ਵਿਧਾਇਕ ਰਣਬੀਰ ਭੁੱਲਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਨੂੰ ਚੌਥੀ ਬੱਸ ਰਵਾਨਾ

ਵਿਧਾਇਕ ਰਣਬੀਰ ਭੁੱਲਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਨੂੰ ਚੌਥੀ ਬੱਸ ਰਵਾਨਾ

*ਵਿਧਾਇਕ ਰਣਬੀਰ ਭੁੱਲਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਨੂੰ ਚੌਥੀ ਬੱਸ ਰਵਾਨਾ*

ਫ਼ਿਰੋਜ਼ਪੁਰ 12 ਫਰਵਰੀ 2026 (ਸੁਖਵਿੰਦਰ ਸਿੰਘ):-  ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਅੱਜ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸ਼ਰਧਾਲੂਆਂ ਦੀ ਚੌਥੀ ਬੱਸ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਆਸ ਪਾਸ ਦੇ ਇਲਾਕਿਆਂ ਦੇ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਇਸ ਮੌਕੇ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਸਰਧਾਲੂਆਂ ਨੂੰ ਮੁਫ਼ਤ ਅਤੇ ਸੁਵਿਧਾਜਨਕ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। ਪੰਜਾਬ ਸਰਕਾਰ ਦੀ ਇਸ ਯੋਜਨਾ ਨਾਲ ਵੱਡੀ ਗਿਣਤੀ ਵਿੱਚ ਲੋਕ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਆਤਮਕ ਸ਼ਾਂਤੀ ਪ੍ਰਾਪਤ ਕਰ ਰਹੇ ਹਨ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਸ ਯੋਜਨਾ ਨਾਲ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਨੂੰ ਅਤੇ ਵੱਡੀ ਉਮਰ ਦੇ ਨਾਗਰਿਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਵੱਡੀ ਸਹੂਲਤ ਪ੍ਰਾਪਤ ਹੋਈ ਹੈ। 

ਉਨ੍ਹਾਂ ਕਿਹਾ ਕਿ ਇਸ ਬੱਸ ਰਾਹੀਂ ਸ਼ਰਧਾਲੂ, ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਅਸਥਾਨਾਂ ਦੇ ਦਰਸ਼ਨ ਕਰਨਗੇ। ਇਸ ਤੋਂ ਇਲਾਵਾ ਹੋਰ ਸਥਾਨ ਜਿਵੇਂ ਕਿ ਪਾਰਟੀਸ਼ਨ ਮਿਊਜ਼ਿਅਮ, ਜਲਿਆਂਵਾਲਾ ਬਾਗ਼ ਅਤੇ ਵਾਹਗਾ ਬਾਰਡਰ ਵਿਖੇ ਰੀਟਰੀਟ ਸੈਰੇਮਨੀ ਵੀ ਵਿਖਾਈ ਜਾਵੇਗੀ। 

ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ, ਭੋਜਨ ਅਤੇ ਹੋਰ ਜਰੂਰੀ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸੇ ਨੂੰ ਵੀ ਯਾਤਰਾ ਦੌਰਾਨ ਕੋਈ ਦਿੱਕਤ ਨਾ ਆਵੇ। 

ਉਨ੍ਹਾਂ ਸਰਧਾਲੂਆਂ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਜਾਰੀ ਰਹਿਣਗੀਆਂ।

Tags: Punjab news

Advertisement

Latest News

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ
ਮਲੋਟ / ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ-        ਖੇਤੀਬਾੜੀ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ ਲਗਭਗ 04 ਕਰੋੜ 57 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਇਸ਼ਾਂਕ ਕੁਮਾਰ ਨੇ ਦਾਣਾ ਮੰਡੀ ‘ਚ ਸ਼ੁਰੂ ਕਰਵਾਈ ਕਣਕ ਦੀ ਖਰੀਦ
ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!
ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ 'ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ
ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ