ਵਿਧਾਇਕ ਅਮਰਗੜ੍ਹ ਪਿੰਡ ਰਾਣਵਾਂ ਦੇ ਅਗਾਂਹਵਧੂ ਕਿਸਾਨ ਹੁਸ਼ਿਆਰ ਸਿੰਘ ਰਾਣੂ ਦੇ ਖੇਤ ਪੁੱਜੇ

ਵਿਧਾਇਕ ਅਮਰਗੜ੍ਹ  ਪਿੰਡ ਰਾਣਵਾਂ ਦੇ ਅਗਾਂਹਵਧੂ ਕਿਸਾਨ ਹੁਸ਼ਿਆਰ ਸਿੰਘ ਰਾਣੂ ਦੇ ਖੇਤ ਪੁੱਜੇ

ਮਾਲੇਰਕੋਟਲਾ, 14 ਜਨਵਰੀ:

              ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਅੱਜ ਪਿੰਡ ਰਾਣਵਾਂ ਦੇ ਅਗਾਂਹਵਧੂ ਅਤੇ ਪ੍ਰਗਤੀਸੀਲ ਕਿਸਾਨ ਹੁਸ਼ਿਆਰ ਸਿੰਘ ਰਾਣੂ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਸਾਨ ਵੱਲੋਂ ਫਸਲ ਵਿਭਿੰਨਤਾ ਅਪਣਾ ਕੇ ਉਗਾਈਆਂ ਗਈਆਂ ਵੱਖ-ਵੱਖ ਕਿਸਮਾਂ ਦੀਆਂ ਫਸਲਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਅਤੇ ਖੇਤੀ ਦੇ ਨਵੇਂ ਤਰੀਕਿਆਂ ਦੀ ਭਰਪੂਰ ਸਰਾਹਨਾ ਕੀਤੀ।

      ਵਿਧਾਇਕ ਨੇ ਕਿਸਾਨ ਹੁਸ਼ਿਆਰ ਸਿੰਘ ਰਾਣੂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਤਜਰਬੇਬਾਜ਼ ਅਤੇ ਨਵੀਨ ਸੋਚ ਵਾਲੇ ਕਿਸਾਨ ਅੱਜ ਦੇ ਸਮੇਂ ਵਿੱਚ ਹੋਰ ਕਿਸਾਨਾਂ ਲਈ ਪ੍ਰੇਰਣਾ ਸਰੋਤ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਕਿਸਾਨ ਆਪਣੀ ਜ਼ਮੀਨ ਦੇ ਕੁਝ ਹਿੱਸੇ ‘ਤੇ ਫਸਲ ਵਿਭਿੰਨਤਾ ਅਪਣਾ ਕੇ ਅਜਿਹੇ ਤਜਰਬੇ ਕਰੇ ਅਤੇ ਹੌਲੀ-ਹੌਲੀ ਇਸ ਖੇਤਰਫਲ ਨੂੰ ਵਧਾਏ, ਤਾਂ ਜੋ ਖੇਤੀ ਨੂੰ ਹੋਰ ਲਾਭਕਾਰੀ ਅਤੇ ਟਿਕਾਊ ਬਣਾਇਆ ਜਾ ਸਕੇ।

 ਪ੍ਰੋ. ਗੱਜਣਮਾਜਰਾ ਨੇ ਦੱਸਿਆ ਕਿ ਫਸਲ ਵਿਭਿੰਨਤਾ ਨਾਲ ਜਿੱਥੇ ਪਾਣੀ ਦੀ ਖਪਤ ਵਿੱਚ ਕਾਫ਼ੀ ਕਮੀ ਆਉਂਦੀ ਹੈ, ਉੱਥੇ ਹੀ ਕੀਟਨਾਸ਼ਕਾਂ ਅਤੇ ਰਸਾਇਣਕ ਖਾਦਾਂ ‘ਤੇ ਆਉਣ ਵਾਲਾ ਖਰਚ ਵੀ ਲਗਭਗ ਮੁਕ ਜਾਂਦਾ ਹੈ, ਜਿਸ ਨਾਲ ਕਿਸਾਨ ਦੀ ਲਾਗਤ ਘੱਟ ਅਤੇ ਆਮਦਨ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਮਾਡਲ ਖੇਤੀ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਵਾਤਾਵਰਨ ਸੰਭਾਲ ਵਿੱਚ ਵੀ ਅਹਿਮ ਯੋਗਦਾਨ ਪਾਉਂਦੀ ਹੈ।

 ਉਨ੍ਹਾਂ ਕਿਹਾ ਕਿ ਫਸਲ ਵਿਭਿੰਨਤਾ ਰਾਹੀਂ ਤਿਆਰ ਹੋਈ ਫਸਲ ਦੀ ਰਹਿੰਦ-ਖੁਹੰਦ ਨੂੰ ਖੇਤਾਂ ਵਿੱਚ ਹੀ ਮਿਲਾ ਦਿੱਤਾ ਜਾਂਦਾ ਹੈ, ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ, ਜਦਕਿ ਰਵਾਇਤੀ ਤਰੀਕਿਆਂ ਨਾਲ ਰਹਿੰਦ-ਖੁਹੰਦ ਸਾੜਨ ਕਾਰਨ ਪ੍ਰਦੂਸ਼ਣ ਵਧਦਾ ਹੈ ਅਤੇ ਧਰਤੀ ਦੇ ਪੋਸ਼ਟਿਕ ਤੱਤ ਨਸ਼ਟ ਹੁੰਦੇ ਹਨ।

               ਵਿਧਾਇਕ ਨੇ ਜ਼ੋਰ ਦੇ ਕੇ ਕਿਹਾ ਕਿ ਹਰੇਕ ਇਨਸਾਨ ਪੋਸ਼ਟਿਕ ਤੱਤਾਂ ਨਾਲ ਭਰਪੂਰ ਅਤੇ ਸ਼ੁੱਧ ਖੁਰਾਕ ਦਾ ਹੱਕਦਾਰ ਹੈ ਅਤੇ ਇਸ ਲਈ ਜੈਵਿਕ ਅਤੇ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜੇ ਅਸੀਂ ਅੱਜ ਆਪਣੀ ਖੇਤੀ ਨੂੰ ਸਹੀ ਦਿਸ਼ਾ ਦੇਵਾਂਗੇ ਤਾਂ ਭਵਿੱਖ ਦੀਆਂ ਪੀੜ੍ਹੀਆਂ ਨੂੰ ਸਿਹਤਮੰਦ ਪੰਜਾਬ ਦੇ ਸਕਾਂਗੇ।

              ਇਸ ਮੌਕੇ ਵਿਧਾਇਕ ਅਮਰਗੜ੍ਹ ਨੇ ਪਿੰਡ ਰਾਣਵਾਂ ਦੇ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਪਿੰਡ ਵਿੱਚ ਨਹਿਰੀ ਪਾਣੀ ਦੀ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ, ਤਾਂ ਜੋ ਕਿਸਾਨਾਂ ਨੂੰ ਸਿੰਚਾਈ ਲਈ ਕੋਈ ਮੁਸ਼ਕਲ ਨਾ ਆਵੇ ਅਤੇ ਖੇਤੀ ਹੋਰ ਵੀ ਲਾਭਕਾਰੀ ਬਣ ਸਕੇ। 

Advertisement

Latest News

ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕਾਰਨ ਦੱਸੇ ਯੂ.ਕੇ. ਜਾਣ ਦਾ ਦੌਰਾ ਰੱਦ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ: ਸੰਜੀਵ ਅਰੋੜਾ ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕਾਰਨ ਦੱਸੇ ਯੂ.ਕੇ. ਜਾਣ ਦਾ ਦੌਰਾ ਰੱਦ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ: ਸੰਜੀਵ ਅਰੋੜਾ
ਚੰਡੀਗੜ੍ਹ, 15 ਜਨਵਰੀ 2026:ਪੰਜਾਬ ਦੇ ਉਦਯੋਗ ਅਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਵੱਲੋਂ...
ਵਿਜੀਲੈਂਸ ਬਿਊਰੋ ਨੇ ਠੇਕਾ ਅਧਾਰਤ ਕਰਮਚਾਰੀ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਕੈਬਨਿਟ ਮੰਤਰੀ, ਡੀ.ਸੀ., ਸੀ.ਪੀ., ਚੇਅਰਮੈਨ, ਅਤੇ ਹੋਰ ਵਿਧਾਇਕ ਡਾ. ਗੁਪਤਾ ਦੇ ਘਰ ਉਨ੍ਹਾਂ ਦੀ ਪਤਨੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕਰਨ ਲਈ ਪਹੁੰਚੇ
ਰੂਪਨਗਰ ਪੁਲਿਸ ਨੇ ਚਾਇਨਾ ਡੋਰ ਦੀ ਵਿਕਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਚਾਇਨਾ ਡੋਰ ਦੇ 63 ਗੱਟੇ ਕੀਤੇ ਬਰਾਮਦ
ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਜ਼ਿਲ੍ਹੇ 'ਚ ਚਲਾਈ ਵਿਆਪਕ ਜਾਗਰੂਕਤਾ ਮੁਹਿੰਮ - ਆਰ.ਟੀ.ਓ
'ਯੁੱਧ ਨਸ਼ਿਆਂ ਵਿਰੁੱਧ’ ਦੇ 320ਵੇਂ ਦਿਨ ਪੰਜਾਬ ਪੁਲਿਸ ਵੱਲੋਂ 40.1 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ
ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲਿਆ