ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਬਲਾਕ ਸੰਮਤੀ ਦਾ ਚੇਅਰਮੈਨ ਨਿਯੁਕਤ ਹੋਣ ਤੇ ਦਿਲਬਾਗ ਨੰਦਾ ਨੂੰ ਦਿੱਤੀ ਵਧਾਈ
By Azad Soch
On
ਫਿਰੋਜ਼ਪੁਰ 25 ਮਾਰਚ 2026 ( ਸੁਖਵਿੰਦਰ ਸਿੰਘ ):- ਬਲਾਕ ਸੰਮਤੀ ਫਿਰੋਜਪੁਰ ਸ਼ਹਿਰ ਤੋਂ ਦਿਲਬਾਗ ਨੰਦਾ ਨੂੰ ਚੇਅਰਮੈਨ ਬਨਣ ਅਤੇ ਵਾਈਸ ਚੇਅਰਮੈਨ ਜਸਬੀਰ ਕੌਰ ਨੂੰ ਬਨਣ ਤੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਵਧਾਈ ਦਿੱਤੀ|
ਵਿਧਾਨ ਸਭਾ ਹਲਕਾ ਫਿਰੋਜਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਵਧਾਈ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਦਿਲਬਾਗ ਨੰਦਾ ਨੂੰ ਦਿੱਤੀ ਗਈ ਜਿੰਮੇਵਾਰੀ ਉਹ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ|
ਨਵ ਨਿਯੁਕਤ ਚੇਅਰਮੈਨ ਦਿਲਬਾਗ ਨੰਦਾ ਨੇ ਪੰਜਾਬ ਸਰਕਾਰ ਅਤੇ ਵਧਾਇਕ ਭੁੱਲਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ ਉਹ ਉਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ|
Tags: Punjab news
Related Posts
Latest News
25 Mar 2026 22:22:49
*ਆਪ ਸਰਕਾਰ ਦੋਸ਼ਾਂ 'ਤੇ ਤੇਜ਼ੀ ਨਾਲ ਕਾਰਵਾਈ ਕਰਦੀ ਹੈ, ਜਵਾਬਦੇਹੀ ਯਕੀਨੀ ਬਣਾਉਂਦੀ ਹੈ, ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਏਡੀਜੀਪੀ...

