ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵੱਖ - ਵੱਖ ਪਿੰਡਾਂ ਵਿੱਚ 98.42 ਲੱਖ ਰੁਪਏ ਦੇ ਵਿਕਾਸ ਕਾਰਜਾਂ ਲਈ ਚੈੱਕ ਵੰਡੇ

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵੱਖ - ਵੱਖ ਪਿੰਡਾਂ ਵਿੱਚ 98.42 ਲੱਖ ਰੁਪਏ ਦੇ ਵਿਕਾਸ ਕਾਰਜਾਂ ਲਈ ਚੈੱਕ ਵੰਡੇ

ਫਿਰੋਜ਼ਪੁਰ, 22 ਮਈ : ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਸ਼ਹਿਰੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 98.42 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਲਈ ਚੈੱਕ ਤਕਸੀਮ ਕੀਤੇ ਗਏ।

ਇਸ ਮੌਕੇ ਉਨ੍ਹਾਂ ਵੱਲੋਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ 28 ਪਿੰਡਾਂ ਕੋਠੀ ਰਾਏ ਸਾਹਿਬ, ਗੁਰਦਿਤੀ ਵਾਲਾ, ਬਸਤੀ ਰੋੜਾਂ ਵਾਲੀ, ਬੱਗੇ ਕੇ ਪਿੱਪਲ, ਦੁਲਚੀ ਕੇ, ਨਿਹਾਲੇ ਵਾਲਾ, ਭੱਦਰੂ, ਬਸਤੀ ਗੁਰਦਿਆਲ ਸਿੰਘ, ਪੱਲਾ ਮੇਘਾ, ਕਮਾਲਾ ਮਿੱਡੂ, ਕੁਤਬੇ ਵਾਲਾ, ਬੱਗੇ ਵਾਲਾ, ਕਾਮਲ ਵਾਲਾ, ਪੀਰ ਅਹਿਮਦ ਖਾਂ ਵਾਲਾ, ਬਸਤੀ ਭਾਨ ਸਿੰਘ, ਭੰਬਾ ਸਿੰਘ ਵਾਲਾ, ਹਸਤੇ ਕੇ, ਬਸਤੀ ਅੰਮ੍ਰਿਤਸਰੀਆ, ਬਸਤੀ ਲੱਧੂ ਵਾਲੀ, ਬਾਗੇ ਵਾਲਾ, ਧੀਰਾ ਘਾਰਾ, ਬਸਤੀ ਬਾਜ ਸਿੰਘ, ਸੂਬਾ ਜਦੀਦ, ਖਾਈ, ਹਬੀਬ ਕੇ, ਝੁੱਗੇ ਛੀਨਾ ਸਿੰਘ, ਗੱਟੀ ਰਾਜੋ ਕੇ ਆਦਿ ਵਿੱਚ ਵਿਕਾਸ ਕਾਰਜਾਂ ਲਈ ਚੈੱਕ ਦਿੱਤੇ ਗਏ, ਜਿਨ੍ਹਾਂ ਵਿੱਚ ਸੜਕਾਂ ਦਾ  ਨਿਰਮਾਣ, ਛੱਪੜਾਂ ਨੂੰ ਨਵਿਆਉਣ ਦਾ ਕੰਮ, ਗੰਦੇ ਪਾਣੀ ਦੀ ਨਿਕਾਸੀ ਆਦਿ ਕੰਮ ਸ਼ਾਮਿਲ ਹਨ।

ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੋ ਕੇ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰੀ ਹਲਕੇ ਦੇ ਹਰ ਪਿੰਡ ਵਿੱਚ ਗਲੀਆਂ, ਸੜਕਾਂ ਅਤੇ ਹੋਰ ਸਹੂਲਤਾਂ ਨੂੰ ਸੁਧਾਰਨ ਲਈ ਵੱਖ-ਵੱਖ ਯੋਜਨਾਵਾਂ ਤਹਿਤ ਕੰਮ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਹਲਕੇ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਸ ਮੌਕੇ ਦਿਲਬਾਗ ਸਿੰਘ ਨੰਢਾ (ਚੇਅਰਮੈਨ ਬਲਾਕ ਸੰਮਤੀ), ਨੇਕ ਪ੍ਰਤਾਪ ਸਿੰਘ ਬਾਵਾ, ਰਾਜ ਬਹਾਦਰ ਸਿੰਘ, ਹਰਮੀਤ ਸਿੰਘ ਖਾਈ, ਮਨਪ੍ਰੀਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ। 

Advertisement

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ
ਚੱਬੇਵਾਲ (ਹੁਸ਼ਿਆਰਪੁਰ); 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ...
ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ
ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੀ ਗਈ ਬੈਠਕ
ਫੂਡ ਸੇਫਟੀ ਟੀਮ ਵੱਲੋਂ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ
ਵਿਭਾਗਾਂ ਨੂੰ ਸਮੁੱਚੇ ਇੰਤਜ਼ਾਮ ਆਪਸੀ ਬਿਹਤਰ ਤਾਲਮੇਲ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ
ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ ਪਿੰਡ ਮਿਓਂਵਾਲ ਦੇ ਮਾਮਲੇ ਵਿੱਚ ਰਿਪੋਰਟ ਤਲਬ
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ