ਵਿਧਾਇਕ ਫਾਜਿਲਕਾ ਨੇ ਵੱਖ-ਵੱਖ ਦਫਤਰਾਂ ਦੀ ਕੀਤੀ ਅਚਨਚੇਤ ਚੈਕਿੰਗ

ਵਿਧਾਇਕ ਫਾਜਿਲਕਾ ਨੇ ਵੱਖ-ਵੱਖ ਦਫਤਰਾਂ ਦੀ ਕੀਤੀ ਅਚਨਚੇਤ ਚੈਕਿੰਗ

ਫਾਜ਼ਿਲਕਾ, 21 ਮਈ

ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਵੱਖ-ਵੱਖ ਦਫਤਰਾਂ ਵਿਖੇ ਪਹੁੰਚ ਅਚਨਚੇਤ ਚੈਕਿੰਗ ਕੀਤੀ। ਚੈਕਿੰਗ ਦੌਰਾਨ ਗੈਰ ਹਾਜਰ ਪਾਏ ਗਏ ਕਰਮਚਾਰੀਆਂ ਖਿਲਾਫ ਕਾਰਵਾਈ ਕਰਨ ਲਈ ਉਨ੍ਹਾਂ ਉਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਹੈ।

ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਆਮ ਲੋਕਾਂ ਦੀ ਖਜਲਖੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਦਫਤਰਾਂ ਵਿਖੇ ਆਪਣਾ ਕੀਮਤੀ ਸਮਾਂ ਕਢ ਕੇ ਆਉਂਦੇ ਹਨ ਤੇ ਮੁਲਾਜਮਾਂ ਦਾ ਫਰਜ ਬਣਦਾ ਹੈ ਕਿ ਉਹ ਸਮੇਂ ਸਿਰ ਦਫਤਰਾਂ ਵਿਖੇ ਪਹੁੰਚ ਕੇ ਲੋਕਾਂ ਦਾ ਕੰਮ ਕਰਨ ਤੇ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾ ਦਾ ਲਾਹਾ ਦੇਣਾ ਯਕੀਨੀ ਬਣਾਉਣ।

ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਲੋਕਾਂ ਦਾ ਮੁੱਖ ਤੌਰ *ਤੇ ਕਿਰਤ ਵਿਭਾਗ, ਭਲਾਈ ਵਿਭਾਗ, ਪੈਨਸ਼ਨ ਵਿਭਾਗ ਤੇ ਸੇਵਾ ਕੇਂਦਰ ਦੀਆਂ ਸੇਵਾਵਾਂ ਨਾਲ ਰਾਬਤਾ ਰਹਿੰਦਾ ਹੈ। ਇਸ ਕਰਕੇ ਇਨ੍ਹਾਂ ਵਿਭਾਗਾਂ ਦੇ ਨਾਲਨਾਲ ਸਮੂਹ ਵਿਭਾਗਾਂ ਦੇ ਮੁਲਾਜਮ ਸਮੇਂ ਸਿਰ ਦਫਤਰਾਂ ਵਿਖੇ ਪਹੁੰਚ ਕੇ ਆਪਣੀ ਸੇਵਾਵਾਂ ਦੇਣੀਆਂ ਯਕੀਨੀ ਬਣਾਉਣ। ਉਨ੍ਹਾਂ ਕਰਮਚਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਡਿਉਟੀ ਪ੍ਰਤੀ ਅਣਗਹਿਲੀ ਕਰਨ ਵਾਲੇ ਮੁਲਾਜਮਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਦਫਤਰਾਂ ਵਿਖੇ ਚੈਕਿੰਗਾਂ ਲਗਾਤਾਰ ਜਾਰੀ ਰਹਿਣਗੀਆਂਇਸ ਕਰਕੇ ਕਰਮਾਰੀਆਂ ਆਪਣੀ ਡਿਉਟੀ ਪੂਰੀ ਜਿੰਮੇਵਾਰੀ ਅਤੇ ਤਨਦੇਹੀ ਨਾ ਨਿਭਾਉਣ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਦੇ ਸੇਵਾਦਾਰ ਹਾਂ ਤੇ ਸੇਵਾਦਾਰ ਬਣ ਕੇ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਹਾ ਬਿਨਾਂ ਖਜਲਖੁਆਰੀ ਦੇ ਦੇਣ ਲਈ ਪਾਬੰਦ ਹਾਂ।

ਇਸ ਮੌਕੇ ਐਸ.ਡੀ.ਐਮ. ਫਾਜ਼ਿਲਕਾ ਵੀਰਪਾਲ ਕੌਰ ਵਿਸ਼ੇਸ਼ ਤੌਰ *ਤੇ ਮੌਜੂਦ ਸਨ।

Tags:

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ