਤਾ ਦਾ ਭੂਚਾਲ ਆਇਆ...
ਸ਼ਾਹਿਦ ਕਪੂਰ ਦੀ ਆਉਣ ਵਾਲੀ ਫਿਲਮ "ਕਾਕਟੇਲ 2" ਲਈ ਪ੍ਰਸ਼ੰਸਕ ਕਾਫ਼ੀ ਉਤਸ਼ਾਹਿਤ
ਸਿੱਕਮ ਵਿਚ 1 ਜੂਨ, 2026 ਤੋਂ ‘ਆਨੰਦ ਮੈਰਿਜ ਐਕਟ’ ਪੂਰੀ ਤਰ੍ਹਾਂ ਲਾਗੂ ਹੋਣ ਜਾ ਰਿਹਾ ਹੈ
ਪੰਜਾਬ ਅਤੇ ਚੰਡੀਗੜ੍ਹ ਦੇ ਲੋਕ ਸੀਐਨਜੀ ਦੀਆਂ ਵਧੀਆਂ ਕੀਮਤਾਂ
ਹੋਰਮੁਜ਼ ਜਲਡਮਰੂ ਪਾਰ ਕਰਕੇ 20,000 ਟਨ LPG ਲੈਕੇ ਗੁਜਰਾਤ ਪਹੁੰਚਿਆ ਭਾਰਤੀ ਜਹਾਜ਼
ਸੀਐਮ ਰੇਖਾ ਗੁਪਤਾ ਨੇ ਦਵਾਰਕਾ ਵਿਧਾਨ ਸਭਾ ਹਲਕੇ ਨੂੰ ਦਿੱਤਾ ਵੱਡਾ ਤੋਹਫ਼ਾ
ਸੰਯੁਕਤ ਅਰਬ ਅਮੀਰਾਤ ਦੇ ਅਬੂ ਧਾਬੀ ਵਿੱਚ ਸਥਿਤ ‘ਬਰਾਕਾਹ ਨਿਊਕਲੀਅਰ ਪਾਵਰ ਪਲਾਂਟ’ ਦੇ ਬਾਹਰ ਇੱਕ ਡਰੋਨ ਹਮਲਾ