ਵਿਧਾਇਕ ਰਣਬੀਰ ਭੁੱਲਰ ਨੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਦੌਰਾ ਕੀਤਾ
By Azad Soch
On
ਫ਼ਿਰੋਜ਼ਪੁਰ, 06 ਜੁਲਾਈ 2024:
ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਅੱਜ ਬਾਰਿਸ਼ ਦੋਰਾਨ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ /ਕਰਮਚਾਰੀਆਂ ਨੂੰ ਆਦੇਸ਼ ਦਿੱਤੇ ਕਿ ਸੁਨਿਸ਼ਚਤ ਕੀਤਾ ਜਾਵੇ ਕਿ ਪਲਾਂਟ ਚਾਲੂ ਹਾਲਤ ਵਿਚ ਰਹੇ ਤਾਂ ਜੋ ਮਾਨਸੂਨ ਸੀਜਨ ਦੌਰਾਨ ਭਾਰੀ ਮੀਂਹ ਕਾਰਨ ਸ਼ਹਿਰ ਵਿੱਚ ਕੀਤੇ ਵੀ ਪਾਣੀ ਖੜ੍ਹਣ ਅਤੇ ਸੀਵਰੇਜ ਬਲਾਕ ਹੋਣ ਦੀ ਸਮੱਸਿਆ ਨਾ ਆਵੇ।
ਇਸ ਮੌਕੇ ਉਨ੍ਹਾਂ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੀਵਰੇਜ ਟ੍ਰੀਟਮੈਂਟ ਪਲਾਂਟ ਦੀ ਨਿਰੰਤਰ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਕਿ ਪਲਾਂਟ ਲਗਾਤਾਰ ਚਾਲੂ ਰਹੇ ਅਤੇ ਭਾਰੀ ਮੀਂਹ ਦੌਰਾਨ ਸ਼ਹਿਰ ਵਿੱਚ ਪਾਣੀ ਖੜ੍ਹੇ ਹੋਣ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਜਸਬੀਰ ਜੋਸਨ, ਮਨੀਸ਼ ਗੁਪਤਾ, ਹਿਮਾਂਸ਼ੂ ਠੱਕਰ ਅਤੇ ਗੁਰਭੇਜ ਸਿੰਘ ਵੀ ਹਾਜ਼ਰ ਸਨ।
Tags:
Related Posts
Latest News
17 Jun 2025 19:07:15
ਫਾਜ਼ਿਲਕਾ 17 ਜੂਨਸਿਵਲ ਸਰਜਨ ਫਾਜ਼ਿਲਕਾ ਡਾਕਟਰ ਰਾਜ ਕੁਮਾਰ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ...