ਹਲਕਾ ਫ਼ਰੀਦਕੋਟ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ, ਵਿਧਾਇਕ ਸ. ਸੇਖੋਂ ਵੱਲੋਂ ਮੰਡੀਆਂ ਵਿੱਚ ਸਟੀਲ ਚਾਰ ਸ਼ੈੱਡਾਂ ਦੇ ਨੀਂਹ ਪੱਥਰ ਰੱਖੇ

ਹਲਕਾ ਫ਼ਰੀਦਕੋਟ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ,  ਵਿਧਾਇਕ ਸ. ਸੇਖੋਂ ਵੱਲੋਂ ਮੰਡੀਆਂ ਵਿੱਚ ਸਟੀਲ  ਚਾਰ ਸ਼ੈੱਡਾਂ ਦੇ ਨੀਂਹ ਪੱਥਰ ਰੱਖੇ

ਫ਼ਰੀਦਕੋਟ5 ਫਰਵਰੀ  ()

ਹਲਕਾ ਫ਼ਰੀਦਕੋਟ ਦੇ  ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਅੱਜ ਦਾਣਾ ਮੰਡੀ ਫ਼ਰੀਦਕੋਟ ਵਿਖੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਸਮਾਰੋਹ ਦੌਰਾਨ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ।

ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਸਬਜ਼ੀ ਮੰਡੀ ਫ਼ਰੀਦਕੋਟ (ਐਡੀਸ਼ਨ ਏਰੀਆ) ਵਿੱਚ ਇੱਕ ਸਟੀਲ ਸ਼ੈੱਡਦਾਣਾ ਮੰਡੀ ਫ਼ਰੀਦਕੋਟ (ਐਡੀਸ਼ਨ ਏਰੀਆ) ਵਿੱਚ ਦੋ ਸਟੀਲ ਸ਼ੈੱਡ ਅਤੇ ਨਵੀਂ ਦਾਣਾ ਮੰਡੀ ਫ਼ਰੀਦਕੋਟ (ਹੈਲੀਪੈਡ ਏਰੀਆ) ਵਿੱਚ ਇੱਕ ਸਟੀਲ ਸ਼ੈੱਡ ਦੇ ਨੀਂਹ ਪੱਥਰ ਰੱਖੇ ਗਏ। ਇਨ੍ਹਾਂ ਪ੍ਰੋਜੈਕਟਾਂ ਤੇ ਕੁੱਲ ਮਿਲਾ ਕੇ ਲਗਭਗ 4 ਕਰੋੜ 10 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 14 ਲੱਖ ਰੁਪਏ ਦੀ ਲਾਗਤ ਨਾਲ ਮੰਡੀਆਂ ਵਿੱਚ ਕਿਸਾਨਾਂ ਦੇ ਬੈਠਣ ਲਈ 2 ਸ਼ੈੱਡ ਬਣਾਏ ਜਾ ਰਹੇ ਹਨ।

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਮੰਡੀਆਂ ਵਿੱਚ ਆਧੁਨਿਕ ਸੁਵਿਧਾਵਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਟੀਲ ਸ਼ੈੱਡਾਂ ਦੇ ਬਣਨ ਨਾਲ ਫ਼ਸਲਾਂ ਦੀ ਸੰਭਾਲਲੋਡਿੰਗ-ਅਨਲੋਡਿੰਗ ਅਤੇ ਮੌਸਮੀ ਪ੍ਰਭਾਵਾਂ ਤੋਂ ਬਚਾਵ ਵਿੱਚ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਆਉਣ ਤੋਂ ਪਹਿਲਾ ਇਹ ਸ਼ੈੱਡ ਬਣ ਕੇ ਤਿਆਰ ਹੋ ਜਾਣਗੇ।

ਉਨ੍ਹਾਂ ਹੋਰ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ  ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ  ਵਿਕਾਸ ਲਈ ਵਚਨਬੱਧ ਹੈ ਅਤੇ ਹਲਕਾ ਫ਼ਰੀਦਕੋਟ ਵਿੱਚ ਸੜਕਾਂਸਿਹਤਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਸ. ਅਮਨਦੀਪ ਸਿੰਘ ਬਾਬਾ, ਬਿਕਰਮਜੀਤ ਸਿੰਘ ਐਕਸੀਅਨ, ਮਨਜੀਤ ਸਿੰਘ ਐਸ.ਡੀ.ਓ, ਸ. ਅਮਰਜੀਤ ਸਿੰਘ ਪਰਮਾਰ, ਗੁਰਪ੍ਰੀਤ ਸਿੰਘ ਟਰੇਡ ਵਿੰਗ, ਬਿੱਟੂ ਮਿਆਣਾ ਸਰਪੰਚ, ਗੁਰਮੇਲ ਸਿੰਘ ਮਚਾਕੀ, ਹਰਪਾਲ ਸਿੰਘ ਬੇਗੂਵਾਲਾ, ਮਨੋਜ ਜਿੰਦਲ ਆੜਤੀਆਂ,ਵਿਕਾਸ ਗਰਗ, ਸੁਧੀਰ ਛਾਬੜਾ, ਕੇਵਲ ਕ੍ਰਿਸ਼ਨ ਜੀ, ਗੋਬਿੰਦਰ ਸਿੰਘ, ਭਰਪੂਰ ਸਿੰਘ ਕਾਉਣੀ, ਜਗਮੋਹਨ ਸਿੰਘ ਲੱਕੀ, ਰੁਪਿੰਦਰ ਲਾਡੀ ਅਹੂਜਾ ਹਾਜ਼ਰ ਸਨ। 

Advertisement

Latest News

ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ : ਮੋਹਿੰਦਰ ਭਗਤ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ : ਮੋਹਿੰਦਰ ਭਗਤ
ਜਲੰਧਰ, 15 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਦੀ ਅਗਵਾਈ ਵਿੱਚ ਬਸਤੀ...
ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੁਆਰਾ ਆਯੋਜੀਤ ਪ੍ਰਿੰਸੀਪਲ–ਅਧਿਆਪਕ ਐਜੂਕਾਂਕਲੇਵ, ਆਰਟੀਫੀਸ਼ਲ ਇੰਟੈਲੀਜੈਂਸ ’ਤੇ ਚਰਚਾ
‘ਆਪ’ ਸਾਂਸਦ ਅਸ਼ੋਕ ਮਿੱਤਲ ਦੇ ਟਿਕਾਣਿਆਂ 'ਤੇ ਈਡੀ ਦੀ ਰੇਡ 'ਤੇ ਕੇਜਰੀਵਾਲ ਬੋਲੇ -ਮੋਦੀ ਜੀ ਨੇ ਪੰਜਾਬ ਵਿੱਚ ਸ਼ੁਰੂ ਕਰ ਦਿੱਤੀ ਚੋਣਾਂ ਦੀ ਤਿਆਰੀ
ਵਿਧਾਇਕ ਚੱਢਾ ਨੇ ਪਿੰਡ ਖੁਆਸਪੁਰਾ ਵਿਖੇ ਬਹੁਜਨ ਨਾਇਕ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੀ ਯਾਦ 'ਚ ਬਣੇ ਗੇਟ ਦਾ ਉਦਘਾਟਨ ਕੀਤਾ
ਯੂਰੀਆ ਅਤੇ ਡੀ.ਏ..ਪੀ. ਖਾਦਾਂ ਦੀ ਕਾਲਾ ਬਾਜਾਰੀ ਨੂੰ ਰੋਕਣ ਲਈ ਅਚਨਚੇਤ ਚੈਕਿੰਗ
70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ