ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਨਸ਼ਾ ਮੁਕਤੀ ਯਾਤਰਾ ਤਹਿਤ ਵੱਖ ਵੱਖ ਪਿੰਡਾਂ ਚ ਜਾ ਕੇ ਕੀਤਾ ਗਿਆ ਜਾਗਰੂਕ

ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਨਸ਼ਾ ਮੁਕਤੀ ਯਾਤਰਾ ਤਹਿਤ ਵੱਖ ਵੱਖ ਪਿੰਡਾਂ ਚ ਜਾ ਕੇ ਕੀਤਾ ਗਿਆ ਜਾਗਰੂਕ

ਫਿਰੋਜ਼ਪੁਰ 17 ਮਈ () ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਏ ਜਾ ਰਹੇ "ਯੁੱਧ ਨਸ਼ਿਆਂ ਦੇ ਵਿਰੁੱਧ" ਮੁਹਿੰਮ ਤਹਿਤ  ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵਲੋਂ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਅਧੀਨ ਆਉਂਦੇ ਪਿੰਡਾਂ ਭੱਖੜਾ, ਗੱਟੀ ਰਾਜੋ ਕੇ ਅਤੇ ਨਵੀਂ ਗੱਟੀ ਰਾਜੋ ਕੇ ਵਿੱਚ ਨਸ਼ਾ ਮੁਕਤੀ ਯਾਤਰਾ ਸਬੰਧੀ ਆਯੋਜਿਤ ਸਮਾਗਮ ਵਿੱਚ ਸ਼ਾਮਿਲ ਹੋ ਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਪ੍ਰਤੀ ਜਾਗਰੂਕ ਕੀਤਾ ਗਿਆ|
ਵਿਧਾਇਕ ਰਣਬੀਰ ਭੁੱਲਰ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸੂਬੇ ਸੂਬੇ ਵਿੱਚ ਨਸ਼ੇ ਦਾ ਖ਼ਾਤਮਾ ਕਰਨਾ ਹੈ ਅਤੇ ਜਿਹੜੇ ਨੌਜਵਾਨ ਨਸ਼ਿਆਂ ਦੀ ਲਪੇਟ ਚ ਹਨ ਉਨ੍ਹਾਂ ਨੂੰ ਬਾਹਰ ਕੱਢਣਾ ਅਤੇ ਉਨ੍ਹਾਂ ਨੂੰ ਸਿਹਤਮੰਦ, ਸਸ਼ਕਤ ਅਤੇ ਉੱਜਵਲ ਭਵਿੱਖ ਵੱਲ ਅਗਵਾਈ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਿਲਾਫ ਜੰਗ ਨੂੰ ਪੂਰੀ ਗੰਭੀਰਤਾ ਨਾਲ ਲੜ ਰਹੀ ਹੈ ਅਤੇ ਇਸਦੇ ਲਈ ਜ਼ਮੀਨੀ ਪੱਧਰ 'ਤੇ ਜਾਗਰੂਕਤਾ ਫੈਲਾਉਣਾ ਬਹੁਤ ਜ਼ਰੂਰੀ ਹੈ। ਜਿਸ ਲਈ ਪਿੰਡ ਪੱਧਰ ਤੇ ਵਿਲੇਜ ਡਿਫੈਂਸ ਕਮੇਟੀਆਂ ਨੂੰ ਵੀ ਇਸ ਮੁਹਿੰਮ ਦਾ ਹਿੱਸਾ ਬਣਾਇਆ ਗਿਆ ਹੈ| ਇਸ ਮੌਕੇ 'ਤੇ ਉਨ੍ਹਾਂ ਪਿੰਡ ਵਾਸੀਆਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ।
ਵਿਧਾਇਕ ਭੁੱਲਰ ਨੇ ਦੱਸਿਆ ਕਿ ਨਸ਼ਾ ਵੇਚਣ ਅਤੇ ਫੈਲਾਉਣ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸਰਕਾਰ ਦੀ ਤਰਜੀਹ ਹੈ ਕਿ ਹਰ ਪਿੰਡ ਅਤੇ ਹਰ ਗਲੀ ਨੂੰ ਨਸ਼ਾ ਮੁਕਤ ਕੀਤਾ ਜਾਵੇ।
ਉਨ੍ਹਾਂ ਕਿਹਾ ਕੀ ਨਸ਼ਾ ਮੁਕਤੀ ਯਾਤਰਾ ਆਉਂਦੇ ਦਿਨਾਂ ਵਿੱਚ ਹੋਰ ਪਿੰਡਾਂ ਵਿੱਚ ਵੀ ਆਯੋਜਿਤ ਕੀਤੀ ਜਾਵੇਗੀ, ਤਾਂ ਜੋ ਪੂਰੇ ਖੇਤਰ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢਿਆ ਜਾ ਸਕੇ।ਇਸ ਦੌਰਾਨ ਸਮੂਹ ਸਰਪੰਚ ਸਾਹਿਬਾਨਾਂ ਤੇ ਸਥਾਨਕ ਲੋਕਾਂ ਨੂੰ ਆਪਣੇ ਇਲਾਕੇ 'ਚ ਨਸ਼ਾ ਨਾ ਵਿਕਣ ਦੇਣ ਅਤੇ ਉਹਨਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਪ੍ਰਤੀ ਸਹੁੰ ਵੀ ਚੁਕਾਈ। ਉਨ੍ਹਾਂ ਕਿਹਾ ਕੀ ਹੁਣ ਸਮਾਜਿਕ ਭਾਗੀਦਾਰੀ ਦੀ ਜ਼ਰੂਰਤ ਹੈ ਅਤੇ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਉਸ ਦੀ ਸੂਚਨਾ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਨੰਬਰ 9779-100-200 ਤੇ ਦਿੱਤੀ ਜਾਵੇ।ਇਸ ਮੌਕੇ ਪਿੰਡ ਪੱਧਰ 'ਤੇ ਬਣੀਆਂ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੇ ਨੇ ਵੀ ਇਸ ਪ੍ਰੋਗਰਾਮ ਵਿੱਚ ਹਿੱਸਾ ਲਿਆ ਅਤੇ ਨੌਜਵਾਨਾਂ ਦੇ ਪੁਨਰਵਾਸ ਅਤੇ ਸਲਾਹ ਸੇਵਾਵਾਂ ਦੀ ਜਾਣਕਾਰੀ ਦਿੱਤੀ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ|
ਇਸ ਮੌਕੇ ਡਾ. ਅਮਨਦੀਪ ਕੌਰ (ਹਲਕਾ ਕੋਆਰਡੀਨੇਟਰ),ਸੁਰਜੀਤ ਸਿੰਘ (ਬਲਾਕ ਪ੍ਰਧਾਨ),ਸੁਰਿੰਦਰ ਸਿੰਘ ਸਰਪੰਚ,ਨੇਕ ਪ੍ਰਤਾਪ ਸਿੰਘ,ਹਿਮਾਂਸ਼ੂ ਠੱਕਰ ਵੀ ਹਾਜ਼ਰ ਸਨ!ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਫਿਰੋਜਪੁਰ ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਨਸ਼ਾ ਮੁਕਤੀ ਯਾਤਰਾ ਤਹਿਤ ਵੱਖ ਵੱਖ ਪਿੰਡਾਂ ਚ ਜਾ ਕੇ ਕੀਤਾ ਗਿਆ ਜਾਗਰੂਕ ਸਰਕਾਰ ਦੀ ਤਰਜੀਹ ਹੈ ਕਿ ਹਰ ਪਿੰਡ ਅਤੇ ਹਰ ਗਲੀ ਨੂੰ ਨਸ਼ਾ ਮੁਕਤ ਕੀਤਾ ਜਾਵੇIMG-20250517-WA0022

Tags:

Advertisement

Advertisement

Latest News

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
Patiala,14,DEC,2025,(Azad Soch News):-  ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ (Zila Parishad and Panchayat Samiti Elections) ਲਈ ਵੋਟਿੰਗ ਅੱਜ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ