ਵਿਧਾਇਕ ਰਜਨੀਸ਼ ਦਹੀਯਾ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਵਿਧਾਇਕ ਰਜਨੀਸ਼ ਦਹੀਯਾ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਫ਼ਿਰੋਜ਼ਪੁਰ, 21 ਮਈ 2025 ( ਸੁਖਵਿੰਦਰ ਸਿੰਘ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਰਾਜ ਸਰਕਾਰ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧੀਆ ਮਾਹੌਲ ਉਪਲਬੱਧ ਕਰਵਾਉਣ ਲਈ ਯਤਨਸ਼ੀਲ ਹੈ। ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਆ ਨੇ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਪੀਰ ਖਾਂ ਸ਼ੇਖ, ਸਰਕਾਰੀ ਪ੍ਰਾਇਮਰੀ ਸਕੂਲ ਭੂਰੇ ਕਲਾਂ, ਸਰਕਾਰੀ ਪ੍ਰਾਇਮਰੀ ਸਕੂਲ ਮਾਹੂ ਬੇਗੂ, ਸਰਕਾਰੀ ਹਾਈ ਸਕੂਲ ਨਸੀਰਾ ਖਿਲਚੀ, ਸਰਕਾਰੀ ਮਿਡਲ ਸਕੂਲ ਸਦਰਦੀਨ ਸਕੂਲਾਂ ਵਿਖੇ ‘ਪੰਜਾਬ ਸਿੱਖਿਆ ਕ੍ਰਾਂਤੀ’ ਦੇ ਮੱਦੇਨਜ਼ਰ ਵਿਕਾਸ ਕਾਰਜਾਂ ਦੇ ਉਦਘਾਟਨ ਲਈ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ.ਜਸਵਿੰਦਰ ਸਿੰਘ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸੁਮਨਦੀਪ ਕੌਰ ਹਾਜ਼ਰ ਸਨ। 

ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਨਾਲ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਸੁਧਾਰ ਲਿਆਉਣ ਲਈ ਵੱਡੇ ਪੱਧਰ ਉੱਤੇ ਉਪਰਾਲੇ ਸ਼ੁਰੂ ਕੀਤੇ ਗਏ ਹਨ ਅਤੇ ਨਿਰੰਤਰ ਯਤਨਾਂ ਨਾਲ ਜਿੱਥੇ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ, ਉੱਥੇ ਹੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਪੜ੍ਹਾਉਣ ਸ਼ੈਲੀ ਵਿੱਚ ਹੋਰ ਸੁਧਾਰ ਲਿਆਉਣ ਲਈ ਵਿਦੇਸ਼ਾਂ ਵਿੱਚ ਉੱਚ ਪੱਧਰੀ ਸਿਖਲਾਈ ਦਿਵਾਈ ਗਈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਣ ਵਾਲੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਮੁਕਾਬਲੇਬਾਜੀ ਦੀਆਂ ਪ੍ਰੀਖਿਆਵਾਂ ਵਿੱਚ ਸਫਲਤਾ ਹਾਸਲ ਕਰ ਸਕਣ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪ੍ਰਦਾਨ ਕੀਤੇ ਉਸਾਰੂ ਮਾਹੌਲ ਸਦਕਾ ਵੱਡੀ ਗਿਣਤੀ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਕਾਰੀ ਪ੍ਰੀਖਿਆਵਾਂ ਪਾਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ 20 ਹਜ਼ਾਰ ਅਧਿਆਪਕ ਪੱਕੇ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਜ਼ਰੂਰਤਮੰਦ ਅਤੇ ਮੱਧ ਵਰਗ ਦੇ ਬੱਚਿਆਂ ਨੂੰ ਆਧੁਨਿਕ ਸੁਵਿਧਾਵਾਂ ਅਤੇ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ ਲਈ ਮਿੱਥਿਆ ਗਿਆ ਟੀਚਾ ਪੂਰਾ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਇਹ ਉਪਰਾਲੇ ਨਾ ਸਿਰਫ ਸਿੱਖਿਆ ਵਿਵਸਥਾ ਨੂੰ ਮਜਬੂਤੀ ਦੇਣਗੇ ਬਲਕਿ ਵਿਦਿਆਰਥੀਆਂ ਨੂੰ ਆਤਮ-ਵਿਸ਼ਵਾਸ ਅਤੇ ਆਤਮ-ਨਿਰਭਰ ਨਾਗਰਿਕ ਬਣਾਉਣ ਵਿਚ ਵੀ ਸਹਾਇਕ ਸਿੱਧ ਹੋਣਗੇ। ਉਨ੍ਹਾਂ ਫ਼ਿਰੋਜ਼ਪੁਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਤਾਂ ਜੋ ਉਹ ਗੁਣਵੱਤਾਪੂਰਨ ਸਿੱਖਿਆ ਦੇ ਨਾਲ-ਨਾਲ ਆਧੁਨਿਕ ਸੰਸਥਾਵਾਂ ਦਾ ਲਾਭ ਵੀ ਪ੍ਰਾਪਤ ਕਰ ਸਕਣ। 

ਇਸ ਮੌਕੇ ਭੂਰੇ ਕਲਾਂ ਸਰਪੰਚ ਜਗਦੀਪ ਕੌਰ, ਪੀਰ ਖਾਂ ਸ਼ੇਖ ਸਰਪੰਚ ਅਨੀਤਾ ਰਾਣੀ, ਸਰਪੰਚ ਸਦਰਦੀਨ ਵਾਲਾ ਮਨਜੀਤ ਕੌਰ, ਰੌਬੀ ਸੰਧੂ ਪੀ ਏ, ਮਨੀ ਸੰਧੂ, ਸਿੱਖਿਆ ਤਾਲਮੇਲ ਕਮੇਟੀ ਮੈਂਬਰ ਬਲਵਿੰਦਰ ਸਿੰਘ ਲੱਡੂ, ਅਜਮੇਰ ਸਿੰਘ ਮੁਰਕ ਵਾਲਾ, ਸਰਪੰਚ ਨਸੀਰਾ ਖਿਲਚੀ ਰਸ਼ਪਾਲ ਸਿੰਘ ਪਲਵਿੰਦਰ ਸਿੰਘ ਬਰਾੜ ਹਲਕਾ ਕੋਆਰਡੀਨੇਟਰ ਸਿੱਖਿਆ ਫ਼ਿਰੋਜ਼ਪੁਰ ਦਿਹਾਤੀ, ਤਲਵਿੰਦਰ ਸਿੰਘ ਖਾਲਸਾ ਕੋਆਰਡੀਨੇਟਰ ਫ਼ਿਰੋਜ਼ਪੁਰ ਦਿਹਾਤੀ ਵਿਭਾਗ, ਸਰਬਜੀਤ ਸਿੰਘ ਧਾਲੀਵਾਲ, ਕੁਲਵਿੰਦਰ ਸਿੰਘ ਚਪਾਤੀ, ਪ੍ਰਦੀਪ ਕੁਮਾਰ, ਪ੍ਰਭਜੋਤ ਕੌਰ ਇੰਚਾਰਜ ਪੀਰ ਖਾਂ ਸ਼ੇਖ, ਜਤਿੰਦਰ ਸਿੰਘ ਐੱਚ ਟੀ ਭੂਰੇ ਕਲਾਂ, ਸੋਨੀਆ ਇੰਚਾਰਜ ਸਦਰਦਿਨ ਵਾਲਾ, ਸੀ ਐੱਚ ਟੀ ਰਾਜੀਵ ਧਵਨ, ਗੁਰਦੇਵ ਸਿੰਘ ਦੇਬੀ, ਰਾਜੇਸ਼ ਢੀਂਗਰਾ, ਹਰਦੀਪ ਸਿੰਘ ਤੂਰਗੁਰਪ੍ਰੀਤ ਕੌਰ ਐੱਚ ਟੀ ਮਾਹੂ ਬੇਗੂ, ਰਾਜਵੀਰ ਕੌਰ ਇੰਚਾਰਜ ਨਸੀਰਾ ਖਿਲਚੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

——————

Tags:

Advertisement

Advertisement

Latest News

Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ
New Delhi,13,DEC,2025,(Azad Soch News):-  Samsung Galaxy A07 5G ਵਰਜਨ ਬਲੂਟੂਥ SIG ਵੈੱਬਸਾਈਟ ਤੇ ਸੂਚੀਬੱਧ ਹੋ ਗਿਆ ਹੈ, ਜੋ ਇਸ ਦੇ...
ਰੋਜ਼ਾਨਾ ਕੇਲੇ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਪੌਸ਼ਟਿਕ ਫਾਇਦੇ ਮਿਲਦੇ ਹਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-12-2025 ਅੰਗ 600
ਜ਼ਿਲ੍ਹਾ ਫਰੀਦਕੋਟ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਪ੍ਰਬੰਧ ਮੁਕੰਮਲ-ਡੀ.ਸੀ
ਚੋਣਾਂ ਨੂੰ ਨਿਰਪੱਖ ਅਤੇ ਸੁਰੱਖਿਅਤ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਚੌਕਸ- ਐਸ.ਐਸ.ਪੀ
ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹੇ ਅੰਦਰ ਲਾਊਂਡ ਸਪੀਕਰ/ਮੈਗਾਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ ਦੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਦਾ ਕੀਤਾ ਗਿਆ ਆਯੋਜਨ