ਵਿਧਾਇਕ ਰਣਬੀਰ ਭੁੱਲਰ ਨੇ ਮਾਰਕੀਟ ਕਮੇਟੀ ਜ਼ੀਰਾ ਤੇ ਗੁਰੂਹਰਸਹਾਏ ਦੇ ਨਵੇਂ ਬਣੇ ਚੇਅਰਮੈਨਾਂ ਦਾ ਮੂੰਹ ਮਿੱਠਾ ਕਰਾ ਕੇ ਦਿੱਤੀ ਵਧਾਈ
ਫ਼ਿਰੋਜ਼ਪੁਰ 1 ਮਾਰਚ 2025- ( ਸੁਖਵਿੰਦਰ ਸਿੰਘ ):- ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੀਆਂ ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਲਗਾਏ ਗਏ ਹਨ। ਅੱਜ ਮਾਰਕੀਟ ਕਮੇਟੀ ਜ਼ੀਰਾ ਦੇ ਨਵ ਨਿਯੁਕਤ ਚੇਅਰਮੈਨ ਸ. ਇਕਬਾਲ ਸਿੰਘ ਢਿੱਲੋਂ ਅਤੇ ਮਾਰਕੀਟ ਕਮੇਟੀ ਗੁਰੁਹਰਸਹਾਏ ਦੇ ਨਵ ਨਿਯੁਕਤ ਚੇਅਰਮੈਨ ਸ੍ਰੀਮਤੀ. ਸੁਸ਼ੀਲ ਬੱਟੀ ਨੂੰ ਇਹ ਜ਼ਿੰਮੇਵਾਰੀ ਮਿਲਣ 'ਤੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਮੂੰਹ ਮਿੱਠਾ ਕਰਾ ਕੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੇ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਨੇਕ ਪ੍ਰਤਾਪ ਸਿੰਘ ਬਾਵਾ, ਮਲਕੀਤ ਸਿੰਘ ਥਿੰਦ ਚੇਅਰਮੈਨ ਮਾਰਕੀਟ ਕਮੇਟੀ (ਪੰਜੇ ਕੇ ਉਤਾੜ) ਰਾਜ ਬਹਾਦਰ ਸਿੰਘ, ਹਰਮੀਤ ਸਿੰਘ ਖਾਈ, ਬਲਦੇਵ ਸਿੰਘ ਮੱਲ੍ਹੀ (ਬਲਾਕ ਪ੍ਰਧਾਨ) ਸੁਰਜੀਤ ਸਿੰਘ (ਬਲਾਕ ਪ੍ਰਧਾਨ) ਦਲੇਰ ਸਿੰਘ ਬਲਾਕ ਪ੍ਰਧਾਨ (ਸਰਪੰਚ ਬੱਗੇ ਕੇ ਖੁਰਦ) ਮਨਜੀਤ ਨਿੱਕੂ (ਬਲਾਕ ਪ੍ਰਧਾਨ)
ਗੁਲਸ਼ਨ ਗੱਖੜ (ਬਲਾਕ ਪ੍ਰਧਾਨ) ਦਿਲਬਾਗ ਸਿੰਘ ਬਲਾਕ ਪ੍ਰਧਾਨ (ਸਰਪੰਚ ਨਿੱਕਾ ਸੋਢੇ ਵਾਲਾ) ਨੇ ਵੀ ਨਵੇਂ ਬਣੇ ਚੇਅਰਮੈਨਾਂ ਨੂੰ ਮੁਬਾਰਕਬਾਦ ਦਿੱਤੀ।


