ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਵਿਧਾਇਕ ਸਵਨਾ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਵਿਧਾਇਕ ਸਵਨਾ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਫਾਜ਼ਿਲਕਾ 28 ਮਾਰਚ...
ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਨ੍ਹਾਂ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, ਰੁਜ਼ਗਾਰ, ਉਦਯੋਗਿਕ ਵਿਕਾਸ, ਬੁਨਿਆਦੀ ਢਾਂਚੇ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੇ ਬਦਲਾਅ ਲਿਆਂਦੇ ਗਏ ਹਨ।
 ਹਲਕੇ ਦੇ ਪਿੰਡ ਰਾਮਪੁਰਾ ਤੇ ਖੂਈਖੇੜਾ ਵਿਖੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਆਪਣੇ ਹਰ ਇੱਕ ਵਾਅਦੇ ਨੂੰ ਪੂਰਾ ਕਰਕੇ ਵਿਖਾਇਆ ਹੈ ਅਤੇ ਲੋਕਾਂ ਦੇ ਹਿੱਤ ਲਈ ਹੀ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿਹਤ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾ ਲਿਆਂਦੇ ਹੋਏ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ । ਜਿਸ ਤਹਿਤ ਹਰ ਵਰਗ ਦੇ ਹਰੇਕ ਨਾਗਰਿਕ ਲਈ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ ਵਰਗ ਦੀਆਂ ਔਰਤਾਂ ਲਈ 1500 ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ।
ਸਿੱਖਿਆ ਦੇ ਖੇਤਰ ਵਿੱਚ ਕਰੋੜਾਂ ਰੁਪਏ ਖਰਚ ਕੇ ਵੱਡੇ ਸੁਧਾਰ ਕਰਦਿਆਂ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਸਰਕਾਰੀ ਸਕੂਲਾਂ ਵਿੱਚ ਵੀ ਸਾਰੀਆਂ ਸੁਵਿਧਾਵਾਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ ਅਤੇ ਬਿਨਾਂ ਕਿਸੇ ਸਿਫਾਰਿਸ਼ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ।ਕਾਨੂੰਨ ਵਿਵਸਥਾ ਨੂੰ ਮਜਬੂਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਅਤੇ ਅਜਿਹਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਵੱਡੇ ਪੱਧਰ ਤੇ ਕਾਰਵਾਈਆਂ ਕੀਤੀਆਂ ਗਈਆਂ।ਉਨ੍ਹਾਂ ਦੱਸਿਆ ਕਿ ਕਰੋੜਾਂ ਰੁਪਏ ਖਰਚ ਕੇ ਸੜਕਾਂ ਦਾ ਨਵੀਨੀਕਰਨ,ਪੁੱਲਾਂ ਦੀ ਉਸਾਰੀ ਅਤੇ ਹੋਰ ਵੱਡੇ ਪ੍ਰੋਜੈਕਟਾਂ ਤੇ ਕੰਮ ਕਰਕੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ।
ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ 90% ਘਰਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਨੀਅਤ ਸਾਫ ਹੋਵੇ ਤਾਂ ਘੱਟ ਸਮੇਂ ਵਿੱਚ ਵੀ ਵੱਡੇ ਬਦਲਾਅ ਲਿਆਂਦੇ ਜਾ ਸਕਦੇ ਹਨ। ਆਉਣ ਵਾਲੇ ਸਮੇਂ ਵਿੱਚ ਵੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੀ ਨਵੀਂ ਉਚਾਈਆਂ ਤੱਕ ਲਿਜਾਇਆ ਜਾਵੇਗਾ।
ਇਸ ਮੌਕੇ ਪਿੰਡ ਦੇ ਸਰਪੰਚ, ਮੈਂਬਰਾਂ ਤੋਂ ਇਲਾਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। 

Advertisement

Latest News

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ  ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ 
*ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ   ਗੋਲਡਨ...
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ
ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ
ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ ਪੰਜਾਬ ਨੇ ਜੇਐਚਪੀਆਈਜੀਓ ਨਾਲ ਕੀਤੀ ਭਾਈਵਾਲੀ
140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ 'ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਚੱਲ ਰਹੇ ਸਕਿੱਲ ਅਤੇ ਰੋਜ਼ਗਾਰਮੁਖੀ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਲੈਣ ਇਲਾਕੇ ਦੇ ਨੌਜ਼ਵਾਨ - ਵਿਧਾਇਕ ਚੱਢਾ